
ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ
ਜਲੰਧਰ ਦੀ ਫੁੱਟਬਾਲ ਫੈਕਟਰੀ ਵਿਚ ਅੱਜ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਘਟਨਾ ਬਸਤੀ ਦਾਨਿਸ਼ਮੰਦਾਂ ਇਲਾਕੇ ਦੀ ਹੈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ' ਤੇ ਕਾਬੂ ਪਾਇਆ। ਗੱਡੀਆਂ ਦੇ ਪਹੁੰਚਨ ਤੋਂ ਪਹਿਲਾ ਹੀ ਫੈਕਟਰੀ ਵਿਚ ਕਈ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਬੱਲੂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਾਢੇ ਛੇ ਵਜੇ ਉੱਠਿਆ ਤਾਂ ਸਭ ਕੁਝ ਠੀਕ ਠਾਕ ਸੀ। ਕੁਝ ਸਮੇਂ ਬਾਅਦ ਹੀ ਫੈਕਟਰੀ ਵਿਚ ਅੱਗ ਲੱਗ ਗਈ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਇਸ ਬਾਰੇ ਸੂਚਿਤ ਕੀਤਾ। ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੇ ਮੌਕੇ ਉਪਰ ਪੁੱਜ ਕੇ ਅੱਗ 'ਤੇ ਕਾਬੂ ਪਾਇਆ। ਬੱਲੂ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਉਸਦੀ ਫੈਕਟਰੀ ਵਿਚ ਤਕਰੀਬਨ 20 ਲੱਖ ਰੁਪਏ ਦਾ ਸਮਾਨ ਸੀ। ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।