ਤੇਲ ਦੀਆਂ ਕੀਮਤਾਂ ਨੇ ਮਹਿੰਗਾਈ ਨੂੰ ਲਾਈ ਅੱਗ, ਪੰਜਾਬ ਤੇ ਕੇਂਦਰ ਸਰਕਾਰ ਜਿੰਮੇਵਾਰ: ਹਰਪਾਲ ਚੀਮਾ
Published : Nov 2, 2021, 4:35 pm IST
Updated : Nov 2, 2021, 4:35 pm IST
SHARE ARTICLE
Harpal Cheema
Harpal Cheema

-ਅੱਧ ਨੰਗੇ ਹੋ ਕੇ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਆਗੂਆਂ ਨੇ ਕਿਉਂ ਵੱਟੀ ਚੁੱਪ?

 

ਚੰਡੀਗੜ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਹਰ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਮਹਿੰਗਾਈ ਵਧਣ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਾਂ ਨੂੰ 'ਲੋਕ ਮਾਰੂ' ਸਰਕਾਰਾਂ ਕਰਾਰ ਦਿੱਤਾ ਹੈ। ਉਨਾਂ ਦੋਸ਼ ਲਾਇਆ ਕਿ 2014 ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ 'ਚ ਵਾਧਾ ਹੋਣ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅੱਧ ਨੰਗੇ ਹੋ ਕੇ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਿਆ ਕਰਦੇ ਸਨ, ਅੱਜ ਜਦੋਂ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ, ਉਹ ਸਾਰੇ ਆਗੂ ਚੁੱਪ ਵੱਟੀ ਬੈਠੇ ਹਨ।

Petrol, Diesel Prices Cut By 15 Paise On TuesdayPetrol, Diesel Prices 

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, '' ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ 'ਤੇ ਪ੍ਰਦਰਸ਼ਨ ਕਰਕੇ ਅਤੇ ਚੋਣ ਮੁੱਦਾ ਬਣਾ ਕੇ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸੱਤਾ 'ਤੇ ਕਾਬਜ ਹੋਈ ਸੀ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ 'ਤੇ ਐਕਸਾਇਜ਼ ਡਿਊਟੀ 'ਚ 43 ਫ਼ੀਸਦੀ ਅਤੇ ਡੀਜ਼ਲ 'ਤੇ ਐਕਸਾਇਜ਼ ਡਿਊਟੀ 'ਚ 68.8 ਫ਼ੀਸਦ ਵਾਧਾ ਕੀਤਾ ਹੈ। ਜੋ ਦੇਸ਼ ਦੇ ਲੋਕਾਂ ਨਾਲ ਇੱਕ ਵੱਡਾ ਧੋਖ਼ਾ ਹੈ।''

PM ModiPM Modi

ਉਨਾਂ ਦੋਸ਼ ਲਾਇਆ ਕਿ ਕੇਂਦਰ ਦੀ ਸਰਕਾਰ ਨੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਨੂੰ ਡੀ- ਕੰਟਰੋਲ ਤਾਂ ਜ਼ਰੂਰ ਕੀਤਾ, ਪਰ ਜਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ 'ਤੇਲ ਦੀਆਂ ਕੀਮਤਾਂ ਘਟੀਆਂ ਤਾਂ ਉਸ ਦਾ ਫਾਇਦਾ ਲੋਕਾਂ ਨੂੰ ਨਹੀਂ ਦਿੱਤਾ। ਇਸ ਦੇ ਉਲਟ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਤਾਂ ਉਸ ਦਾ ਭਾਰ ਲੋਕਾਂ ਦੀਆਂ ਜੇਬਾਂ 'ਤੇ ਜ਼ਰੂਰ ਪਾਇਆ। ਜੋ ਭਾਰਤੀ ਜਨਤਾ ਪਾਰਟੀ ਦੀ ਜਨ- ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦਾ ਹੈ।

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੀ ਮੋਦੀ ਸਰਕਾਰ ਜਿੰਨੀ ਹੀ ਜ਼ਿੰਮੇਵਾਰ ਹੈ, ਜਿਹੜੀ ਮਹਿੰਗਾਈ ਨੂੰ ਕੰਟਰੋਲ ਕਰਨ 'ਚ ਅਸੰਵੇਦਨਸ਼ੀਲ ਸਿੱਧ ਹੋਈ ਹੈ। ਚੀਮਾ ਨੇ ਦੋਸ਼ ਲਾਇਆ, ''ਪੰਜਾਬ ਵਿੱਚ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਗੁਆਂਢੀ ਰਾਜਾਂ ਵਿਚੋਂ ਸਭ ਤੋਂ ਜ਼ਿਆਦਾ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ 'ਤੇ 31.17 ਫ਼ੀਸਦ ਵੈਟ ਅਤੇ ਡੀਜ਼ਲ 'ਤੇ 19.56 ਫ਼ੀਸਦ ਵੈਟ ਵਸੂਲਿਆ ਜਾ ਰਿਹਾ ਹੈ।''

Petrol Diesel pricesPetrol Diesel prices

'ਆਪ' ਆਗੂ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਡੀਜ਼ਲ ਦੀ ਵਰਤੋਂ ਸਭ ਤੋਂ ਜ਼ਿਆਦਾ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ, ਕਿਉਂਕਿ ਫ਼ਸਲਾਂ ਦੀ ਬਿਜਾਈ, ਸਿੰਜਾਈ, ਕਟਾਈ ਅਤੇ ਮੰਡੀਆਂ ਤੱਕ ਪਹੁੰਚਾਉਣ ਲਈ ਵੱਖ- ਵੱਖ ਮਸ਼ੀਨਰੀ ਡੀਜ਼ਲ 'ਤੇ ਹੀ ਚੱਲਦੀ ਹੈ। ਆਲਮ ਇਹ ਹੈ ਕਿ ਪੰਜਾਬ ਵਿੱਚ ਡੀਜ਼ਲ ਦੀ ਕੀਮਤ ਵੀ 100 ਰੁਪਏ ਤੱਕ ਪਹੁੰਚ ਗਈ ਹੈ, ਜਿਸ ਦਾ ਕਿਸਾਨਾਂ 'ਤੇ ਬਹੁਤ ਜ਼ਿਆਦਾ ਆਰਥਿਕ ਭਾਰ ਪੈ ਰਿਹਾ ਹੈ।

 Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੀਜ਼ਲ- ਪੈਟਰੋਲ 'ਤੇ ਵੈਟ ਦੀ ਦਰ ਗੁਆਂਢੀ ਰਾਜਾਂ ਤੋਂ ਜ਼ਿਆਦਾ ਹੋਣ ਕਾਰਨ ਜਿਥੇ ਖਪਤਕਾਰ ਲੁੱਟੇ ਜਾ ਰਹੇ ਹਨ, ਉਥੇ ਹੀ ਪੈਟਰੋਲ ਪੰਪ ਮਾਲਕ ਵੀ ਪ੍ਰੇਸ਼ਨ ਹੋ ਰਹੇ ਹਨ, ਕਿਉਂਕਿ ਖਪਤਕਾਰ ਗੁਆਂਢੀ ਰਾਜਾਂ ਦੇ ਪੰਪਾਂ ਤੋਂ ਪੈਟਰੋਲ- ਡੀਜ਼ਲ ਖ਼ਰੀਦ ਰਹੇ ਹਨ। ਚੀਮਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ- ਡੀਜ਼ਲ 'ਤੇ ਲਾਏ ਗਏ ਟੈਕਸ ਘਟਾਏ ਜਾਣ ਤਾਂ ਜੋ ਇਨਾਂ ਦੀਆਂ ਕੀਮਤਾਂ ਘੱਟ ਹੋਣ ਅਤੇ ਮਹਿੰਗਾਈ ਨੂੰ ਕਾਬੂ ਕੀਤਾ ਜਾਵੇ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement