
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਮਰਾਨ ਖ਼ਾਨ ਨੇ ਸੱਦਾ ਭੇਜਿਆ ਹੈ, ਪਰ ਪਾਕਿਸਤਾਨ ਜਾਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮਨਜੂਰੀ ਲੈਣੀ ਪਵੇਗੀ।..
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਮਰਾਨ ਖ਼ਾਨ ਨੇ ਸੱਦਾ ਭੇਜਿਆ ਹੈ, ਪਰ ਪਾਕਿਸਤਾਨ ਜਾਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮਨਜੂਰੀ ਲੈਣੀ ਪਵੇਗੀ। ਸਿੱਧੂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਸਿੱਧੂ ਇਸ ਤੋਂ ਪਹਿਲਾਂ ਵੀ ਲਾਂਘੇ ਦੇ ਨੀਂਹ ਪੱਥਰ ਮੌਕੇ ਪਾਕਿਸਤਾਨ ਗਏ ਸਨ। ਉਸ ਸਮੇਂ ਭਾਰਤ ਵਿਚ ਸਿੱਧੂ ਦਾ ਸਿਆਸੀ ਧਿਰਾਂ ਨੇ ਕਾਫੀ ਵਿਰੋਧ ਕੀਤਾ ਸੀ।
Navjot Sidhu
ਹੁਣ ਫਿਰ ਸਿੱਧੂ ਨੂੰ ਲਾਂਘੇ ਦੇ ਉਦਘਾਟਨ ਸਮਾਗਮ ਲਈ ਇਮਰਾਨ ਖਾਨ ਨੇ ਸੱਦਾ ਭੇਜਿਆ ਹੈ। ਪਰ ਹੁਣ ਸਿੱਧੂ ਨੂੰ ਕੇਂਦਰ ਸਰਕਾਰ ਤੋਂ ਮਨਜੂਰੀ ਲੈਣੀ ਵਪੇਗੀ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ 31 ਮੈਂਬਰੀ ਵਫ਼ਦ ਵਿਚ ਵਿਧਾਇਕ ਵਜੋਂ ਵੀ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਕਰਨਾ ਜ਼ਰੂਰੀ ਨਹੀਂ ਸਮਝਿਆ ਗਿਆ।
Sidhu Letter
ਇਸ ਵਫ਼ਦ 'ਚ ਪੰਜਾਬ ਸਰਕਾਰ ਦੇ ਪੰਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਓਮ ਪ੍ਰਕਾਸ਼ ਸੋਨੀ ਅਤੇ ਬਲਬੀਰ ਸਿੰਘ ਸਿੱਧੂ ਦੇ ਨਾਲ-ਨਾਲ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਗੁਰਜੀਤ ਸਿੰਘ ਔਜਲਾ (ਦੋਵੇਂ ਕਾਂਗਰਸੀ), ਪੰਜਾਬ ਵਿਧਾਨ ਸਭਾ 'ਚ ਨੇਤਾ ਵਿਰੋਧੀ ਧਿਰ ਆਪ ਵਿਧਾਇਕ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਧਾਇਕ ਦਲ ਪਰਮਿੰਦਰ ਸਿੰਘ ਢੀਂਡਸਾ, ਪੰਜਾਬ ਸਰਕਾਰ ਦੇ 9 ਆਈ.ਏ.ਐਸ. ਅਤੇ ਆਈ.ਪੀ.ਐਸ. ਅਫ਼ਸਰ ਤੇ ਵੱਖ-ਵੱਖ ਅਦਾਰਿਆਂ ਦੇ ਸੀਨੀਅਰ ਪੱਤਰਕਾਰ ਸ਼ਾਮਲ ਹਨ। ਪਰ ਪਾਕਿਸਤਾਨ ਨੇ ਸਿੱਧੂ ਨੂੰ ਵੱਖਰੇ ਤੌਰ ਉਤੇ ਸੱਦਾ ਭੇਜਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।