
ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਲੜਕੇ ਸਨਦੀਪ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ...
ਅੰਮ੍ਰਿਤਸਰ (ਪੀਟੀਆਈ) : ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਲੜਕੇ ਸਨਦੀਪ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ। ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ, ਡਾ. ਰਾਜ ਕੁਮਾਰ ਵੇਰਕਾ ਵਿਧਾਇਕ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਡਾਲੀ ਭਰਾਵਾਂ ਦੇ ਗ੍ਰਹਿ ਵਿਖੇ ਜਾ ਕੇ ਨਿਯੁਕਤੀ ਪੱਤਰ ਸੌਂਪਿਆ ਹੈ। ਇਸ ਮੌਕੇ ਉਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਮਸ਼ਹੂਰ ਸੂਫ਼ੀ ਗਾਇਕ ਵਡਾਲੀ ਭਰਾਵਾਂ ਜਿਨ੍ਹਾਂ ਵਿਚੋਂ ਇਕ ਪਿਆਰੇ ਲਾਲ ਵਡਾਲੀ ਦਾ ਦੇਹਾਂਤ ਹੋ ਗਿਆ ਸੀ।
Piyare Lal Badali
ਉਸ ਦੇ ਪਰਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਕਮ ਦਿੱਤੇ ਹਨ ਕਿ ਇਹ ਨਿਯੁਕਤੀ ਪੱਤਰ ਉਨ੍ਹਾਂ ਦੇ ਘਰ ਜਾ ਕੇ ਸੌਂਪਿਆ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਮੁਤਾਬਿਕ ਮੈਂ, ਡਾ. ਰਾਜ ਕੁਮਾਰ ਵੇਰਕਾ ਅਤੇ ਮੇਅਰ ਰਿੰਟੂ ਨਿਯੁਕਤੀ ਪੱਤਰ ਦੇਣ ਪਹੁੰਚੇ ਹਾਂ। ਇਹ ਵੀ ਪੜ੍ਹੋ : ਕਰਮਚਾਰੀਆਂ ਕੋਲ ਤਨਖ਼ਾਹ ਨਾ ਹੋਣ ਕਾਰਨ ਉਨ੍ਹਾਂ ਦਾ ਦੁਸ਼ਹਿਰਾ, ਕਰਵਾਚੌਥ ਅਤੇ ਹੁਣ ਦੀਵਾਲੀ ਦਾ ਤਿਉਹਾਰ ਫਿੱਕਾ ਪੈ ਰਿਹਾ ਹੈ।
Piyare Lal Badali
ਇਸ ਮੌਕੇ ‘ਤ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ ਉਨ੍ਹਾਂ ਨੂੰ ਨਾ ਦਿੱਤੀਆਂ ਗਈਆਂ ਤਾਂ ਉਹ ਕੰਮ ਕਾਰ ਬੰਦ ਕਰ ਦੇਣਗੇ। ਜਾਣਕਾਰੀ ਮੁਤਾਬਿਕ ਤਰਨਤਾਰਨ ਨਗਰ ਕੌਂਸਲ ਗੇਟ ਉਤੇ ਪੱਕੇ ਅਤੇ ਕੱਚੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾਇਆ ਹੈ। ਜਿਸ ਵਿਚ ਉਨ੍ਹਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਹੈ।