ਕਿਸਾਨ ਅੰਦੋਲਨ ‘ਚ ਬਜ਼ੁਰਗ ਦੀ ਹੋਈ ਮੌਤ, 22 ਦਿਨਾਂ ਬਾਅਦ ਅੰਤਿਮ ਸਸਕਾਰ
Published : Nov 2, 2020, 10:37 am IST
Updated : Nov 2, 2020, 10:37 am IST
SHARE ARTICLE
woman
woman

ਮਾਨਸਾ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਕਿਸਾਨ ਧਰਨੇ ’ਤੇ ਆ ਕੇ ਨਕਦੀ ਮਾਂ ਦੇ ਪੁੱਤਰ ਮਿੱਠੂ ਸਿੰਘ ਨੂੰ ਤਿੰਨ ਲੱਖ ਰੁਪਏ ਅਤੇ ਦੋ ਲੱਖ ਰੁਪਏ ਦਾ ਚੈੱਕ ਸੌਂਪਿਆ

ਮਾਨਸਾ: ਪੰਜਾਬ 'ਚ ਵੱਖ ਵੱਖ ਥਾਂ ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਦੌਰਾਨ 9 ਅਕਤੂਬਰ ਨੂੰ ਬੁਢਲਾਡਾ ਦੇ ਰੇਲਵੇ ਸਟੇਸ਼ਨ ‘ਤੇ ਧਰਨੇ ਦੌਰਾਨ ਬਜ਼ੁਰਗ ਔਰਤ ਤੇਜ ਕੌਰ ਦੀ ਰੇਲਵੇ ਟ੍ਰੈਕ ‘ਤੇ ਮੌਤ ਹੋਈ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਕਿਸਾਨ ਸੰਗਠਨ ਬੀਕੇਯੂ ਏਕਤਾ ਉਗਰਾਹਾ ਵੱਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਇੰਨੇ ਦਿਨਾਂ ਤੱਕ ਮਾਤਾ ਦਾ ਅੰਤਿਮ ਸਸਕਾਰ ਵੀ ਨਹੀਂ ਕੀਤਾ। 

Protest

ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬੀਤੀ ਰਾਤ ਕਿਸਾਨਾਂ ਦੀ ਐਸਐਸਪੀ ਮਾਨਸਾ ਨਾਲ ਇੱਕ ਖਾਸ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ, ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੋਮਾਣਾ, ਤੇਜ ਕੌਰ ਦੇ ਪੁੱਤਰ ਬਾਬੂ ਸਿੰਘ ਅਤੇ ਮਿੱਤੂ ਸਿੰਘ ਸ਼ਾਮਲ ਸੀ। ਡੀਐਸਪੀ ਗੁਰਮੀਤ ਸਿੰਘ ਪੁਲਿਸ ਵਲੋਂ ਸ਼ਾਮਲ ਹੋਏ। ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਚੋਂ 5 ਲੱਖ ਰੁਪਏ ਉਨ੍ਹਾਂ ਦੇ ਭੋਗ 'ਤੇ ਚੈੱਕ ਰਾਹੀਂ ਦਿੱਤਾ ਜਾਏਗਾ, ਜਦੋਂ ਕਿ ਪੰਜ ਲੱਖ ਨਕਦ। ਪ੍ਰਸਾਸ਼ਨ ਵਲੋਂ ਮੰਗਾਂ ਮੰਨੇ ਜਾਣ ਮੰਗਰੋਂ ਕਿਸਾਨਾਂ ਨੇ ਇਸ ਸਬੰਧੀ ਧਰਨਾ ਖ਼ਤਮ ਕੀਤਾ।PROTEST

ਕਿਸਾਨ ਆਗੂ ਨੇ ਦੱਸਿਆ ਕਿ ਸਮਝੌਤੇ ਤਹਿਤ ਮਾਨਸਾ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਕਿਸਾਨ ਧਰਨੇ ’ਤੇ ਆ ਕੇ ਨਕਦੀ ਮਾਂ ਦੇ ਪੁੱਤਰ ਮਿੱਠੂ ਸਿੰਘ ਨੂੰ ਤਿੰਨ ਲੱਖ ਰੁਪਏ ਅਤੇ ਦੋ ਲੱਖ ਰੁਪਏ ਦਾ ਚੈੱਕ ਸੌਂਪਿਆ। ਬਾਕੀ ਰਕਮ ਪਰਿਵਾਰ ਨੂੰ ਆਨੰਦ 'ਤੇ ਦਿੱਤੀ ਜਾਵੇਗੀ। ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰਕ ਕਰਜ਼ੇ ਮੁਆਫ਼ ਕਰਨ ਦੀ ਸਿਫਾਰਸ਼ ਵੀ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement