
ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਵਿਸ਼ਵਕਰਮਾ ਡੇ ਮੌਕੇ ਉਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ...
ਚੰਡੀਗੜ੍ਹ (ਪੀਟੀਆਈ) : ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਵਿਸ਼ਵਕਰਮਾ ਡੇ ਮੌਕੇ ਉਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ ਨੂੰ ਰਾਖਵੀਂ ਛੁੱਟੀ ਵਜੋਂ ਰੱਖਿਆ ਗਿਆ ਸੀ। ਪੰਜਾਬ ਸਰਕਾਰ ਦੇ ਪ੍ਰੋਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਮਿਤੀ 8 ਨਵੰਬਰ 2018 ਨੂੰ ਦਿਨ ਵੀਰਵਾਰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Govt Of Punjab
ਇਸ ਦਾ ਇਕ ਉਤਰਾ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਭੇਜਦੇ ਹੋਏ ਬੇਨਤੀ ਕੀਤੀ ਜਾਂਦੀ ਹੈ ਕਿ ਸਰਕਾਰ ਦੇ ਇਸ ਫ਼ੈਸਲੇ ਨੂੰ ਪ੍ਰੈਸ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇ। ਇਹ ਵੀ ਪੜ੍ਹੋ : ਪਟਿਆਲਾ 'ਚ ਅੱਜ ਸਵੇਰੇ ਮਿੰਨੀ ਸਕੱਤਰੇਤ ਦੇ ਨੇੜੇ ਪੁਲਸ ਲਾਈਨ ਦੇ ਸਾਹਮਣੇ ਪੀ.ਆਰ.ਟੀ. ਦੀ ਇਕ ਬੱਸ ਨੇ ਸਕੂਲ ਜਾ ਰਹੇ ਬੱਚਿਆਂ ਦੇ ਆਟੋ ਨੂੰ ਪਿਛੋਂ ਦੀ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 7 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਇਵਰ ਫਰਾਰ ਹੈ।