ਮਾਲ ਗੱਡੀਆਂਦੀ ਆਵਾਜਾਈ ਰੋਕਣਨਾਲ ਪੰਜਾਬਨੂੰ ਹੀ ਨਹੀਂਸਰਹੱਦਾਂਉਤੇ ਬੈਠੇ ਫ਼ੌਜੀਆਂ ਦਾ ਨੁਕਸਾਨ ਵੀਹੋਵੇਗਾ
Published : Nov 2, 2020, 6:53 am IST
Updated : Nov 2, 2020, 6:53 am IST
SHARE ARTICLE
image
image

ਮਾਲ ਗੱਡੀਆਂ ਦੀ ਆਵਾਜਾਈ ਰੋਕਣ ਨਾਲ ਪੰਜਾਬ ਨੂੰ ਹੀ ਨਹੀਂ, ਸਰਹੱਦਾਂ ਉਤੇ ਬੈਠੇ ਫ਼ੌਜੀਆਂ ਦਾ ਨੁਕਸਾਨ ਵੀ ਹੋਵੇਗਾ

ਕੈਪਟਨ ਅਮਰਿੰਦਰ ਸਿੰਘ ਨੇ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ
 

ਚੰਡੀਗੜ੍ਹ, 1 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਕਿਸਾਨਾਂ ਵਲੋਂ ਰੇਲ ਰੋਕਾਂ ਹਟਾਉਣ ਦੇ ਬਾਵਜੂਦ ਰੇਲਵੇ ਦੁਆਰਾ ਮਾਲ ਗੱਡੀਆਂ ਦੀ ਆਵਾਜਾਈ ਮੁਅੱਤਲ ਰੱਖਣ ਉਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਢਾ ਨੂੰ ਖੁੱਲ੍ਹਾ ਪੱਤਰ ਲਿਖ ਕੇ ਇਸ ਪੇਚੀਦਾ ਮਸਲੇ ਨੂੰ ਸਮੂਹਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਦਿਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਸਲੇ ਨੂੰ ਨਾ ਸੁਲਝਾਇਆ ਗਿਆ ਤਾਂ ਨਾ ਸਿਰਫ਼ ਪੰਜਾਬ ਲਈ ਸਗੋਂ ਲੱਦਾਖ਼ ਅਤੇ ਕਸ਼ਮੀਰ ਵਿਚ ਤਾਇਨਾਤ ਹਥਿਆਰਬੰਦ ਸੈਨਾਵਾਂ ਸਮੇਤ ਸਮੁੱਚੇ ਮੁਲਕ ਲਈ ਖ਼ਤਰਨਾਕ ਸਿੱਟੇ ਨਿਕਲ ਸਕਦੇ ਹਨ।
ਕਿਸਾਨਾਂ ਦੇ ਪ੍ਰਦਰਸ਼ਨਾਂ ਖ਼ਾਸ ਤੌਰ 'ਤੇ ਰੇਲਵੇ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਮੁਅੱਤਲ ਕਰਨ ਉਪਰ ਭਾਜਪਾ ਦੇ ਕੌਮੀ ਅਤੇ ਪੰਜਾਬ ਦੇ ਨੇਤਾਵਾਂ ਦੁਆਰਾ ਹਾਲ ਹੀ ਵਿਚ ਦਿਤੇ ਬਿਆਨਾਂ ਅਤੇ ਟਿਪਣੀਆਂ ਉਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਂ ਨਾ ਤਾਂ ਸਿਆਸੀ ਟਕਰਾਅ ਵਿਚ ਪੈਣ ਦਾ ਹੈ ਅਤੇ ਨਾ ਹੀ ਦੂਸ਼ਣਬਾਜ਼ੀ ਕਰਨ ਦਾ। ਉਨ੍ਹਾਂ ਕਿਹਾ,''ਇਸ ਨਾਜ਼ੁਕ ਪਲ ਵਿਚ ਸਾਨੂੰ ਸਾਰਿਆਂ ਨੂੰ ਅਪਣੇ ਸਿਆਸੀ ਹਿਤਾਂ ਨੂੰ ਅੱਗੇ ਵਧਾਉਣ ਦੀ ਬਜਾਏ ਅਜਿਹੀ ਕਿਸੇ ਵੀ ਲਾਲਸਾ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ।'' ਉਨ੍ਹਾਂ ਕਿਹਾ ਕਿ ਇਹ ਵੇਲਾ ਅਪਣੇ ਸਿਆਸੀ ਵਖਰੇਵਿਆਂ ਤੋਂ ਉਪਰ ਉਠਣ ਦਾ ਹੈ ਅਤੇ ਮੌਜੂਦਾ ਸਥਿਤੀ ਨੂੰ ਸੂਝ ਅਤੇ ਸਿਆਣਪ ਨਾਲ ਨਜਿੱਠਣ ਦਾ ਹੈ ਕਿਉਂ ਜੋ ਜੇਕਰ ਤੁਰਤ ਕਦਮ ਨਾ ਚੁੱਕੇ ਤਾਂ ਨਿਸ਼ਚਤ ਤੌਰ ਉਤੇ ਹਾਲਾਤ ਕਾਬੂ ਤੋਂ ਬਾਹਰ ਹੋਣ ਦੇ ਖ਼ਤਰਾ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀਆਂ ਸੇਵਾਵਾਂ ਲਗਾਤਾਰ ਮੁਅੱਤਲ ਰਹਿਣ ਨਾਲ ਕੌਮੀ ਸੁਰੱਖਿਆ ਉਪਰ ਪੈਣ ਵਾਲੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਾ ਸਿਰਫ਼ ਪੰਜਾਬ ਨੂੰ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ਼ ਨੂੰ ਵੱਡੀ ਕਮੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਚਿਤਾਵਨੀ ਦਿਤੀ ਕਿ ਠੰਢ ਸ਼ੁਰੂ ਹੋਣ ਨਾਲ ਹਥਿਆਰਬੰਦ ਸੈਨਾਵਾਂ ਉਪਰ ਬਹੁਤ ਬੁਰਾ ਅਸਰ ਪੈਣਾ ਦੀ ਸੰਭਾਵਨਾ ਹੈ ਕਿਉਂ ਜੋ ਲੱਦਾਖ਼ ਅਤੇ ਵਾਦੀ ਨੂੰ ਜਾਂਦੇ ਮਾਰਗਾਂ ਉਤੇ ਬਰਫ਼ਬਾਰੀ ਹੋਣ ਨਾਲ ਸਪਲਾਈ ਅਤੇ ਹੋਰ ਵਸਤਾਂ ਦੀ ਕਮੀ ਪੈਦਾ ਹੋ ਸਕਦੀ ਹੈ।
ਉਨ੍ਹਾਂ ਕਿਹਾ,''ਇਨ੍ਹਾਂ ਖ਼ਤਰਿਆਂ ਨੂੰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਭਾਜਪਾ ਸਮੇਤ ਕੋਈ ਸਿਆਸੀ ਪਾਰਟੀ ਦਰਕਿਨਾਰ ਕਰ ਸਕਦੀ ਹੈ। ਦੇਸ਼ ਦੇ ਹਿਤ ਵਿਚ ਇਸ ਪੇਚੀਦਾ ਮਸਲੇ ਨੂੰ ਸੁਲਝਾਉਣ ਲਈ ਸਾਂਝੇ ਟੀਚੇ ਨਾਲ ਸਾਨੂੰ ਆਪਸੀ ਤਾਲਮੇਲ ਕਰਨਾ ਚਾਹੀਦਾ ਹੈ।''

ਰੇਲ ਆਵਾਜਾਈ ਦੇ ਲੰਮਾ ਸਮਾਂ ਬੰਦ ਰਹਿਣ ਨਾਲ ਪੰਜਾਬ ਨੂੰ ਪਏ ਘਾਟੇ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀਆਂ ਸੇਵਾਵਾਂ ਹਰ ਇਕ ਦਿਨ ਮੁਅੱਤਲ ਰਹਿਣ ਦਾ ਮਤਲਬ ਸੂਬੇ ਵਿਚ ਬਿਜਲੀ (ਕੋਲਾ), ਯੂਰੀਆ ਅਤੇ ਡੀ.ਏ.ਪੀ.ਦੇ ਸਟਾਕ ਦੀ ਕਮੀ ਦੇ ਮੱਦੇਨਜ਼ਰ ਉਦਯੋਗ, ਖੇਤੀਬਾੜੀ ਅਤੇ ਸਮੁੱਚੇ ਅਰਥਚਾਰੇ ਨੂੰ ਵੱਡਾ ਘਾਟਾ ਪੈਂਦਾ ਹੈ। ਰਾਸ਼ਟਰੀ ਸੁਰੱਖਿਆ ਦੇ ਲਿਹਾਜ ਤੋਂ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ  ਰੁਖ਼ ਦਰਮਿਆਨ ਹਥਿਆਰਬੰਦ ਫ਼ੌਜਾਂ ਦਾ ਜ਼ਰੂਰੀ ਵਸਤਾਂ ਦੀ ਸਪਲਾਈ ਤੋਂ ਵਾਂਝਾ ਰਹਿਣਾ ਦੇਸ਼ ਲਈ ਵਧੇਰੇ ਖ਼ਤਰਨਾਕ ਸਾਬਤ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਦੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦਾ ਸੰਕਟ ਦੀ ਸਥਿਤੀ ਵਿਚ ਵੱਖ-ਵੱਖ ਭਾਜਪਾ ਆਗੂਆਂ/ਮੈਂਬਰਾਂ ਵਲੋਂ ਹਾਲ ਹੀ ਵਿਚ ਕੀਤੀਆਂ ਗਈਆਂ ਟਿਪਣੀਆਂ ਨੂੰ ਮੰਦਭਾਗਾ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਵਲੋਂ “ਮੇਰੀ ਸਰਕਾਰ ਦੇ 'ਨਕਸਲਵਾਦੀ ਤਾਕਤਾਂ' ਨਾਲ ਮਿਲੀਭੁਗਤ ਹੋਣ ਦੇ ਝੂਠੇ ਅਤੇ ਬੇਬੁਨਿਆਦ ਦੋਸ਼ ਲਾਉਣਾ ਇਨ੍ਹਾਂ ਵਿਚ ਪ੍ਰਪੱਕਤਾ ਦੀ ਅਤੇ ਮੌਜੂਦਾ ਸਥਿਤੀ ਨੂੰ ਸਮਝਣ ਦੀ ਘਾਟ ਨੂੰ imageimageਦਰਸਾਉਂਦਾ ਹੈ।”

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement