ਕੰਮ ਬਦਲੇ ਮੰਗੇ ਕੋਈ ਸਰਕਾਰੀ ਕਰਮਚਾਰੀ ਰਿਸ਼ਵਤ ਤਾਂ ਡਾਇਲ ਕਰੋ ਟੋਲ ਫ੍ਰੀ ਨੰਬਰ 1800 1800 1000
Published : Nov 2, 2019, 12:26 pm IST
Updated : Nov 2, 2019, 12:26 pm IST
SHARE ARTICLE
Government employee bribe
Government employee bribe

ਦੱਸ ਦੇਈਏ ਕਿ ਇਸ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਰ ਸੁਸਾਇਟੀ ਦੇ ਸਹਿਯੋਗ

ਫਰੀਦਕੋਟ: ਪੰਜਾਬ 'ਵ ਵੱਧ ਰਹੀ ਧੋਖਾਧੜੀ ਦੇ ਮਾਮਲਿਆਂ ਨੂੰ ਲੈ ਕੇ ਫਰੀਦਕੋਟ ਵਿਜੀਲੈਂਸ ਬਿਓਰੋ ਵੱਲੋਂ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਭ੍ਰਿਸ਼ਟਾਚਾਰ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੋਕੇ 'ਤੇ ਐਸ.ਐਸ.ਪੀ. ਸ: ਹਰਗੋਬਿੰਦ ਸਿੰਘ ਨੇ ਵਿਜੀਲੈਂਸ ਵਿਭਾਗ ਵੱਲੋਂ ਕੀਤੇ ਜਾਂਦੇ ਕੰਮ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ ਕਿਸੇ ਤੋਂ ਕੋਈ ਕਰਮਚਾਰੀ ਉਸ ਦਾ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਓਰੋ ਦੀ ਮੱਦਦ ਲਈ ਜਾ ਸਕਦੀ ਹੈ।

Faridkot Faridkot

ਇਸ ਤੋਂ ਬਿਨਾਂ ਸਰਕਾਰੀ ਪ੍ਰੋਜੈਕਟਾਂ ਵਿਚ ਗੁਣਵਤਾ ਦੀ ਘਾਟ ਨਾਲ ਜੁੜੇ ਭ੍ਰਿਸ਼ਟਾਚਾਰ ਦੀ ਸੂਚਨਾ ਵੀ ਬਿਓਰੋ ਨੂੰ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਇਤਲਾਹ ਵੀ ਬਿਓਰੋ ਕੋਲ ਕੀਤੀ ਜਾ ਸਕਦੀ ਹੈ। ਉਨਾਂ ਨੇ ਕਿਹਾ ਕਿ ਲੋਕ ਉਨਾਂ ਦੇ ਦਫ਼ਤਰ ਵਿਖੇ ਜਾਂ ਟੋਲ ਫ੍ਰੀ ਨੰਬਰ 1800 1800 1000 ਤੇ ਵੀ ਵਿਜੀਲੈਂਸ ਬਿਓਰੋ ਨਾਲ ਰਾਬਤਾ ਕਰ ਸਕਦੇ ਹਨ। 

Faridkot Faridkot

ਸ: ਹਰਗੋਬਿੰਦ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੇ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ ਕਿ ਜੇ ਕਿਸੇ ਤੋਂ ਕੋਈ ਕਰਮਚਾਰੀ ਉਸ ਦਾ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਓਰੋ ਨੂੰ ਜਾਣਕਾਰੀ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਐੈਸ ਐਸ ਪੀ ਵਿਜੀਲੈਂਸ ਫਿਰੋਜ਼ਪੁਰ ਰੇਂਜ ਸ: ਹਰਗੋਬਿੰਦ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਸ.ਡੀ.ਐਮ. ਕੋਟਕਪੂਰਾ/ ਜੈਤੋ ਡਾ. ਮਨਦੀਪ ਕੌਰ ਸ਼ਾਮਲ ਹੋਏ।

Faridkot Faridkot

ਇਹ ਵੀ ਦੱਸਣਯੋਗ ਹੈ ਕਿ ਵਿਜੀਲੈਂਸ ਬਿਓਰੋ ਪੰਜਾਬ ਦੇ ਮੁੱਖ ਡਾਇਰੈਕਟਰ ਬੀ ਕੇ ਉਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਓਰੋ ਫਰੀਦਕੋਟ ਵੱਲੋਂ ਮਿਤੀ 28 ਅਕਤੂਬਰ ਤੋਂ 2 ਨਵੰਬਰ 2019 ਤੱਕ ਮਨਾਏ ਜਾ ਰਹੇ ਸਪਤਾਹ ਦੌਰਾਨ ਇਹ ਸੈਮੀਨਾਰ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਇਸ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵੱਲੋਂ ਬੂਟੇ ਲਗਾਏ ਗਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement