1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਦਿੱਲੀ ਕਮੇਟੀ ਨੇ ਕਰਵਾਏ ਸਮਾਗਮ
Published : Nov 2, 2020, 12:52 am IST
Updated : Nov 2, 2020, 12:52 am IST
SHARE ARTICLE
image
image

1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਦਿੱਲੀ ਕਮੇਟੀ ਨੇ ਕਰਵਾਏ ਸਮਾਗਮ

ਨਵੀਂ ਦਿੱਲੀ, 1 ਨਵੰਬਰ (ਸੁਖਰਾਜ ਸਿੰਘ): 1984 ਸਿੱਖ ਕਤਲੇਆਮ 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਕਰਵਾਏ ਗਏ ਅਤੇ ਸੱਚ ਦੀ ਕੰਧ 'ਤੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ ਗਈ, ਬੜੀ ਹੈਰਾਨੀ ਦੀ ਗੱਲ ਹੈ ਕਿ ਨਵੰਬਰ 1984 ਵਿਚ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਹਜ਼ਾਰਾਂ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਹੋਇਆ ਜਿਸ ਨੂੰ ਸੱਭ ਨੇ ਵੇਖਿਆ ਪਰ ਅਫ਼ਸੋਸ ਦੀ ਗੱਲ ਕਿ ਇਕ ਵੀ ਗਵਾਹ ਸਾਹਮਣੇ ਨਹੀਂ ਆਇਆ ਜੋ ਕਾਤਲਾਂ ਦੀ ਸ਼ਨਾਖਤ ਕਰਦਾ।
ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ 36 ਵਰ੍ਹਿਆਂ ਤੋਂ ਸੰਸਦ ਤੋਂ ਲੈ ਕੇ ਸੜਕਾਂ ਤਕ ਇਸ ਲੜਾਈ ਨੂੰ ਲੜਦਾ ਆ ਰਿਹਾ ਹੈ ਅਤੇ ਉਸੇ ਦਾ ਹੀ ਨਤੀਜਾ ਹੈ ਕਿ ਅੱਜ ਸੱਜਣ ਕੁਮਾਰ ਜੇਲ ਦੀਆਂ ਸਲਾਖਾਂ ਪਿੱਛੇ ਹੈ ਅਤੇ ਜਗਦੀਸ਼ ਟਾਈਟਲਰ ਅਤੇ ਕਮਲਨਾਥ 'ਤੇ ਵੀ ਸ਼ਿਕੰਜਾ ਕਸਿਆ ਹੋਇਆ ਹੈ। ਉਨ੍ਹਾਂ ਦਸਿਆ ਕਿ ਕਾਂਗਰਸ ਦੀ ਸਰਕਾਰ ਨੇ ਜਗਦੀਸ਼ ਟਾਈਟਲਰ ਅਤੇ ਕਮਲਨਾਥ ਵਿਰੁਧ ਕੇਸ ਬੰਦ ਕਰ ਕੇ ਦੋਸ਼ ਮੁਕਤ ਕਰਾਰ ਦਿਤਾ ਸੀ ਪਰ ਅਸੀ ਗ੍ਰਹਿ ਮੰਤਰਾਲੇ ਪੁੱਜ ਕੇ ਉਨ੍ਹਾਂ ਦੇ ਕੇਸਾਂ ਨੂੰ ਮੁੜ ਖੁਲ੍ਹਵਾਇਆ ਜਿਸ ਨਾਲ ਜਗਦੀਸ਼ ਟਾਈਟਲਰ ਤੇ ਕਮਲਨਾਥ ਵੀ ਜਲਦ ਹੀ ਜੇਲ ਦੀਆਂ ਸਲਾਖਾਂ ਪਿੱਛੇ ਹੋਣਗੇ।
ਦਿੱਲੀ ਕਮੇਟੀ ਵਲੋਂ ਸ਼ਹੀਦਾਂ ਦੀ ਯਾਦ ਵਿਚ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਗੁਰਦਵਾਰਾ ਬੰਗਲਾ ਸਾਹਿਬ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਸਮੇਤ ਤਖ਼ਤ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਅੱਜ ਸ਼ਾਮੀ ਦਿੱਲੀ ਕਮੇਟੀ ਵਲੋਂ ਗੁਰਦਵਾਰਾ ਰਕਾਬ ਗੰਜ ਸਾਹਿਬ ਸਥਿਤ ਸੱਚ ਦੀ ਕੰਧ 'ਤੇ ਪੁੱਜ ਕੇ ਸ਼ਹੀਦ ਪ੍ਰਵਾਰਾਂ ਨਾਲ ਮਿਲ ਕੇ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾਂਜਲੀ ਦਿਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਮੋਮਬੱਤੀਆਂ ਜਗਾਈਆਂ ਗਈਆਂ। ਇਸ ਮੌਕੇ ਸ਼ਹੀਦਾਂ ਦੀ ਇਕ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ।

SHARE ARTICLE

ਏਜੰਸੀ

Advertisement

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM

Pahalgam Terror Attack News : ਅੱਤ+ਵਾਦੀ ਹਮਲੇ ਤੋਂ ਬਾਅਦ ਸਥਾਨਕ ਲੋਕਾਂ ਨੇ ਕੈਮਰੇ ਸਾਹਮਣੇ ਕਹੀ ਆਪਣੇ ਦੀ ਗੱਲ

25 Apr 2025 5:55 PM

Pahalgam Terror Attack News : ਅੱਤਵਾਦੀ ਹਮਲੇ ਤੋਂ ਬਾਅਦ Jammu & Kashmir 'ਚ ਰਸਤੇ ਕਰ ਦਿੱਤੇ ਗਏ ਬੰਦ!

24 Apr 2025 5:50 PM
Advertisement