ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ
Published : Oct 2, 2025, 6:21 pm IST
Updated : Oct 2, 2025, 6:21 pm IST
SHARE ARTICLE
47 cadets of Maharaja Ranjit Singh Preparatory Institute pass NDA written exam
47 cadets of Maharaja Ranjit Singh Preparatory Institute pass NDA written exam

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਹ ਸੰਸਥਾ ਵੱਲੋਂ ਐਨ.ਡੀ.ਏ. (I) ਜਾਂ ਐਨ.ਡੀ.ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ.ਐਸ.ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕਾਮਨਾਵਾਂ।"

ਨਤੀਜਿਆਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾਇਰਡ) ਅਜੈ ਐਚ ਚੌਹਾਨ, ਵੀ.ਐਸ.ਐਮ.  ਨੇ ਕਿਹਾ ਕਿ ਕੈਡਿਟ ਹੁਣ ਜਲਦ ਹੀ ਆਪਣਾ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਦੇਣਗੇ। ਉਨ੍ਹਾਂ ਨੇ ਸੰਸਥਾ ਦੇ ਸਟਾਫ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਨੌਂ ਵਿੱਚੋਂ ਸੱਤ ਕੈਡਿਟ ਏ.ਐਫ.ਸੀ.ਏ.ਟੀ. ਪ੍ਰੀਖਿਆ ਪਾਸ ਕਰ ਚੁੱਕੇ ਹਨ, ਜਿਸ ਦੇ ਨਤੀਜੇ ਹਾਲ ਹੀ ਵਿੱਚ ਡੀ-ਕਲਾਸੀਫਾਈਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਇਸ ਦੇ 179 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement