
Chandigarh News : ‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ
Chandigarh News : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ‘ਤੇ ਰੋਜ਼ਾਨਾ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਤਹਿਤ ਵੱਖ-ਵੱਖ ਸਥਾਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ । ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ।
ਪੰਜਾਬ ਸਰਕਾਰ ਦਾ ਲੋਕਾਂ ਨਾਲ ਕੀਤਾ ਵਾਅਦਾ ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆਕੇ ਮੰਗੀਆਂ ਸੀ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ। ਉਹ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਲਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਵੱਖ -ਵੱਖ ਹਲਕਿਆ ’ਚ ਕੈਂਪ ਲਗਾਏ ਜਾ ਰਹੇ ਹਨ। ਹੁਣ ਲੋਕਾਂ ਦੇ ਕੰਮ ਪਿੰਡਾਂ ਦੀਆਂ ਸੱਥਾਂ 'ਚ ਹੀ ਹੁੰਦੇ ਹਨ। ਇਸ ਨੂੰ ਜਨਤਾ ਦਰਬਾਰ ਵੀ ਕਿਹਾ ਜਾਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ’ਚ ਸ਼ਰੂ ਕੀਤੇ ਕੈਂਪ ‘ਭਗਵੰਤ ਮਾਨ ਸਰਕਾਰ, ਤੁਹਾਡੇ ਦਆਰ’ ਮੁਹਿੰਮ ਤਹਿਤ ਵਿਧਾਇਕਾਂ, ਐਸ.ਡੀ.ਐਮ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਪਾਂ ਵਿੱਚ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਜਾ ਰਹੀ ਹੈ। ਇੰਨ੍ਹਾਂ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।
ਕੈਂਪ ਵਿੱਚ ਲੋਕ ਮੁਸ਼ਕਿਲਾਂ ਸੁਣਨ ਪੁੱਜੇ ਵਿਧਾਇਕਾਂ, ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ, ਅਜਿਹਾ ਇਸ ਕਰਕੇ ਸੰਭਵ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ। ਇਹ ਕੈਂਪ ਸਭ ਤੋਂ ਜ਼ਿਆਦਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ, ਕਿਉਂ ਜੋ ਹੁਣ ਉਨ੍ਹਾਂ ਦੇ ਕੰਮ ਸਰਕਾਰੀ ਦਫਤਰਾਂ ਦੀ ਬਜਾਏ ਘਰਾਂ ਵਿੱਚ ਬੈਠੇ ਹੀ ਹੋ ਰਹੇ।
(For more news apart from Under the campaign 'Bhagwant Maan Sarkar, Apahe Daar', problems of common people are being solved in convenience camps News in Punjabi, stay tuned to Rozana Spokesman)