
ਕੌਮਾਤਰੀ ਨਗਰ ਕੀਰਤਨ ਦੀ ਰਵਾਨਗੀ ਲਈ ਆਏ ਸੀ ਦਾਦੂਵਾਲ
ਬਠਿੰਡਾ: ਗੁਰੂ ਨਾਨਕ ਦੇਵ ਲਾਇਬ੍ਰੇਰੀ ਹਾਲ ਮਾਮਲੇ 'ਚ ਸੰਤ ਬਲਜੀਤ ਸਿੰਘ ਦਾਦੂਵਾਲ 18 ਅਕਤੂਬਰ ਤੋਂ ਕਪੂਰਥਲਾ ਜੇਲ 'ਚ ਬੰਦ ਹਨ। 20 ਅਕਤੂਬਰ ਨੂੰ ਤਲਾਸ਼ੀ ਦੌਰਾਨ ਭਾਈ ਦਾਦੂਵਾਲ ਤੇ ਉਨ੍ਹਾਂ ਦੇ ਸੇਵਾਦਾਰਾਂ ਕੋਲੋਂ ਅੰਮ੍ਰਿਤਸਰ ਦੀ ਸਪੈਸ਼ਲ ਪੁਲਿਸ ਨੇ ਮੋਬਾਇਲ ਬਰਾਮਦ ਕੀਤਾ ਸੀ। ਪੁਲਿਸ ਨੇ 21 ਅਕਤੂਬਰ ਨੂੰ ਸੰਤ ਦਾਦੂਵਾਲ ਨੂੰ ਗ੍ਰਿਫਤਾਰ ਕਰ ਕੇ ਕਪੂਰਥਲਾ ਅਦਾਲਤ 'ਚ ਪੇਸ਼ ਕੀਤਾ, ਜਿਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।
Bathinda
ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ 2 ਨਵੰਬਰ ਯਾਨੀ ਕਿ ਅੱਜ ਫੈਸਲਾ ਆਵੇਗਾ। ਜ਼ਿਕਰਯੋਗ ਹੈ ਕਿ ਜੇ ਮਾਣਯੋਗ ਸੈਸ਼ਨ ਜੱਜ ਵਲੋਂ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਜਾਂਦੀ ਹੈ ਤਾਂ ਉਹ ਸ਼ਨੀਵਾਰ ਨੂੰ ਰਿਹਾਅ ਹੋ ਜਾਣਗੇ।ਅਤੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਧਾਰਮਕ ਸਮਾਗਮਾਂ 'ਚ ਹਿੱਸਾ ਲੈਣਾ ਹੈ, ਜਿਸ ਕਰ ਕੇ ਉਨ੍ਹਾਂ ਨੂੰ ਜ਼ਮਾਨਤ ਮਿਲ ਸਕਦੀ ਹੈ।
Bathinda
ਕਾਬਲੇਗੌਰ ਹੈ ਕਿ ਸਿਵਲ ਲਾਈਨ ਕਲੱਬ ਦੇ ਚੱਲ ਰਹੇ ਵਿਵਾਦ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਪੁਲਿਸ ਨੇ ਤਲਵੰਡੀ ਸਾਬੋ ਤੋਂ ਹਿਰਾਸਤ ਵਿਚ ਲੈ ਲਿਆ ਸੀ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼ਮੂਲੀਅਤ ਕਰਨ ਆਏ ਸਨ ਤੇ ਇੱਥੋਂ ਵਾਪਸੀ ਮੌਕੇ ਐੱਸ ਪੀ ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਸੀ।
Bathinda
ਦੱਸ ਦਈਏ ਕਿ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ ਦਾਦੂਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਮਨਪ੍ਰੀਤ ਸਿੰਘ ਬਾਦਲ ਅਤੇ ਪ੍ਰਸ਼ਾਸਨ 'ਤੇ ਇਲਜ਼ਾਮ ਲਗਏ ਸਨ ਕਿ ਸਿਵਲ ਲਾਈਨ ਕਲੱਬ ਦੇ ਗੁਰੂ ਨਾਨਕ ਦੇਵ ਹਾਲ ਅਤੇ ਲਾਇਬ੍ਰੇਰੀ ਵਿਚ 20 ਅਕਤੂਬਰ ਨੂੰ ਗੁਰਪੁਰਬ ਮਨਾਇਆ ਜਾਵੇਗਾ ਪਰ ਪ੍ਰਸ਼ਾਸਨ ਅਤੇ ਮਨਪ੍ਰੀਤ ਬਾਦਲ ਦੇ ਨਾਲ ਲੋਕਾਂ ਨੇ ਮਿਲ ਕੇ ਸਿਵਲ ਲਾਈਨ ਕਲੱਬ ਵਿਚ ਧਾਰਾ 145 ਲਾਗੂ ਕਰ ਦਿੱਤੀ ਅਤੇ ਉਹਨਾਂ ਨੂੰ ਗੁਰਪੁਰਬ ਮਨਾਉਣ ਤੋਂ ਰੋਕਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।