
ਜਾਂਚ 'ਚ ਜੁਟੀ ਪੁਲਿਸ
ਚੰਡੀਗੜ੍ਹ : ਚੰਡੀਗੜ੍ਹ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸੁਖਨਾ ਲੇਕ 'ਚ 7 ਸਾਲ ਦੇ ਬੱਚੇ ਦੀ ਲਾਸ਼ ਮਿਲੀ। ਲੇਕ 'ਤੇ ਸੈਰ ਕਰ ਰਹੇ ਲੋਕਾਂ ਨੇ ਬੱਚੇ ਦੀ ਲਾਸ਼ ਨੂੰ ਪਾਣੀ ਦੇ ਉਪਰ ਤੈਰਦੇ ਹੋਏ ਵੇਖਿਆ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪਾਣੀ ਚੋਂ ਬਾਹਰ ਕੱਢਿਆ। ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ। ਜਾਂਚ 'ਚ ਸਾਹਮਣੇ ਆਇਆ ਕਿ ਬੱਚੇ ਦੀ ਲਾਸ਼ ਦੋ ਦਿਨ ਪੁਰਾਣੀ ਹੈ।
ਸੈਕਟਰ-3 ਥਾਣਾ ਪੁਲਿਸ ਨੇ ਲਾਸ਼ ਦੀ ਸ਼ਨਾਖ਼ਤ ਕਰਨ ਲਈ ਵੱਖ-ਵੱਖ ਥਾਣਿਆਂ ਤੋਂ ਹਾਲ ਹੀ 'ਚ ਲਾਪਤਾ ਹੋਏ ਬੱਚਿਆਂ ਦੀ ਸੂਚੀ ਮੰਗੀ ਹੈ, ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ। ਉੱਥੇ ਹੀ ਸੋਮਵਾਰ ਸ਼ਾਮ ਨੂੰ ਵੀ ਸੁਖ਼ਨਾ ਝੀਲ 'ਚ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ ਸੀ।
ਝੀਲ ’ਤੇ ਸੈਰ ਕਰ ਰਹੇ ਇਕ ਮੇਜਰ ਅਤੇ ਇਕ ਇੰਜੀਨੀਅਰ ਨੇ ਉਕਤ ਨੌਜਵਾਨ ਨੂੰ ਪਾਣੀ 'ਚ ਛਾਲ ਮਾਰਦੇ ਦੇਖਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਵੀ ਝੀਲ 'ਚ ਛਾਲ ਮਾਰ ਦਿੱਤੀ ਅਤੇ ਉਕਤ ਨੌਜਵਾਨ ਨੂੰ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ ਸੀ।