ਚਲਾਨ ਕੱਟਣ ‘ਤੇ ਭੜਕੇ ਕਿਸਾਨਾਂ ਦੀ ਅਧਿਕਾਰੀਆਂ ਨੂੰ ਸਿੱਧੀ ਚੇਤਾਵਨੀ !
Published : Nov 2, 2019, 2:51 pm IST
Updated : Nov 2, 2019, 2:51 pm IST
SHARE ARTICLE
Farmers challan moga
Farmers challan moga

ਇਕ ਪਾਸੇ ਜਿੱਥੇ ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਖਤੀ ਕੀਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਜ਼ਿਲਾ ਮੋਗਾ ਦੇ ਪਿੰਡ ਲੋਹਗੜ੍ਹ

ਮੋਗਾ :  ਇਕ ਪਾਸੇ ਜਿੱਥੇ ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਖਤੀ ਕੀਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਜ਼ਿਲਾ ਮੋਗਾ ਦੇ ਪਿੰਡ ਲੋਹਗੜ੍ਹ ਵਿਖੇ ਬੀਤੇ ਦਿਨੀਂ ਉਨ੍ਹਾਂ ਕਿਸਾਨਾਂ ਦੇ ਚਲਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਿਫਾਰਸ਼ 'ਤੇ ਕੱਟੇ ਗਏ ਹਨ, ਜਿਨ੍ਹਾਂ ਦੇ ਖੇਤਾਂ 'ਚ ਅਜੇ ਵੀ ਝੋਨਾ ਕਟਾਈ ਲਈ ਖੜ੍ਹਾ ਹੈ।

Farmers challan moga Farmers challan moga

ਇਸ ਤਰ੍ਹਾਂ ਦੀ ਬਣੀ ਸਥਿਤੀ ਮਗਰੋਂ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਮਾਨ ਦੇ ਝੰਡੇ ਹੇਠ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਿਰ ਕੀਤਾ, ਦੂਸਰੇ ਪਾਸੇ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੀ ਅਣਗਹਿਲੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ (ਮਾਨ) ਨੇ ਕਿਹਾ ਕਿ ਬੀਤੇ ਦਿਨ ਧਰਮਕੋਟ ਤਹਿਸੀਲ ਦੇ ਅਧਿਕਾਰੀਆਂ ਨੇ 20 ਚਲਾਨ ਕੱਟੇ ਹਨ। ਇਨ੍ਹਾਂ 'ਚ ਗੁਰਪਾਲ ਸਿੰਘ, ਗੁਰਮੇਲ ਸਿੰਘ, ਹਰਬੰਤ ਸਿੰਘ, ਪਾਲ ਸਿੰਘ ਵਾਸੀਅਨ ਲੋਹਗੜ੍ਹ ਦੇ ਨਾਂ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਦੇ ਖੇਤਾਂ 'ਚ ਅਜੇ ਵੀ ਝੋਨਾ ਖੜ੍ਹਾ ਹੈ।

Farmers challan moga Farmers challan moga

ਉਨ੍ਹਾਂ ਝੋਨੇ ਦੀ ਖੜ੍ਹੀ ਫਸਲ ਦਿਖਾਉਂਦਿਆਂ ਕਿਹਾ ਕਿ ਪਤਾ ਨਹੀਂ ਕਿਸ ਤਰੀਕੇ ਨਾਲ ਇਨ੍ਹਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ 3 ਨਵੰਬਰ ਤੱਕ ਚਲਾਨ ਵਾਪਸ ਲਏ ਜਾਣ ਅਤੇ ਨਹੀਂ ਤਾਂ ਜਥੇਬੰਦੀ ਵੱਲੋਂ ਪੰਜਾਬ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪ੍ਰੀਤਮ ਸਿੰਘ, ਪਾਲ ਸਿੰਘ, ਸਾਰਜ ਸਿੰਘ ਆਦਿ ਹਾਜ਼ਰ ਸਨ। ਦੂਜੇ ਪਾਸੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਮੁੜ ਪੜਤਾਲ ਸ਼ੁਰੂ ਕਰ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM

PM ਦੇ ਬਿਆਨ ਨੇ ਭਖਾ ਦਿੱਤੀ ਸਿਆਸਤ 'ਮੰਗਲਸੂਤਰ' ਨੂੰ ਲੈ ਕੇ ਦਿੱਤੇ ਬਿਆਨ ਤੇ ਭੜਕੇ Congress Leaders

23 Apr 2024 8:34 AM

ਕਾਂਗਰਸ ਦੀ ਦੂਜੀ ਲਿਸਟ ਤੋਂ ਪਹਿਲਾਂ ਇੱਕ ਹੋਰ ਵੱਡਾ ਲੀਡਰ ਬਾਗ਼ੀ ਕਾਂਗਰਸ ਦੇ ਸਾਬਕਾ ਪ੍ਰਧਾਨ ਮੁੜ ਨਾਰਾਜ਼

22 Apr 2024 3:23 PM

GURMEET SINGH KHUDDIAN EXCLUSIVE INTERVIEW - ਬੱਕਰੀ ਤੇ ਕੁੱਕੜੀ ਦੇ ਮੁਆਵਜੇ ਬਾਰੇ ਪਹਿਲੀ ਵਾਰ ਬੋਲੇ ..

22 Apr 2024 2:58 PM

Amritsar News: ਕਿਸਾਨਾਂ ਉੱਤੇ ਇੱਟਾਂ ਰੋੜੇ ਮਾਰਨੇ BJP ਆਗੂਆਂ ਨੂੰ ਪਏ ਮਹਿੰਗੇ, ਹੁਣ ਹੋ ਗਈ FIR, ਮਾਮਲੇ ਦੀ ਹੋਵੇਗੀ

22 Apr 2024 2:49 PM
Advertisement