
ਤਰਨ ਤਾਰਨ ਅਦਾਲਤ ਨੇ ਸੁਣਾਇਆ ਫ਼ੈਸਲਾ
ਤਰਨ ਤਾਰਨ : ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅੱਜ ਭਗੋੜਾ ਕਰਾਰ ਦਿੱਤਾ ਗਿਆ ਹੈ। ਮਾਨਯੋਗ ਜੱਜ ਸਾਹਿਬ ਨੇ ਅਦਾਲਤ ਵਿੱਚ ਵਾਰ ਵਾਰ ਕਹਿਣ 'ਤੇ ਨਾ ਪੇਸ਼ ਹੋਣ ਦੇ ਚਲਦੇ ਵਿਧਾਇਕ ਦੀ ਜਾਇਦਾਦ ਨੂੰ ਵੀ ਅਟੈਚ ਕੀਤਾ ਹੈ। ਜ਼ਿਕਰਯੋਗ ਹੈ ਸਾਲ 2020 ਵਿੱਚ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਕਰੋਨਾ ਪਾਬੰਦੀਆਂ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ।
ਜਿਸ 'ਤੇ ਤਰਨ ਤਾਰਨ ਦੀ ਥਾਣਾ ਸਦਰ ਪੁਲਿਸ ਵੱਲੋਂ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ ETO, ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ, ਦਲਬੀਰ ਸਿੰਘ ਟੋਂਗ ਸਮੇਤ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਕਤ ਮਾਮਲੇ ਵਿੱਚ ਪਿਛਲੇ ਦਿਨੀਂ ਤਰਨ ਤਾਰਨ ਦੀ ਮਾਨਯੋਗ ਅਦਾਲਤ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਂਤ ਪੰਜਾਬ ਸਰਕਾਰ ਦੇ ਮੰਤਰੀਆਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।
ਉਸ ਤੋਂ ਬਾਅਦ ਉਕਤ ਆਗੂਆਂ ਵੱਲੋਂ ਮਾਨਯੋਗ ਹਾਈਕੋਰਟ ਦੇ ਹੁਕਮਾਂ ਤੇ ਮਾਨਯੋਗ ਹੇਠਲੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਜ਼ਮਾਨਤ ਕਰਵਾ ਲਈ ਗਈ ਸੀ ਪਰ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਲਗਾਤਾਰ ਮਾਨਯੋਗ ਅਦਾਲਤ ਵਿੱਚ ਪੇਸ਼ ਨਾ ਹੋਣ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਨੇ ਦਲਬੀਰ ਸਿੰਘ ਟੋਗ ਨੂੰ ਪੀ ਉ ਕ਼ਰਾਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਵਿਧਾਇਕ ਦੀ ਜਾਇਦਾਦ ਨੂੰ ਵੀ ਅਟੈਚ ਕੀਤਾ ਗਿਆ ਹੈ।