ਖ਼ਬਰਾਂ |

ਤਾਜ਼ਾ |

ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ
Published : Oct 2, 2025, 8:27 pm IST
Updated : Oct 2, 2025, 8:27 pm IST
SHARE ARTICLE
Punjab Police arrests 78 drug smugglers with 4 kg heroin and Rs 2 lakh drug money
Punjab Police arrests 78 drug smugglers with 4 kg heroin and Rs 2 lakh drug money

‘ਯੁੱਧ ਨਸ਼ਿਆਂ ਵਿਰੁੱਧ': 215ਵਾਂ ਦਿਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 215ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 288 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 215 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,649 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 842 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 288 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 301 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 34 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM
Advertisement