ਬਾਦਲਾਂ ਨੂੰ ਧੋਬੀ ਪਟਕਾ ਦੇਣ ਲਈ ਸਰਗਰਮ ਹੋਏ ਢੀਂਡਸਾ, ਵਿਰੋਧੀਆਂ ਵਿਚਾਲੇ ਮੀਟਿੰਗਾਂ ਦਾ ਦੌਰ ਸ਼ੁਰੂ!
Published : Nov 2, 2020, 7:01 pm IST
Updated : Nov 2, 2020, 7:16 pm IST
SHARE ARTICLE
Sukhdev Singh Dhindsa
Sukhdev Singh Dhindsa

ਕਿਹਾ, ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣਾ ਮੇਰਾ ਮੁਖ ਮਕਸਦ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਤੋਂ ਅਲਹਿਦਾ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬਾਦਲਾਂ ਨੂੰ ਧੋਬੀ ਪਟਕਾ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਉਹ ਬਾਦਲਾਂ ਦੇ ਵਿਰੋਧੀਆਂ ਨੂੰ ਇਕ ਮੰਚ ‘ਤੇ ਲਿਆਉਣ ਲਈ ਸਰਗਰਮ ਹਨ।

Sukhdev Singh DhindsaSukhdev Singh Dhindsa

ਢੀਂਡਸਾ ਵਲੋਂ ਹਰ ਉਸ ਆਗੂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਜੋ ਬਾਦਲਾਂ ਦਾ ਸ਼੍ਰੋਮਣੀ ਕਮੇਟੀ ਤੋਂ ਗਲਬਾ ਹਟਾਉਣ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਇਨ੍ਹਾਂ ‘ਚ ਮਨਜੀਤ ਸਿੰਘ ਜੀ.ਕੇ ਅਤੇ ਸਰਨਾ ਭਰਾਵਾਂ ਦਾ ਨਾਮ ਸ਼ਾਮਲ ਹੈ। ਸੂਤਰਾਂ ਮੁਤਾਬਕ ਢੀਂਡਸਾ ਵਲੋਂ ਕਿਸੇ ਸਮੇਂ ਇਕ-ਦੂਜੇ ਦੇ ਕੱਟੜ ਵਿਰੋਧੀ ਰਹੇ ਸਰਨਾ ਤੇ ਜੀ.ਕੇ. ਧੜਿਆਂ ਵਿਚਾਲੇ ਸੁਲਾਹ-ਸਫਾਈ ਦੇ ਮਕਸਦ ਨਾਲ ਮੀਟਿੰਗ ਵੀ ਕਰਵਾਈ ਗਈ ਹੈ।

Parminder Singh Dhindsa-Sukhpal Khaira-Sukhdev Singh DhindsaParminder Singh Dhindsa-Sukhpal Khaira-Sukhdev Singh Dhindsa

ਬਾਦਲਾਂ ਨੂੰ ਸ਼੍ਰੋਮਣੀ ਕਮੇਣੀ ਤੋਂ ਰੁਖਸਤ ਕਰਨ ਦੇ ਮਕਸਦ ਨਾਲ ਢੀਂਡਸਾ ਵਲੋਂ ਕਿਸਾਨੀ ਧਿਰਾਂ ਦੇ ਹੱਕ ‘ਚ ਡਟਣ ਦੇ ਨਾਲ-ਨਾਲ ਪੰਜਾਬ ਸਰਕਾਰ ਪ੍ਰਤੀ ਵੀ ਨਰਮ ਰੁਖ ਅਪਨਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਖੇਤੀ ਕਾਨੂੰਨਾਂ ਦੇ ਮਸਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦਿੱਲੀ ਜਾ ਰਹੇ ਹਨ।

Ranjit Singh Brahmpura, Sukhdev DhindsaRanjit Singh Brahmpura, Sukhdev Dhindsa

ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਤੋਂ ਵੱਖ ਹੋਣ ਵਾਲੇ ਟਕਸਾਲੀ ਅਕਾਲੀ ਆਗੂਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੀ ਸਿਆਸਤ ‘ਚ ਚੰਗਾ ਰੁਤਬਾ ਰੱਖਣ ਵਾਲੇ ਸੀਨੀਅਰ ਆਗੂ ਬਲਵੰਤ ਸਿੰਘ ਰਾਮੂਵਾਲੀਆ ਸਮੇਤ ਹੋਰ ਕਈ ਧਿਰਾਂ ਵੀ ਬਾਦਲਾਂ ਨੂੰ ਟੱਕਰ ਦੇਣ ਲਈ ਢੀਂਡਸਾ ਦੀ ਅਗਵਾਈ ਹੇਠ ਸਰਗਰਮ ਹਨ।

sukhbir badal, Sukhdev Singh Dhindsasukhbir badal, Sukhdev Singh Dhindsa

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧਿਆਨ ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੁਰਾਣੀ ਭਾਈਵਾਲ ਭਾਜਪਾ ਵੱਲ ਕੇਂਦਰਿਤ ਹੈ। ਉਨ੍ਹਾਂ ਵਲੋਂ ਫਿਲਹਾਲ ਢੀਂਡਸਾ ਦੀਆਂ ਗਤੀਵਿਧੀਆਂ ਨੂੰ ਬਹੁਤੀ ਤਵੱਜੋਂ ਨਹੀਂ ਦਿਤੀ ਜਾ ਰਹੀ। ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਭ ਵੱਡੀ ਚੁਨੌਤੀ ਢੀਂਡਸਾ ਵਾਲੇ ਅਕਾਲੀ ਦਲ ਤੋਂ ਹੀ ਮਿਲਣ ਦੇ ਅਸਾਰ ਹਨ। ਵੈਸੇ ਵੀ ਇਹ ਆਮ ਧਾਰਨਾ ਹੈ ਕਿ ਪੰਜਾਬ ਖਾਸ ਕਰ ਕੇ ਸਿੱਖ ਸਿਆਸਤ ‘ਚ ਉਸੇ ਦੀ ਹੀ ਵਧੇਰੇ ਵੁਕਤ ਪੈਂਦੀ ਹੈ, ਜਿਸ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਥ ਹੁੰਦਾ ਹੈ।

Sukhdev Singh DhindsaSukhdev Singh Dhindsa

ਬਾਦਲਾਂ ਦੀ ਸਿੱਖ ਸਿਆਸਤ ‘ਚ ਚੜ੍ਹਤ ਪਿਛੇ ਵੀ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਹੋਣ ਨੂੰ ਮੰਨਿਆ ਜਾਂਦਾ ਰਿਹਾ ਹੈ। ਸੌਦਾ ਸਾਧ ਨੂੰ ਮੁਆਫੀ ਅਤੇ ਬੇਅਦਬੀ ਕਾਂਢਾਂ ਤੋਂ ਬਾਅਦ ਅਕਾਲੀ ਦਲ ਦੀ ਪੰਥਕ ਦਿੱਖ ਨੂੰ ਵੱਡਾ ਖੋਰਾ ਲੱਗਾ ਹੈ। ਕਿਸਾਨਾਂ ਦੇ ਮਸਲੇ ‘ਤੇ ਅਕਾਲੀ ਦਲ ਸਿਆਸਤ ‘ਚ ਮੁੜ ਧਮਾਕਾ ਕਰਨ ਲਈ ਸਿਰਤੋੜ ਕੋਸ਼ਿਸ਼ਾਂ ਕਰ ਰਿਹਾ ਹੈ। ਪਰ ਭਾਜਪਾ ਨਾਲ ਪਏ ਵਿਗਾੜ ਤੋਂ ਬਾਅਦ ਸ਼੍ਰੋਮਣੀ ਕਮੇਟੀ ਚੋਣਾਂ ‘ਚ ਬਾਦਲਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਸ਼੍ਰੋਮਣੀ ਕਮੇਟੀ ਚੋਣਾਂ ਦਾ ਰਾਹ ਖੁਲ੍ਹਣ ਪਿਛੇ ਵੀ ਭਾਜਪਾ ਦੀ ਬਾਦਲਾਂ ਨੂੰ ਸਬਕ ਸਿਖਾਉਣ ਦੀ ਮਨਸ਼ਾ ਮੰਨਿਆ ਜਾ ਰਿਹਾ ਹੈ। ਅਜਿਹੇ 'ਚ ਸੁਖਦੇਵ ਸਿਂੰਘ ਢੀਂਡਸਾ ਦੀਆਂ ਸਰਗਰਮੀਆਂ ਬਾਦਲਾਂ ਦੇ ਭਵਿੱਖੀ ਮਨਸੂਬਿਆਂ ਨੂੰ ਵੱਡੀ ਚੁਨੌਤੀ ਦੇ ਸਕਦੀਆਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement