Moga News : ਮੋਗਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਦੋ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ

By : BALJINDERK

Published : Oct 2, 2024, 4:02 pm IST
Updated : Oct 2, 2024, 4:02 pm IST
SHARE ARTICLE
 ਮੋਗਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਦੋ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ
ਮੋਗਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਦੋ ਕਿਲੋ ਅਫੀਮ ਨਾਲ ਕੀਤਾ ਗ੍ਰਿਫ਼ਤਾਰ

Moga News : ਸਕੋਰਪੀਓ ਗੱਡੀ ਨੂੰ ਲਿਆ ਕਬਜ਼ੇ ਵਿਚ

Moga News : ਮੋਗਾ ਪੁਲਿਸ ਵੱਲੋਂ ਦੇਰ ਰਾਤ ਗਸ਼ਤ ਦੇ ਦੌਰਾਨ ਇੱਕ ਸ਼ੱਕੀ ਵਿਅਕਤੀ ਕੋਲੋਂ ਦੋ ਕਿਲੋ ਅਫੀਮ ਨਾਲ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸਦੀ ਸਕੋਰਪੀਓ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਥਾਣਾ ਧਰਮਕੋਟ ਦੇ ਅਧੀਨ ਕੋਟ ਇਸੇ ਖ਼ਾ ਥਾਣਾ ਮੁਖੀ ਅਰਸ਼ਪ੍ਰੀਤ ਕੌਰ ਅਤੇ ਉਹਨਾਂ ਦੀ ਟੀਮ ਵੱਲੋਂ ਦੇਰ ਰਾਤ ਗਸ਼ਤ ਕੀਤੀ ਜਾ ਰਹੀ ਸੀ। ਜਿਸ ਦੇ ਚਲਦੇ ਇੱਕ ਸ਼ੱਕੀ ਵਿਅਕਤੀ ਨੂੰ ਜਦ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੀ ਸਕੋਰਪੀਓ ਗੱਡੀ ਲੈ ਕੇ ਭੱਜ ਗਿਆ ਤੇ ਕਾਲੇ ਲਿਫਾਫੇ ਨੂੰ ਬਾਹਰ ਸੁੱਟ ਦਿੱਤਾ।

ਇਹ ਵੀ ਪੜੋ : Delhi News : ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਪੈਸ਼ਲ ਸੈੱਲ ਨੇ 500 ਕਿਲੋ ਕੋਕੀਨ ਕੀਤੀ ਬਰਾਮਦ  

ਪੁਲਿਸ ਵੱਲੋਂ ਉਸਦਾ ਪਿੱਛਾ ਕਰ ਜਦੋਂ ਗੱਡੀ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਦਾਤੇ ਵਾਲਾ ਰੋਡ ਕੋਟ ਇਸੇ ਖਾਂ ਦਾ ਰਹਿਣ ਵਾਲਾ ਦੱਸਿਆ ਹੈ ਅਤੇ ਜਦੋਂ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਦੋ ਕਿਲੋ ਅਫੀਮ ਬਰਾਮਦ ਹੋਈ। ਆਰੋਪੀ ਦੀ ਪਹਿਚਾਣ ਅਮਰਜੀਤ ਸਿੰਘ ਕੋਟ ਇਸੇ ਖਾਂ ਦੇ ਤੌਰ ’ਤੇ ਹੋਈ ਹੈ। ਆਰੋਪੀ ਨੂੰ ਗ੍ਰਿਫਤਾਰ ਕਰਕੇ ਥਾਣਾ ਕੋਟ ਇਸੇ ਖਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਅੱਗੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਅਫੀਮ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਨੂੰ ਦੇਣੀ ਸੀ।

(For more news apart from Moga police arrested a drug smuggler with two kilos of opium News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement