‘ਪੰਥ’ ਨੂੰ ਇਨਸਾਫ਼ ਨਾ ਮਿਲਣ ਤਕ ਸੰਘਰਸ਼ ਰਹੇਗਾ ਜ਼ਾਰੀ : ਸੁਖਬੀਰ ਬਾਦਲ
Published : Nov 2, 2018, 5:50 pm IST
Updated : Nov 2, 2018, 5:50 pm IST
SHARE ARTICLE
Sukhbir Badal
Sukhbir Badal

ਕਾਂਗਰਸ ਸਰਕਾਰ ਵਲੋਂ ਗੁਰੂ ਇਤਿਹਾਸ ਨਾਲ ਛੇੜ ਛਾੜ ਖਿਲਾਫ ਅਕਾਲੀ ਦਲ ਵਲੋਂ ਦਿਤੇ ਜਾ ਰਹੇ...

ਅੰਮ੍ਰਿਤਸਰ (ਪੀਟੀਆਈ) : ਕਾਂਗਰਸ ਸਰਕਾਰ ਵਲੋਂ ਗੁਰੂ ਇਤਿਹਾਸ ਨਾਲ ਛੇੜ ਛਾੜ ਖਿਲਾਫ ਅਕਾਲੀ ਦਲ ਵਲੋਂ ਦਿਤੇ ਜਾ ਰਹੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦ ਤਕ ਪੰਥ ਨੂੰ ਇਨਸਾਫ ਨਹੀਂ ਮਿਲ ਜਾਂਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਅਖੀਰ ਜਿਤ ਖਾਲਸਾ ਪੰਥ ਦੀ ਹੋਵੇਗੀ। ਉਨਾਂ ਮੰਗ ਕੀਤੀ ਕਿ ਪੰਜਾਬ ਦੀਆਂ ਸਕੂਲੀ ਪੁਸਤਕਾਂ 'ਚ ਜਾਣਬੁਝ ਕੇ ਸਿਖ ਇਤਿਹਾਸ ਨੂੰ ਵਿਗਾੜਣ ਲਈ ਕਾਂਗਰਸ ਵਲੋਂ ਰਚੀ ਗਈ ਸਾਜਿਸ਼ ਲਈ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਥ ਤੋਂ ਤੁਰੰਤ ਮੁਆਫੀ ਮੰਗੇ ਅਤੇ ਗੁਰੂ ਸਾਹਿਬਾਨ ਦੇ ਅਪਮਾਨ ਪ੍ਰਤੀ ਘਿਨਾਉਣਾ ਅਪਰਾਧ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨੂੰ ਅੰਜਾਮ ਦੇਵੇ।

Sukhbir Badal, who is stranded with talk of resignationSukhbir Badal

ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਗਈ ਜਾਣਕਾਰੀ 'ਚ ਸੁਖਬੀਰ ਬਾਦਲ ਨੇ '84 ਦੇ ਸਿਖ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੀ ਵੀ ਮੰਗ ਕੀਤੀ। ਉਹਨਾਂ ਪਹਿਲੇ ਦਿਨ ਅਤੇ ਪੂਰੀ ਰਾਤ ਮੌਸਮੀ ਦਿੱਕਤਾਂ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਵਲੋਂ ਧਰਨੇ 'ਚ ਵਧ ਚੜ ਕੇ ਸ਼ਾਮਲ ਹੋਣ ਅਤੇ ਸਿਖ ਸੰਗਤ ਵਲੋਂ ਮਿਲ ਰਹੇ ਭਰਵੇ ਹੁੰਗਾਰੇ ਲਈ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੰਗਤ ਵਲੋਂ ਮਿਲੇ ਪਿਆਰ ਸਤਿਕਾਰ ਲਈ ਸਦਾ ਰਿਣੀ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਆਪਣੀ ਪੰਥਕ ਜਿਮੇਵਾਰੀ ਨਿਭਾਉਣ ਅਤੇ ਪੰਥ ਲਈ ਹਰ ਲੋੜੀਂਦੇ ਸੰਘਰਸ਼ ਲਈ ਹਮੇਸ਼ਾਂ ਦੀ ਤਰਾਂ ਤਿਆਰ ਭਰ ਤਿਆਰ ਹੈ। ਉਹਨਾਂ ਸਿੱਖ ਸੰਗਤ ਨੂੰ ਅਕਾਲੀ ਦਲ ਦੇ ਸੰਘਰਸ਼ 'ਚ ਵਧ ਚੜ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਧਰਨੇ ਦੇ ਪਹਿਲੇ ਦਿਨ ਦੀ ਸੰਪੂਰਨਤਾ 'ਤੇ ਅਰਦਾਸ ਕੀਤੀ ਗਈ।

Sukhbir Singh BadalSukhbir Singh Badal

ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅੱਜ ਸਵੇਰੇ 10: 30 ਵਜੇ ਤਕ ਧਰਨੇ 'ਤੇ ਬੈਠੇ ਉਪਰੰਤ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰੋਸ ਧਰਨੇ ਦੀ ਅਗਵਾਈ ਸੰਭਾਲੀ। ਭਾਈ ਲੌਂਗੋਵਾਲ ਵਲੋਂ ਧਰਨੇ 'ਚ ਆਮਦ 'ਤੇ ਅਕਾਲੀ ਵਰਕਰਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ । ਇਸ ਮੌਕੇ ਭਾਈ ਲੌਂਗੋਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੇ ਕਿਹਾ ਕਿ ਉਹਨਾਂ ਸੰਗਤ ਸਮੇਤ ਸਿਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ ਸੰਤ ਸਮਾਜ ਦੇ ਨੁਮਾਇੰਦਿਆਂ, ਨਿਹੰਗ ਸਿੰਘ ਜਥੇਬੰਦੀਆ, ਸ੍ਰੋਮਣੀ ਕਮੇਟੀ ਮੈਬਰਾਂ ਅਤੇ ਅਧਿਕਾਰੀਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਨਸਾਫ ਅਤੇ ਪੰਥ ਦੀ ਚੜਦੀ ਕਲਾ ਲਈ ਅਰਦਾਸ ਕਰ ਕੇ ਤੁਰੇ ਹਨ।

Sukhbir singh badalSukhbir singh badal

ਉਨਾ ਜੋਰ ਦੇ ਕੇ ਕਿਹਾ ਕਿ ਜਦੋ ਤਕ ਕਾਂਗਰਸ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀ ਅਸੀਂ ਲੜਾਈ ਜਾਰੀ ਰਖਾਂਗੇ। ਜਿਨ੍ਹਾਂ ਨੇ ਸਾਜਿਸ਼ ਤਹਿਤ ਸਿੱਖ ਇਤਿਹਾਸ ਨੂੰ ਗਲਤ ਰੰਗਤ ਦੇ ਕੇ ਬਚਿਆਂ ਨੂੰ ਪੜਾਉਣ ਲਈ ਕਿਤਾਬਾਂ ਭੇਜੀਆਂ ਉਹਨਾਂ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਤੇ ਸਖਤ ਸਜਾਵਾਂ ਦੇਣ ਅਤੇ ਸਿਖਿਆ ਮੰਤਰੀ ਦੀ ਤੁਰੰਤ ਛੁੱਟੀ ਕਰਨ ਤੋਂ ਇਲਾਵਾ ਮੁੱਖ ਮੰਤਰੀ ਅਮਰਿੰਦਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜਰ ਹੋ ਕੇ ਸਿਖ ਕੌਮ ਤੋਂ ਮੁਆਫੀ ਮੰਗੇ। ਭਾਈ ਲੌਂਗੋਵਾਲ ਨੇ ਅਗੇ ਕਿਹਾ ਕਿ ਕਾਂਗਰਸ ਨੇ ਸਿੱਖ ਕੌਮ 'ਤੇ ਵੱਡੇ ਹਮਲੇ ਕੀਤੇ ਹਨ। ਜੂਨ '84 'ਚ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ, ਨਵੰਬਰ '84 'ਚ ਸਿਖਾਂ ਦੀ ਨਸਲਕੁਸ਼ੀ ਕੀਤੀ, ਉਸੇ ਸੋਚ ਅਤੇ ਡੂੰਘੀ ਸਾਜਿਸ਼ੀ ਅਧੀਨ ਕਾਂਗਰਸ ਹੁਣ ਸਿਖ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰ ਰਹੀ ਹੈ।

Sukhbir Singh BadalSukhbir Singh Badal

ਸਿਖ ਇਤਿਹਾਸ ਨੂੰ ਸਹੀ ਸੰਦਰਭ ਵਿਚ ਬਚਿਆਂ ਤਕ ਪਹੁੰਚਾਉਣਾ ਸਰਕਾਰ ਦੀ ਜਿੰਮੇਵਾਰੀ ਹੈ। ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਦੀ ਸਹੀ ਪੇਸ਼ਕਾਰੀ ਲਈ ਸਰਕਾਰ ਨੂੰ ਕੋਈ ਮੁਸ਼ਕਲ ਆਈ ਹੈ ਤਾਂ ਉਹ ਸ਼੍ਰੋਮਣੀ ਕਮੇਟੀ, ਜਿਸ ਕੋਲ ਸਿਖ ਰਿਸਰਚ ਬੋਰਡ ਹੈ, ਤਕ ਪਹੁੰਚ ਕਰੇ। ਉਹਨਾਂ ਕਿਹਾ ਕਿ ਸ੍ਰੋਮਣੀ ਕਮੇਟੀ ਪੰਥ ਪ੍ਰਤੀ ਆਪਣੀ ਜਿਮੇਵਾਰੀ ਨਿਭਾਉਦੀ ਰਹੇਗੀ। ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਡੀ ਗਿਣਤੀ ਲੋਕਾਂ ਵਲੋਂ ਰੋਸ ਧਰਨੇ ਵਿਚ ਸ਼ਾਮਿਲ ਹੋਣਾ ਇਸ ਗਲ ਦਾ ਸਬੂਤ ਹੈ ਕਿ ਲੋਕਾਂ ਦੇ ਦਿਲਾਂ 'ਚ ਅੰਦਰ ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਨਾਲ ਛੇੜ ਛਾੜ ਕਰਨ ਪ੍ਰਤੀ ਕਾਂਗਰਸ ਸਰਕਾਰ 'ਤੇ ਭਾਰੀ ਗੁਸਾ ਅਤੇ ਰੋਸ ਹੈ ਅਤੇ ਉਹ ਅਕਾਲੀ ਦਲ ਵਲੋਂ ਉਠਾਏ ਗਏ ਕਦਮ ਦਾ ਸਮਰਥਨ ਕਰਦੇ ਹਨ।

 ਉਹਨਾਂ ਕਿਹਾ ਕਿ ਨਿਸ਼ਚੇ ਹੀ ਕਾਂਗਰਸ ਨੂੰ ਉਕਤ ਬਜਰ ਗੁਨਾਹ ਲਈ ਸਿਖ ਪੰਥ ਤੋਂ ਮੁਆਫੀ ਮੰਗਣੀ ਪਵੇਗੀ। ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਨਿਰਮਲ ਸਿੰਘ ਕਾਹਲੋਂ, ਜ: ਗੁਲਜਾਰ ਸਿੰਘ ਰਣੀਕੇ, ਜਨਰਲ ਸਕਤਰ ਹਰਮੀਤ ਸਿੰਘ ਸੰਧੂ, ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਮਨਜੀਤ ਸਿੰਘ ਮੰਨਾ, ਡਾ: ਦਲਬੀਰ ਸਿੰਘ ਵੇਰਕਾ, ਲਖਬੀਰ ਸਿੰਘ ਲੋਧੀ ਨੰਗਲ, ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਅਜਾਇਬ ਸਿੰਘ ਅਭਿਆਸੀ, ਤਲਬੀਰ ਸਿੰਘ ਗਿਲ, ਗੁਰਪ੍ਰਤਾਪ ਸਿੰਘ ਟਿਕਾ, ਮੇਜਰ ਸ਼ਿਵੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂਵਾਲ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿਟੇਵਡ, ਹਰਜਾਪ ਸਿੰਘ ਸੁਲਤਾਨਵਿੰਡ,

Sukhbir Singh BadalSukhbir Singh Badal

ਡਾ: ਰੂਪ ਸਿੰਘ ਮੁਖ ਸਕਤਰ ਸ੍ਰੋਮਣੀ ਕਮੇਟੀ, ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੁਖਤਾਰ ਸਿੰਘ ਮੈਨੇਜਰ, ਕਿਰਨਪ੍ਰੀਤ ਸਿੰਘ ਮੋਨੂ, ਅਰਵਿੰਦਰਪਾਲ ਸਿੰਘ ਪਖੋਕੇ, ਮਗਵਿੰਦਰ ਸਿੰਘ ਖਾਪੜਖੇੜੀ, ਹਰਦਲਬੀਰ ਸਿੰਘ ਸ਼ਾਹ, ਬਿਕਰਮਜੀਤ ਕੋਟਲਾ, ਅਜੈਬੀਰ ਸਿੰਘ ਰੰਧਾਵਾ, ਰਾਣਾ ਰਣਬੀਰ ਲੋਪੋਕੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੰਨਦੀਪ ਸਿੰਘ ਏ ਆਰ,  ਅਮਰਜੀਤ ਸਿੰਘ ਭਲਾਈਪੁਰ, ਪ੍ਰੋ: ਸਰਚਾਂਦ ਸਿੰਘ, ਦਿਲਬਾਗ ਸਿੰਘ ਵਡਾਲੀ, ਰਜਿੰਦਰ ਸਿੰਘ ਮਰਵਾਹਾ, ਰਾਣਾ ਪਲਵਿੰਦਰ ਸਿੰਘ ਦਬੁਰਜੀ, ਸੁਖਵਰਸ਼ ਸਿੰਘ ਪੰਨੂ, ਤਰਲੋਕ ਸਿੰਘ ਬਾਠ, ਗੁਰਜੀਤ ਸਿੰਘ ਬਿਜਲੀਵਾਲ, ਬੀਬੀ ਰਾਜਵਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਸਰਚਾਂਦ ਸਿੰਘ ਸਮੇਤ ਪੰਚ ਸਰਪੰਚ ਅਤੇ ਕੌਸਲਰ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement