Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ 26 ਨਵੇਂ ਮਾਮਲੇ ਦਰਜ
Published : Oct 2, 2024, 9:04 am IST
Updated : Oct 2, 2024, 9:04 am IST
SHARE ARTICLE
26 new cases of stubble burning registered in Punjab
26 new cases of stubble burning registered in Punjab

Punjab News: ਤਰਨਤਾਰਨ ਜ਼ਿਲ੍ਹਾ ਪਰਾਲੀ ਸਾੜਨ ਵਿਚ ਸਭ ਤੋਂ ਅੱਗੇ ਰਿਹਾ।

 

Punjab News: ਪੰਜਾਬ ਵਿਚ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ, ਉਥੇ ਹੀ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ।

 ਮੰਗਲਵਾਰ (1 ਅਕਤੂਬਰ) ਨੂੰ ਪੰਜਾਬ ਦੇ 23 ਜਿਲ੍ਹਿਆਂ ਵਿੱਚੋ ਸਿਰਫ 8 ਜਿਲ੍ਹਿਆਂ ਵਿਚ 26 ਥਾਵਾਂ ਉੱਤੇ ਖੇਤਾਂ ’ਚ ਪਰਾਲੀ ਸਾੜੀ ਗਈ ਹੈ। ਇਹਨਾਂ ਵਿਚ ਤਰਨਤਾਰਨ ਜ਼ਿਲ੍ਹਾ ਪਰਾਲੀ ਸਾੜਨ ਵਿਚ ਸਭ ਤੋਂ ਅੱਗੇ ਰਿਹਾ। 

ਪ੍ਰਾਪਤ ਅੰਕੜਿਆਂ ਅਨੁਸਾਰ ਤਰਨਤਾਰਨ ਵਿਚ ਮੰਗਲਾਵਰ ਨੂੰ 11 ਥਾਵਾਂ ਉੱਤੇ ਪਰਾਲੀ ਸਾੜੀ ਗਈ ਹੈ। ਜਦੋਂਕਿ ਅੰਮ੍ਰਿਤਸਰ ਵਿਚ 5 ਥਾਵਾਂ ਤੇ ਫਿਰੋਜ਼ਪੁਰ ’ਚ 4 ਥਾਵਾਂ ਖੇਤਾਂ ’ਚ ਪਰਾਲੀ ਸਾੜੀ ਗਈ ਹੈ। ਇਹਨਾ ਤੋਂ ਇਲਾਵਾ ਫਾਜ਼ਿਲਕਾ, ਗੁਰਦਸਪਰ, ਲੁਧਿਆਣਾ ਤੇ ਸੰਗਰੂਰ ’ਚ 1-1 ਥਾਵਾਂ ਉੱਤੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਰਿਪੋਰਟ ਹੋਇਆ ਹੈ। ਜਲੰਧਰ ਵਿੱਚ 2 ਥਾਵਾਂ ਉੱਤੇ ਰਾਲੀ ਨੂੰ ਅੱਗ ਲਗਾਈ ਗਈ।

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।

ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ 'ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement