
ਕੋਈ ਵੀ ਕੰਮ ਜੇ ਲੰਬਿਤ ਪਾਇਆ ਗਿਆ ਸਬੰਧਤ ਕਰਮਚਾਰੀ ਦੀ ਜਵਾਬਦੇਹੀ ਤੈਅ ਹੋਵੇਗੀ: ਪਰਗਟ ਸਿੰਘ
ਚੰਡੀਗੜ੍ਹ: ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਮੁਹਾਲੀ ਸਥਿਤ ਸਿੱਖਿਆ ਭਵਨ ਵਿਖੇ ਡੀ.ਪੀ.ਈ.(ਕਾਲਜਾਂ) ਮੁੱਖ ਦਫਤਰ ਦੀ ਅਚਨਚੇਤੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਮੁੱਖ ਦਫਤਰ ਦੀਆਂ ਬਰਾਂਚਾਂ ਵਿੱਚ ਖੁਦ ਜਾ ਕੇ ਕੰਮ ਬਾਰੇ ਜਾਣਕਾਰੀ ਲਈ ਅਤੇ ਵੱਖ-ਵੱਖ ਸੀਟਾਂ ਉਤੇ ਹੁੰਦੇ ਕੰਮਾਂ ਦੀ ਸਥਿਤੀ ਜਾਣੀ।
Higher Education Minister Pargat Singh Conducts surprise checking Of DPI Office
ਉਹਨਾਂ ਦਫਤਰਾਂ ਵਿੱਚ ਸਟਾਫ ਦੀ ਹਾਜ਼ਰੀ ਵੀ ਦੇਖੀ ਅਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਤਾੜਨਾ ਦੇਣ ਲਈ ਵੀ ਕਿਹਾ। ਉਹਨਾਂ ਐਨ.ਸੀ.ਸੀ. ਵਿੰਗ ਵਿਖੇ ਕਾਲਜਾਂ ਵਿੱਚ ਐਨ.ਸੀ.ਸੀ.ਕੈਡਿਟਾਂ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ। ਸ. ਪਰਗਟ ਸਿੰਘ ਨੇ ਕਿਹਾ ਕਿ ਉਹਨਾਂ ਦੇ ਆਮ ਲੋਕਾਂ ਨੂੰ ਮਿਲਦੇ ਸਮੇਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੁੱਖ ਦਫਤਰ ਵਿੱਚ ਸਬੰਧਤ ਕੰਮ ਅਕਸਰ ਲਟਕ ਜਾਂਦੇ ਹਨ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਉਹਨਾਂ ਕਿਹਾ ਕਿ ਕੋਈ ਵੀ ਕੰਮ ਲੰਬਿਤ ਰੱਖਿਆ ਗਿਆ ਤਾਂ ਸਬੰਧਤ ਕਰਮਚਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
Higher Education Minister Pargat Singh Conducts surprise checking Of DPI Office
ਉਹਨਾਂ ਕਿਹਾ ਕਿ ਤੈਅ ਸਮੇਂ ਅੰਦਰ ਸੇਵਾਵਾਂ ਦਿੱਤੀਆਂ ਜਾਣ। ਉਚੇਰੀ ਸਿੱਖਿਆ ਮੰਤਰੀ ਨੇ ਸਟਾਫ ਨੂੰ ਆਖਿਆ ਕਿ ਲੋਕਾਂ ਨੂੰ ਕਿਸੇ ਵੀ ਕੰਮ ਵਿੱਚ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਪਾਰਦਰਸ਼ਤਾ ਤੇ ਸਾਫ-ਸੁਥਰਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਅਨੁਸਾਸ਼ਣਹੀਣਤਾ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।