
Sukhjinder Randhawa News: ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ
MP Sukhjinder Randhawa filed a privilege motion against DC: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵਿਰੁੱਧ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ’ਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿਰਾਦਰ ਕਰਨ ਲਈ ਵਿਸ਼ੇਸ਼ ਅਧਿਕਾਰ ਦਾ ਮਤਾ ਪਾਇਆ ਹੈ। ਉਨ੍ਹਾਂ ਨੇ ਐੱਸਪੀ (ਹੈੱਡਕੁਆਰਟਰ) ਜੁਗਰਾਜ ਸਿੰਘ, ਏਡੀਸੀ (ਵਿਕਾਸ) ਗੁਰਪ੍ਰੀਤ ਸਿੰਘ ਭੁੱਲਰ ਤੇ ਏਡੀਸੀ (ਜਨਰਲ) ਸੁਰਿੰਦਰ ਸਿੰਘ ਨੂੰ ਗਵਾਹ ਬਣਾਇਆ ਹੈ। ਡੀਸੀ ਦੇ ਦਫ਼ਤਰ ਵਿੱਚ ਘਟਨਾ ਵਾਪਰਨ ਸਮੇਂ ਇਹ ਸਾਰੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: Tim Southee: ਭਾਰਤ ਖਿਲਾਫ ਸੀਰੀਜ਼ ਤੋਂ ਪਹਿਲਾਂ ਟਿਮ ਸਾਊਦੀ ਨੇ ਦਿੱਤਾ ਕਪਤਾਨ ਦੇ ਅਹੁਦੇ ਤੋਂ ਅਸਤੀਫਾ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਭੇਜ ਕੇ ਆਪਣੇ ਫੈਸਲੇ ਤੋਂ ਜਾਣੂ ਕਰਵਾਇਆ ਹੈ। ਦੱਸ ਦੇਈਏ ਕਿ ਸੁਖਜਿੰਦਰ ਰੰਧਾਵਾ, ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ, ਪ੍ਰਤਾਪ ਬਾਜਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਣੇ ਕਾਂਗਰਸੀਆਂ ਵੱਲੋਂ ਧਰਨਾ ਦਿੱਤਾ ਗਿਆ ਸੀ, ਇਸ ਮਗਰੋਂ ਉਹ ਡੀਸੀ ਨੂੰ ਮਿਲਣ ਗਏ।
ਇਹ ਵੀ ਪੜ੍ਹੋ:Ludhiana News: ਡੇਢ ਮਹੀਨਾ ਪਹਿਲਾਂ ਇਟਲੀ ਗਏ ਪੰਜਾਬੀ ਦੀ ਸੜਕ ਹਾਦਸੇ 'ਚ ਮੌਤ
ਕਾਂਗਰਸੀ ਵਰਕਰਾਂ ਦੀ ਸ਼ਿਕਾਇਤ ਸੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਨਹੀਂ ਦਿੱਤਾ ਜਾ ਰਿਹਾ। ਜੇਕਰ ਕਿਸੇ ਉਮੀਦਵਾਰ ਨੇ ਪੰਚਾਇਤੀ ਚੋਣਾਂ ਲੜਨੀਆਂ ਹਨ ਤਾਂ ਉਸ ਲਈ ਐੱਨਓਸੀ ਲਾਜ਼ਮੀ ਦਸਤਾਵੇਜ਼ ਹੈ। ਰੰਧਾਵਾ ਅਤੇ ਪਾਹੜਾ ਦੀ ਡੀਸੀ ਨਾਲ ਤਕਰਾਰ ਕਰੀਬ ਅੱਧਾ ਘੰਟਾ ਜਾਰੀ ਰਿਹਾ। ਹਾਲਾਂਕਿ, ਤ੍ਰਿਪਤ ਬਾਜਵਾ ਅਤੇ ਪ੍ਰਤਾਪ ਬਾਜਵਾ ਅਫ਼ਰਾ ਤਫ਼ਰੀ ਦੇ ਦੌਰਾਨ ਸਹਿਜਤਾ ਬਣਾਏ ਰੱਖਣ ਦੀ ਕੋਸ਼ਿਸ਼ ਕੀਤੀ। ਰੰਧਾਵਾ ਨੇ ਇਲਜ਼ਾਮ ਲਗਾਇਆ ਕਿ ਡੀਸੀ ਨੇ ਉਨ੍ਹਾਂ ਨੂੰ ਦਫ਼ਤਰੋਂ ਚਲੇ ਜਾਣ ਲਈ ਕਿਹਾ।