4 ਨਵੰਬਰ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ'-  ਪੁਲਿਸ ਕਮਿਸ਼ਨਰ
Published : Nov 2, 2022, 9:23 pm IST
Updated : Nov 2, 2022, 9:23 pm IST
SHARE ARTICLE
Amritsar news
Amritsar news

ਮੁੰਬਈ ਵਿਚ 26/11 ਨੂੰ ਵਾਪਰੀ ਅੱਤਵਾਦੀ ਘਟਨਾ ਦੇ ਮੱਦੇਨਜ਼ਰ ਕੀਤੀ ਜਾਏਗੀ ਅੰਮ੍ਰਿਤਸਰ 'ਚ ਮਾਕ ਡ੍ਰਿਲ 

ਕਿਹਾ - ਸ਼ਹਿਰ ਵਾਸੀਆਂ ਨੂੰ ਹੋ ਸਕਦੀ ਪ੍ਰੇਸ਼ਾਨੀ
ਅੰਮ੍ਰਿਤਸਰ :
2008  ਵਿੱਚ ਮੁੰਬਈ ਦੇ ਵਿਚ 26/11 ਨੂੰ ਵਾਪਰੀ ਆਤੰਕਵਾਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਦਹਿਲ ਗਿਆ ਸੀ ਜਿਸ ਤੋਂ ਬਾਅਦ ਇਸ ਤਰੀਕੇ ਦੀ ਘਟਨਾ ਦੁਬਾਰਾ ਨਾ ਵਾਪਰੇ ਉਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਚ ਮਾਕ ਡ੍ਰਿਲ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਕਿ ਜੇਕਰ ਭਵਿੱਖ ਵਿਚ ਅਜਿਹੀ ਘਟਨਾ ਘਟਦੀ ਹੈ ਅਤੇ ਪੁਲਸ ਨੇ ਉਸਦਾ ਕਿਸ ਤਰੀਕੇ ਨਾਲ ਮੁਕਾਬਲਾ ਕਰਨਾ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਵੱਲੋਂ ਮੀਡੀਆ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਕਿ ਮੀਡੀਆ ਇਸ ਕਵਰੇਜ ਲਈ ਅੱਗੇ ਨਹੀਂ ਹੋਵੇਗਾ। ਅੱਗੇ ਗੱਲਬਾਤ ਕਰਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾ।

ਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ ਧਮਾਕਿਆਂ ਦੀ ਆਵਾਜ਼ ਅਤੇ ਪ੍ਰਭਾਵ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਅਤੇ ਨੈਸ਼ਨਲ ਸਕਿਊਰਿਟੀ ਗਾਰਡ ਦੇ ਜਵਾਨਾਂ ਵਲੋਂ ਅਗਨੀ ਸ਼ਾਸ਼ਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ ਅਤੇ ਸਾਨੂੰ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਚੁਣਿਆ ਹੈ, ਜੋ ਕਿ ਚੰਗੀ ਗੱਲ ਹੈ।

ਉਨਾਂ ਦੱਸਿਆ ਕਿ ਇਸ ਦੌਰਾਨ ਆਵਾਜਾਈ ਵੀ ਰੋਕੀ ਜਾਵੇਗੀ ਅਤੇ ਮੀਡੀਆ ਦਾ ਦਖਲ ਵੀ ਰੋਕਿਆ ਜਾਵੇਗਾ ਅਤੇ ਪੁਲਿਸ ਨੇ ਮੀਡੀਆ ਨੂੰ ਖਾਸ ਅਪੀਲ ਕੀਤੀ ਹੈ ਕਿ ਉਹ ਅਜਿਹੀ ਕਵਰੇਜ ਨਾ ਕਰਨ ਕਿਉਂਕਿ ਮੀਡੀਆ ਦੀ ਕਵਰੇਜ ਦੇ ਨਾਲ ਪੁਲਿਸ ਦੀ ਗਤੀਵਿਧੀਆਂ ਦਾ ਅੱਤਵਾਦੀ ਸੰਗਠਨਾਂ ਨੂੰ ਵੀ ਪਤਾ ਲੱਗਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਮੁੰਬਈ ਵਿਖੇ ਆਤੰਕੀ ਘਟਨਾ ਵਾਪਰੀ ਸੀ ਉਹ ਵੀ ਮੀਡੀਆ ਕਵਰੇਜ ਦੇ ਜ਼ਰੀਏ ਹੀ ਅੰਦਰ ਬੈਠੇ ਅੱਤਵਾਦੀਆਂ ਨੂੰ ਪੁਲਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ ਅਤੇ ਇਸ ਲਈ ਮੀਡੀਆ ਨੂੰ ਵੀ ਕਵਰੇਜ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਡੀਕਲ ਸੇਵਾਵਾਂ ਲਈ ਐਂਬੂਲੈਂਸ ਦੀ ਵਰਤੋਂ ਵੀ ਕੀਤੀ ਜਾਵੇਗੀ

ਉਨਾਂ ਦੱਸਿਆ ਕਿ ਇਹ ਅਭਿਆਸ ਕੱਲ੍ਹ ਦੁਪਹਿਰ ਤੋਂ ਪਰਸੋਂ  4 ਨਵੰਬਰ ਤੱਕ ਚੱਲਣਗੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਇਸ ਲਈ ਰੇਲਵੇ ਸਟੇਸ਼ਨ, ਖੰਨਾ ਪੇਪਰ ਮਿੱਲ, ਸਰਕਾਰੀ ਮੈਡੀਕਲ ਕਾਲਜ, ਪੁਲਿਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ ਦਫ਼ਤਰ, ਹਵਾਈ ਅੱਡਾ, ਅਦਾਲਤ ਕੰਪਲੈਕਸ, ਤਾਜ ਹੋਟਲ, ਟ੍ਰੀਲਿਅਮ ਮਾਲ ਆਦਿ ਥਾਵਾਂ ਨੂੰ ਚੁਣਿਆ ਹੈ। ਉਨਾਂ ਕਿਹਾ ਕਿ ਇਸ ਅਭਿਆਸ ਨਾਲ ਜਿੱਥੇ ਸਾਨੂੰ ਅਜਿਹੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨੱਜਿਠਣ ਲਈ ਤਾਕਤ ਮਿਲੇਗੀ ਉਥੇ ਸਾਨੂੰ ਸਾਡੀਆਂ ਕਮੀਆਂ ਦਾ ਵੀ ਪਤਾ ਲਗੇਗਾ ਜਿਸਨੂੰ ਦੂਰ ਕੀਤਾ ਜਾਵੇਗਾ। 

ਇਸ ਮੌਕੇ ਡਿਪਟੀ ਕਮਿਸ਼ਨਰ  ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਆਵਾਜਾਂ ਤੋਂ ਡਰਨ ਨਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਫਵਾਹ ਫੈਲਾਉਣ ਕਿਉਂਕਿ ਇਹ ਕੇਵਲ ਪੁਲਿਸ ਦੇ ਅਭਿਆਸ ਲਈ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਕੋਈ ਵੀ ਵਿਅਕਤੀ ਸਵੈ ਰੱਖਿਆ ਲਈ ਆਪਣੇ ਲਾਇਸੰਸੀ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਨਾ ਕਰੇ। ਉਨਾਂ ਦੱਸਿਆ ਕਿ ਅਸੀਂ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਜ਼ਰੂਰੀ ਸੇਵਾਵਾਂ, ਨਿੱਜੀ ਅਤੇ ਜਨਤਕ ਜਾਇਦਾਦ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਅੱਜ ਇਸ ਬਾਬਤ ਦੋਹਾਂ ਅਧਿਕਾਰੀਆਂ ਨੇ ਨੈਸ਼ਨਲ ਸਕਿਉਰਿਟੀ ਗਾਰਡ, ਪੁਲਿਸ ਅਤੇ ਸਿਵਲ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement