ਸਰਕਾਰ ਨੇ ਦਿਵਾਲੀ ਦੇ ਤੋਹਫ਼ੇ ਦੇ ਨਾਂ ’ਤੇ ਲੋਕਾਂ ਨੂੰ ਚਾਸ਼ਣੀ ’ਚ ਘੋਲ ਕੇ ਸਲਫ਼ਾਸ ਦਿੱਤੀ: ਅਮਨ ਅਰੋੜਾ
Published : Nov 2, 2021, 6:01 pm IST
Updated : Nov 2, 2021, 6:02 pm IST
SHARE ARTICLE
Aman Arora
Aman Arora

-ਕਿਹਾ, ਸਰਕਾਰ ਨੇ ਨਾ ਤਾਂ ਫਿਕਸ ਚਾਰਜ ਘਟਾਏ ਅਤੇ ਨਾ ਹੀ ਬਿਜਲੀ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ

 

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਚੋਣਾ ਤੋਂ ਕੁੱਝ ਸਮਾਂ ਪਹਿਲਾਂ ਸੂਬਾ ਵਾਸੀਆਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇਣ ਦੇ ਕੀਤੇ ਐਲਾਨ ਨੂੰ ਧੋਖ਼ਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ, ‘‘ਚੰਨੀ ਸਰਕਾਰ ਨੇ ਦਿਵਾਲੀ ਦੇ ਤੋਹਫ਼ੇ ਦੇ ਨਾਂ ’ਤੇ ਪੰਜਾਬ ਵਾਸੀਆਂ ਨੂੰ ਚਾਸ਼ਣੀ ’ਚ ਘੋਲ ਕੇ ਸਲਫ਼ਾਸ ਦੀ ਗੋਲੀ ਦਿੱਤੀ ਹੈ, ਕਿਉਂਕਿ ਸਰਕਾਰ ਨੇ ਨਾ ਤਾਂ ਫਿਕਸ ਚਾਰਜ ਘਟਾਏ ਹਨ ਅਤੇ ਨਾ ਹੀ ਬਿਜਲੀ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਹੈ। ਸਗੋਂ ਘਟਾਏ ਬਿਜਲੀ ਦੇ ਆਮ ਮੁੱਲ ਵਿੱਚ ਵੀ ਘਾਲਾਮਾਲ਼ਾ ਕੀਤਾ ਹੈ।’’

Aman AroraAman Arora

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਹ ਵਿਰੋਧੀ ਧਿਰ ਹੋਣ ਕਰਕੇ ਸਰਕਾਰ ਦੇ ਫ਼ੈਸਲਿਆਂ ਦਾ ਕੇਵਲ ਵਿਰੋਧ ਹੀ ਨਹੀਂ ਕਰਦੇ, ਸਗੋਂ ਸਹੀ ਫ਼ੈਸਲਿਆਂ ਦਾ ਸਮਰਥਨ ਵੀ ਕਰਦੇ ਹਨ, ਜੇਕਰ ਫ਼ੈਸਲੇ ਸਬਜ਼ਬਾਗ ਵਾਲੇ ਨਾ ਹੋਣ। ਅਰੋੜਾ ਨੇ ਖੁਲਾਸਾ ਕੀਤਾ, ‘‘ਚੰਨੀ ਸਰਕਾਰ ਵੱਲੋਂ ਬਿਜਲੀ ਯੂਨਿਟ ਮੁੱਲ ਘਟਾ ਕੇ 3 ਰੁਪਏ ਕਰਨ ਦਾ ਐਲਾਨ ਨਿਰਾ ਝੂਠ ਹੈ। ਸਰਕਾਰ ਨੇ 100 ਯੂਨਿਟਾਂ ਤੱਕ ਮਹਿਜ 2 ਰੁਪਏ ਘਟਾਏ ਹਨ ਅਤੇ 100 ਯੂਨਿਟਾਂ ਤੋਂ ਬਾਅਦ ਇਹ ਲਾਭ ਹੋਰ ਵੀ ਘਟਦਾ ਜਾਵੇਗਾ ਅਤੇ ਮਾਤਰ 1 ਰੁਪਏ ਤੱਕ ਰਹਿ ਜਾਵੇਗਾ।’’ 

CM ChanniCM Channi

ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਚੋਣਾ ਮੌਕੇ ਦਿਖਾਵੇ ਮਾਤਰ ਬਿਜਲੀ ਸਸਤੀ ਕਰਨ ਦਾ ਐਲਾਨ ਕੀਤਾ ਹੈ, ਜਦੋਂ ਕਿ ਫਿਕਸ ਚਾਰਜ ਪਹਿਲਾਂ ਵਾਂਗ ਲਾਗੂ ਹੈ, ਬਿਜਲੀ ਦੇ ਸਪਲਾਈ ਦੇ ਖਰਚੇ ਨਹੀਂ ਘਟਾਏ ਅਤੇ ਬਿਜਲੀ ਮਾਫੀਆ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ, ਅਸਲ ’ਚ ਇਹ ਮੁੱਦੇ ਹੀ ਲੋਕਾਂ ਦੀ ਲੁੱਟ ਦੇ ਸਾਧਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਸਤੇ ਕੋਲੇ ਲਈ ਪੰਜਾਬ ਦੀ ਪਿਛਵਾੜਾ ਕੋਲਾ ਖਾਣ (ਛੱਤੀਸ਼ਗੜ੍ਹ) ਦਾ ਮਸਲਾ ਹੱਲ ਨਹੀਂ ਕੀਤਾ ਗਿਆ।

PSPCL Patiala offices closed to the publicPSPCL 

ਵਿਧਾਇਕ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਬਿਜਲੀ ’ਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਵਿੱਚ ਹੀ ਵਾਧਾ ਕਰ ਰਹੀ ਹੈ, ਪਰ ਲੁੱਟ ਦੀਆਂ ਚੋਰ ਮੋਰੀਆਂ ਬੰਦ ਨਹੀਂ ਕਰ ਰਹੀ। ਇਸ ਕਾਰਨ ਪੀ.ਐਸ.ਪੀ.ਸੀ.ਐਲ ’ਤੇ ਸਬਸਿਡੀਆਂ ਦਾ ਬੋਝ ਵੱਧਦਾ ਜਾ ਰਿਹਾ ਹੈ । ਪੰਜਾਬ ਸਰਕਾਰ ਨੇ ਸਬਸਿਡੀਆਂ ਦਾ ਪੈਸਾ ਪੀ.ਐਸ.ਪੀ.ਸੀ.ਐਲ ਨੂੰ ਅਦਾ ਹੀ ਨਹੀਂ ਕੀਤਾ, ਜਿਸ ਕਾਰਨ ਪੀ.ਐਸ.ਪੀ.ਸੀ.ਐਲ ’ਤੇ ਕਰਜੇ ਦਾ ਭਾਰ ਵੀ ਵੱਧਦਾ ਜਾ ਰਿਹਾ ਹੈ ਅਤੇ ਇਹ ਕਰਜਾ ਵੱਧ ਕੇ 34,000 ਕਰੋੜ ਰੁਪਏ ਹੋ ਗਿਆ ਹੈ।

Aman AroraAman Arora

ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲਾਂ ’ਚ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਕੀ ਦੇਣੀ ਸੀ, ਸਗੋਂ 35 ਫ਼ੀਸਦੀ ਬਿਜਲੀ ਮੁੱਲ ਵਿੱਚ ਵਾਧਾ ਕੀਤਾ ਗਿਆ ਸੀ। ਹੁਣ ਆਖ਼ਰੀ ਦਿਨਾਂ ਵਿੱਚ ਆ ਕੇ ਸਰਕਾਰ ਨੇ ਬਿਜਲੀ ਸਸਤੀ ਦੇਣ ਦਾ ਡਰਾਮਾ ਕੀਤਾ ਹੈ ਅਤੇ ਲੋਕਾਂ ਨੂੰ ਭਰਮਾਉਣ ਲਈ ਪਿੰਡਾਂ ਵਿੱਚ ਬਿਜਲੀ ਮੁਆਫ਼ੀ ਦੇ ਫ਼ਾਰਮ ਵੀ ਭਰਵਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੇ ਫਾਰਮ ਸੋਚ ਸਮਝ ਕੇ ਅਤੇ ਸੱਚ ਨੂੰ ਦੇਖ ਕੇ ਭਰਨ ਕਿਉਂਕਿ ਕਾਂਗਰਸ ਪਾਰਟੀ ਨੇ 2017 ਵਿੱਚ ਵੀ ਲੋਕਾਂ ਤੋਂ ਫਾਰਮ ਭਰਾਏ ਸਨ ਕਿ ਅਸੀਂ ਸਾਰੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜੇ ਮੁਆਫ਼ ਕਰਾਂਗੇ, ਘਰ ਘਰ ਨੌਕਰੀ ਦੇਵਾਂਗੇ, ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਵਾਂਗਾ। ਪਰ ਪੌਣ ਪੰਜ ਸਾਲ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਕੁੱਝ ਵੀ ਨਹੀਂ, ਸਿਵਾਏ ਮਹਿੰਗਾਈ ਅਤੇ ਝੂਠੇ ਲਾਰਿਆਂ ਦੇ। 

ElectricityElectricity

ਅਮਨ ਅਰੜਾ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ (ਅਮਨ ਅਰੋੜਾ) ਮਾਰੂ ਪ੍ਰਾਈਵੇਟ ਬਿਜਲੀ ਸਮਝੌਤੇ ਰੱਦ ਕਰਨ ਲਈ ਪੰਜ ਵਾਰ ਵਿਧਾਨ ਸਭਾ ਵਿੱਚ ਪ੍ਰਾਈਵੇਟ ਬਿਲ ਪੇਸ਼ ਕੀਤਾ ਸੀ, ਪਰ ਕਾਂਗਰਸ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਮੁੱਦੇ ’ਤੇ ਜਾਰੀ ਕੀਤੇ ਗਏ ‘ਵਾਈਟ ਪੇਪਰ’ ਦੀਆਂ ਮੰਗਾਂ ਨੂੰ ਜੇ ਕਾਂਗਰਸ ਸਰਕਾਰ ਮੰਨਦੀ ਤਾਂ ਪੰਜਾਬ ਵਾਸੀਆਂ ਕਰੀਬ 700 ਕਰੋੜ ਦਾ ਲਾਭ ਹੋਣਾ ਸੀ। ਪਰ ਕਾਂਗਰਸ ਸਰਕਾਰ ਆਪਣੇ ਆਖ਼ਰੀ 40 ਦਿਨਾਂ ’ਚ ਬਿਜਲੀ ਸਮਝੌਤੇ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿੱਚ ਲਿਆ ਕੇ ਪੰਜਾਬ ਵਾਸੀਆਂ ਦੇ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਹੀ ਹੈ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਵੋਟਾਂ ਲੁੱਟੀਆਂ ਜਾ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement