33ਵੇਂ ਦਿਨ ਰੇਲਵੇ ਸਟੇਸ਼ਨ ‘ਤੇ ਗਰਜੇ ਰਹੇ ਕਿਸਾਨ
Published : Nov 2, 2020, 6:45 pm IST
Updated : Nov 2, 2020, 6:45 pm IST
SHARE ARTICLE
picture
picture

5 ਨਵੰਬਰ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਸੱਦੇ ਨੂੰ ਲਾਗੂ ਕਰਨ ਦੀ ਕੀਤੀ ਅਪੀਲ

ਸੰਗਰੂਰ : ਅੱਜ ਦੇ ਰੋਸ ਧਰਨੇ ਨੂੰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਵਾਲ,ਕੁੱਲ ਹਿੰਦ ਕਿਸਾਨ ਫੈਡਰੇਸ਼ਨ  ਦੇ ਆਗੂ ਮੰਗਤ ਰਾਮ ਲੌਂਗੋਵਾਲ , ਬੀਕੇਯੂ ਡਕੌਂਦਾ ਦੇ ਆਗੂ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਕਾਕੜਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਆਗੂ ਭਜਨ ਸਿੰਘ ਢੱਡਰੀਆਂ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ)ਦੇ ਆਗੂ ਨਿਰਮਲ ਸਿੰਘਬਟਰਿਆਣਾ,ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਬੀ ਕੇ ਯੂ  ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,ਬੀ ਕੇ ਯੂ ਕਾਦੀਆਂ ਦੇ

PICPIC
 

ਜ਼ਿਲਾ ਮੀਤ ਪ੍ਰਧਾਨ ਵਰਿੰਦਰਪਾਲ ਸਿੰਘ, ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਸੰਬੋਧਨ ਕਰਦਿਆਂ ਦੱਸਿਆ  ਕਿ  ਹੁਣ ਕੇਂਦਰ ਨਾਲ ਮਸਲਾ ਕੱਲਾ ਖੇਤੀ ਕਾਨੂੰਨਾਂ ਤੇ ਨਹੀਂ ਇਹ ਦੇਸ਼ ਦੇ ਫੈਡਰਲ ਢਾਂਚੇ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਵੀ ਹੈ ਜਿੱਥੇ ਪਹਿਲਾਂ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਸਾਡੇ ਦੇਸ਼  ਦੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਗਿਆ ਹੈ ਹੁਣ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਲਈ  ਕਾਰਪੋਰੇਟ ਘਰਾਣਿਆਂ ਵਾਸਤੇ ਰਾਹ ਪੱਧਰਾ ਕੀਤਾ ਜਾ ਰਿਹਾ ਹੈ

PM MODIPM MODI
 

ਕਿਸਾਨ ਆਪਣੀ ਜ਼ਮੀਨ ਦੀ ਰਾਖੀ ਲਈ ਜੀਅ ਜਾਨ ਲਾ ਕੇ ਲੜਨਗੇ ਅਤੇ ਕਿਸੇ ਵੀ ਹੀਲੇ ਕਾਰਪੋਰੇਟਾਂ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਸੰਘਰਸ਼ ਹੋਰ ਵੀ ਪ੍ਰਚੰਡ ਹੋਵੇਗਾ  ਤੇ ਇਨ੍ਹਾਂ ਲੋਕ ਵਿਰੋਧੀ ਕੇਂਦਰੀ ਨੀਤੀਆਂ ਖ਼ਿਲਾਫ਼ ਸਮੁੱਚੇ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ। 5 ਨਵੰਬਰ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਸੱਦੇ ਵਿੱਚ ਦੇਸ਼ ਦੇ ਮਜ਼ਦੂਰ, ਕਿਸਾਨ ,ਮੁਲਾਜ਼ਮ, ਵਿਦਿਆਰਥੀ ,ਨੌਜਵਾਨ ਸਾਰੇ ਮਿਹਨਤ ਕਰਨ ਵਾਲੇ ਵਰਗ ਰਲ ਕੇ

ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਲਾਉਣਗੇ  । ਰੋਸ ਧਰਨੇ ਵਿਚ ਕਿਸਾਨ ਆਗੂ ਜਸਦੀਪ ਸਿੰਘ ਬਹਾਦਰਪੁਰ, ਸੁਖਦੇਵ ਸਿੰਘ ਘਰਾਚੋਂ , ਸੁਖਪਾਲ ਕੌਰ ਛਾਜਲੀ ,ਕਰਮ ਸਿੰਘ ਬਲਿਆਲ, ਨਰੰਜਣ ਸਿੰਘ ਸੰਗਰੂਰ ਕਰਨਜੀਤਪਾਲ ਸਿੰਘ, ਬਲਵਿੰਦਰ ਘੋੜੇਨਬ ਅਤੇ ਅਵਤਾਰ ਸਿੰਘ  ਨੇ ਵੀ ਸੰਬੋਧਨ ਕੀਤਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement