
ਟਾਂਗਰਾ (ਅੰਮ੍ਰਿਤਸਰ) ਦੇ ਨਜ਼ਦੀਕੀ ਪਿੰਡ ਜਬੋਵਾਲ ਦਾ ਹੈ।
ਟਾਂਗਰਾ- ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਰੋਜਾਨਾ ਵੱਧ ਰਹੇ ਹਨ, ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਨਾਲ ਜੁੜੇ ਕਿੱਸੇ ਸੁਣਨ ਨੂੰ ਮਿਲਦੇ ਹਨ। ਅੱਜ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।
ਦੱਸ ਦੇਈਏ ਕਿ ਇਕ ਕਿਸਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਜ਼ਹਿਰੀਲੀ ਦੀਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਇਹ ਮਾਮਲਾ ਟਾਂਗਰਾ (ਅੰਮ੍ਰਿਤਸਰ) ਦੇ ਨਜ਼ਦੀਕੀ ਪਿੰਡ ਜਬੋਵਾਲ ਦਾ ਹੈ। ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ।