ਪਰਗਟ ਸਿੰਘ ਹੋਏ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ
Published : Nov 2, 2021, 4:52 pm IST
Updated : Nov 2, 2021, 4:52 pm IST
SHARE ARTICLE
Pargat Singh
Pargat Singh

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਦਿ੍ਰੜ ਇਰਾਦੇ, ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਆ

 

ਚੰਡੀਗੜ - ਨੌਜਵਾਨਾਂ ਨੂੰ ਨਿਸ਼ਾਨੇ ਦੀ ਪ੍ਰਾਪਤੀ ਲਈ ਸਖਤ ਮਿਹਨਤ, ਦਿ੍ਰੜ ਇਰਾਦੇ ਤੇ ਸਮਰਪਣ ਭਾਵਨਾ ਨਾਲ ਆਪਣ ਕੰਮ ਕਰਨਾ ਚਾਹੀਦਾ ਹੈ। ਟੀਚਾ ਕਿੰਨਾ ਵੀ ਮੁਸ਼ਕਲ ਹੋਵੇ, ਉਹ ਅਸੰਭਵਨ ਨਹੀਂ ਹੁੰਦਾ ਜਿਸ ਲਈ ਹਾਂਪੱਖੀ ਰਵੱਈਆ ਨਹੀਂ ਛੱਡਣਾ ਚਾਹੀਦਾ। ਹਰ ਬੱਚੇ ਅੰਦਰ ਹੁਨਰ ਛੁਪਿਆ ਹੁੰਦਾ ਹੈ, ਲੋੜ ਹੈ ਇਸ ਦੀ ਸ਼ਨਾਖਤ ਕਰਕੇ ਤਰਾਸ਼ਣ ਦੀ। ਪ੍ਰਾਇਮਰੀ ਤੋਂ ਹੀ ਬੱਚਿਆਂ ਦੀ ਕਰੀਅਰ ਕਾਊਂਸਿੰਗ ਕਰਨੀ ਚਾਹੀਦੀ ਹੈ। ਇਹ ਗੱਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਐਜੂਸੈਟ ਰਾਹੀਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਆਪਣੇ ਸੰਬੋਧਨ ਵਿੱਚ ਕਹੀ। 

Pargat Singh Pargat Singh

ਪਰਗਟ ਸਿੰਘ ਨੇ ਟਾਟਾਂ ਉਤੇ ਬੈਠੇ ਕੇ ਛੋਟੇ ਹੁੰਦਿਆਂ ਸਕੂਲ ਵਿੱਚ ਕੀਤੀ ਪੜਾਈ ਦੇ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਅੱਜ ਉਹ ਜਿਸ ਮੁਕਾਮ ਉਤੇ ਵੀ ਹਨ, ਉਹ ਆਪਣੇ ਅਧਿਆਪਕਾਂ ਦੀ ਬਦੌਲਤ ਹਨ। ਉਨਾਂ ਆਪਣੇ ਮੁੱਖ ਅਧਿਆਪਕ ਰਹੇ ਮੁਖਤਿਆਰ ਸਿੰਘ, ਮੈਥ ਮਾਸਟਰ ਬਸੰਤ ਸਿੰਘ, ਫਿਜ਼ੀਕਲ ਐਜੂਕੇਸ਼ਨ ਟੀਚਰ ਦਲਜੀਤ ਸਿੰਘ, ਹਿੰਦੀ ਅਧਿਆਪਕਾ ਸੀਤਾ ਸ਼ਰਮਾ, ਡਰਾਇੰਗ ਟੀਚਰ ਗਿਆਨ ਚੰਦ ਨੂੰ ਚੇਤੇ ਕਰਦਿਆਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਜੋ ਰੁਤਬਾ ਹੈ, ਉਸ ਦੇ ਬਰਾਬਰ ਹੋਰ ਕੋਈ ਵੀ ਨਹੀਂ ਹੈ।

Pargat Singh Pargat Singh

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਲਈ ਇਸ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਟਾਕਿਆਂ ਦੀ ਵਰਤੋਂ ਨਾ ਕਰਨ ਲਈ ਕਹਿੰਦਿਆਂ ਗਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਫਾਸਟ ਫੂਡ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ  ਜਿਸ ਨਾਲ ਉਹ ਵਧੇਰੇ ਤੰਦਰੁਸਤ ਜੀਵਨ ਜੀ ਸਕਦੇ ਹਨ।

Pargat Singh Pargat Singh

ਸ. ਪਰਗਟ ਸਿੰਘ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਚੀਨ, ਜਪਾਨ ਵਰਗੇ ਮੁਲਕਾਂ ਨੇ ਆਪਣੇ ਮਾਤ ਭਾਸ਼ਾ ਵਿੱਚ ਹੀ ਤਰੱਕੀ ਕੀਤੀ ਹੈ। ਬੱਚਾ ਜੋ ਆਪਣੀ ਮਾਂ ਬੋਲੀ ਵਿੱਚ ਵਧੀਆ ਸਿੱਖ ਸਕਦਾ ਹੈ, ਉਹ ਹੋਰ ਕਿਸੇ ਭਾਸ਼ਾ ਵਿੱਚ ਨਹੀਂ। ਉਨਾਂ ਕਿਹਾ ਕਿ ਪੰਜਾਬੀ ਵਿੱਚ ਹਰ ਵਿਸ਼ੇ ਦਾ ਗਿਆਨ ਅਨੁਵਾਦ ਕਰਕੇ ਇਸ ਨੂੰ ਡਿਜੀਟਾਈਜ਼ਡ ਕੀਤਾ ਜਾਵੇ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਚੰਗੀ ਜ਼ਿੰਦਗੀ ਜਿਉਣ ਦੇ ਹੁਨਰਾਂ ਤੋਂ ਜਾਣੰੂ ਕਰਵਾਇਆ ਗਿਆ। ਉਨਾਂ ਵਿਦਿਆਰਥੀਆਂ ਨੂੰ ਸਕਰਾਤਮਕ ਸੋਚ ਵਾਲਾ ਰਵੱਈਆ ਅਪਣਾਉਂਦੇ ਹੋਏ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ।

Pargat Singh Pargat Singh

ਉਨਾਂ ਕਿਹਾ ਕਿ ਜੇਕਰ ਉਹ ਦਿ੍ਰੜ ਇਰਾਦੇ ਨਾਲ ਮਿਹਨਤ ਕਰਦੇ ਹਨ ਤਾਂ ਉਹ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਜ਼ਿੰਦਗੀ ਵਿੱਚ ਮਾਤਾ ਪਿਤਾ ਦੇ ਨਾਲ-ਨਾਲ ਅਧਿਆਪਕਾਂ ਦਾ ਰੋਲ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਵਾਉਣ ਲਈ ਅਧਿਆਪਕ ਬਹੁਤ ਮਹੱਤਵਪੂਰਨ ਨਿਭਾਉਂਦੇ ਹਨ।

ਪਰਗਟ ਸਿੰਘ ਜੋ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਵੀ ਹਨ, ਨੇ ਆਪਣੇ ਹਾਕੀ ਖੇਡ ਦੇ ਸ਼ੁਰੂਆਤੀ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਕਿਵੇਂ 18 ਸਾਲ ਦੀ ਉਮਰ ਵਿੱਚ ਭਾਰਤੀ ਟੀਮ ਵੱਲੋਂ ਆਪਣੇ ਪਹਿਲੇ ਟੂਰ ਲਈ ਨਵੀਂ ਦਿੱਲੀ ਤੋਂ ਜਲੰਧਰ ਪਾਸਪੋਰਟ ਲੈਣ ਅੱਧੀ ਰਾਤ ਨੂੰ ਟਰੱਕਾਂ ਰਾਹੀਂ ਪੁੱਜੇ ਅਤੇ ਫੇਰ ਦੁਪਹਿਰ ਤੱਕ ਵਾਪਸ ਜਾਣ ਲਈ ਜਲੰਧਰ ਤੋਂ ਮਿੱਠਾਪੁਰ ਤੱਕ ਸੱਤ ਕਿਲੋਮੀਟਰ ਦੌੜ ਕੇ ਗਏ। ਉਨਾਂ ਕਿਹਾ ਕਿ ਹਾਕੀ ਖੇਡ ਨੇ ਉਨਾਂ ਨੂੰ ਟੀਮ ਭਾਵਨਾ ਵਿੱਚ ਖੇਡਣਾ ਸਿਖਾਇਆ ਜਿਸ ਲਈ ਜ਼ਿੰਦਗੀ ਦੇ ਹਰ ਮੰਚ ਉਤੇ ਟੀਮ ਖੇਡ ਵਿੱਚ ਵਿਸ਼ਵਾਸ ਰੱਖਦੇ ਹਨ ਜਿੱਥੇ ਹਰ ਵਿਅਕਤੀ ਦੀ ਆਪਣੀ ਅਹਿਮੀਅਤ ਹੈ।

Pargat SinghPargat Singh

ਇਸ ਮੌਕੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਪੜਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਲਈ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਚੰਗੇ ਕਿਰਦਾਰ ਦੇ ਵੀ ਧਾਰਨੀ ਹੋਣਾ ਚਾਹੀਦਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅਗਰਵਾਲ ਨੇ ਸਿੱਖਿਆ ਵਿਭਾਗ ਵਿੱਚ ਪਿਛਲੇ ਸਮੇਂ ਵਿੱਚ ਹੋਈਆਂ ਨਵੀਆਂ ਪਹਿਲਕਦਮੀਆਂ ਦੀ ਸਲਾਹੁਤਾ ਕੀਤਾ।

ਇਸ ਮੌਕੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਸਿੰਘ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਜਰਨੈਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ ਤੇ ਸ੍ਰੀਮਤੀ ਬਿੰਦੂ ਗੁਲਾਟੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸਿੰਘ, ਵਾਈਸ ਚੇਅਰਮੈਨ ਵਰਿੰਦਰ ਭਾਟੀਆ, ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਅਤੇ ਸਹਾਇਕ ਸਕੱਤਰ ਗੁਰਤੇਜ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement