ਭਾਸ਼ਾ ਵਿਭਾਗ ਦੇ ਬੇਸ਼ਕੀਮਤੀ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰ ਕੇ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ
Published : Nov 2, 2021, 12:43 am IST
Updated : Nov 2, 2021, 12:43 am IST
SHARE ARTICLE
image
image

ਭਾਸ਼ਾ ਵਿਭਾਗ ਦੇ ਬੇਸ਼ਕੀਮਤੀ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰ ਕੇ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ ਜਾਵੇਗਾ : ਪਰਗਟ ਸਿੰਘ

ਪਟਿਆਲਾ, 1 ਨਵੰਬਰ (ਦਲਜਿੰਦਰ ਸਿੰਘ/ਜਗਤਾਰ ਸਿੰਘ): ਪੰਜਾਬ ਦੇ ਉਚੇਰੀ ਸਿਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਦਿਵਸ ਦੇ ਮੌਕੇ ਇਥੇ ਭਾਸ਼ਾ ਭਵਨ ਵਿਖੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ-2021 ਤਹਿਤ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦਾ ਆਗਾਜ਼ ਕੀਤਾ। ਇਸ ਮੌਕੇ ਸ. ਪਰਗਟ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਕੋਲ ਪਏ ਬੇਸ਼ਕੀਮਤੀ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰ ਕੇ ਨਵੀਨਤਮ ਤਕਨੀਕਾਂ ਰਾਹੀਂ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ ਜਾਵੇਗਾ। ਇਸ ਤੋਂ ਬਿਨਾਂ ਖ਼ਾਲੀ ਪਈਆਂ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਅਤੇ ਖੋਜ ਅਫ਼ਸਰਾਂ ਦੀਆਂ ਅਸਾਮੀਆਂ ਭਰਨ ਲਈ ਅੰਤਰਵਿਭਾਗੀ ਪ੍ਰਕਿ੍ਰਆ ਸ਼ੁਰੂ ਕਰਨ ਸਮੇਤ ਭਾਸ਼ਾ ਵਿਭਾਗ ਨੂੰ ਹਰ ਪੱਖੋਂ ਮਜ਼ਬੂਤ ਕਰਕੇ ਆਤਮ ਨਿਰਭਰ ਬਣਾਇਆ ਜਾਵੇਗਾ।
ਉਚੇਰੀ ਸਿਖਿਆ ਤੇ ਭਾਸ਼ਾ, ਸਕੂਲ ਸਿਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਪਰਗਟ ਸਿੰਘ ਨੇ ਪੰਜਾਬੀ ਮਾਂ ਬੋਲੀ ਪ੍ਰਤੀ ਨੌਜਵਾਨਾਂ ’ਚ ਘਟਦੀ ਜਾ ਰੁਚੀ ’ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਦਸਿਆ ਕਿ ਉਨ੍ਹਾਂ ਨੇ ਪੰਜਾਬ ਸਿਵਲ ਸਰਵਿਸ ਦੇ 1000 ਉਮੀਦਵਾਰਾਂ ਦਾ ਵੇਰਵਾ ਦੇਖਿਆ ਹੈ, ਜਿਸ ’ਚ ਕੇਵਲ 100 ਜਣਿਆਂ ਨੇ ਹੀ ਪੰਜਾਬੀ ਵਿਸ਼ੇ ਦੀ ਚੋਣ ਕੀਤੀ ਅਤੇ ਕੇਵਲ 10 ਜਣੇ ਹੀ ਪਾਸ ਹੋਏ ਸਨ। ਪੰਜਾਬੀ ਸਭਿਆਚਾਰ, ਸਾਹਿਤ, ਬੋਲੀ ਅਤੇ ਪੰਜਾਬੀ ਕਿਰਦਾਰ ਦੀ ਪ੍ਰਫੁੱਲਤਾ ਅਤੇ ਇਸ ਨੂੰ ਸਕੂਲੀ ਪੱਧਰ ਤੋਂ ਮਜ਼ਬੂਤ ਕਰਨ ਲਈ ਬੁੱਧੀਜੀਵੀ ਵਰਗ, ਲੇਖਕ, ਮੀਡੀਆ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਅਤੇ ਪੰਜਾਬ ਕਿਸੇ ਇਕ ਵਿਅਕਤੀ ਦਾ ਨਹੀਂ, ਸਗੋਂ ਸੱਭ ਦਾ ਸਾਂਝਾ ਹੈ, ਇਸ ਲਈ ਸਾਂਝੇ ਯਤਨ ਹੀ ਸਫ਼ਲ ਹੋਣਗੇ।
ਸ. ਪਰਗਟ ਸਿੰਘ ਨੇ ਕਿਹਾ ਕਿ ਉਹ ਹਾਕੀ ਟੀਮ ਦੇ ਖਿਡਾਰੀ ਹਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਹ ਵਿਭਾਗ ਮੰਗ ਕੇ ਲਿਆ ਹੈ ਤੇ ਪੰਜਾਬ ਦੀ ਬੌਧਿਕ ਸੰਪਤੀ ਦੀ ਸੰਭਾਲ ਲਈ ਉਹ ਲੇਖਕਾਂ, ਬੁੱਧੀਜੀਵੀਆਂ ਨਾਲ ਇਕ ਟੀਮ ਬਣਾ ਕੇ ਭਾਸ਼ਾ ਵਿਭਾਗ ਦੀ ਪ੍ਰਫੁਲਤਾ ਦੇ ਚੁਣੌਤੀ ਭਰਪੂਰ ਕੰਮ ਨੂੰ ਨੇਪਰੇ ਚੜ੍ਹਾਉਣ ਦਾ ਤਹਈਆ ਕਰ ਰਹੇ ਹਨ। 
ਸਮਾਗਮ ਮੌਕੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਪੰਜਾਬੀ ਸਾਹਿਤ ਰਤਨ ਡਾ. ਰਤਨ ਸਿੰਘ ਜੱਗੀ ਅਤੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕੀਤੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਪ੍ਰਧਾਨਗੀ ਕੀਤੀ। ਜਦੋਂਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ. ਐਸ. ਪੀ. ਹਰਚਰਨ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 
ਫੋਟੋ ਨੰ 1ਪੀਏਟੀ. 9
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement