
4 ਨਵੰਬਰ ਨੂੰ ਹੋਵੇਗੀ ਸਜ਼ਾ ਦਾ ਐਲਾਨ
ਮੁਹਾਲੀ: 30 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ਦੀ ਸੁਣਵਾਈ ਵਕੀਲ ਦੇ ਪੇਸ਼ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਹੁਣ 4 ਨਵੰਬਰ ਨੂੰ ਹੋਵੇਗਾ।
ਜ਼ਿਕਰਯੋਗ ਹੈ ਕਿ ਮੁਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਐਨਕਾਊਂਟਰ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਨ੍ਹਾਂ ਦੀ ਅੱਜ ਸੁਣਵਾਈ ਹੋਣੀ ਸੀ ਪਰ ਵਕੀਲ ਪੇਸ਼ ਨਹੀਂ ਹੋ ਸਕੇ। ਜਿਸ ਤੋਂ ਬਾਅਦ ਜੱਜ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਸਜ਼ਾ 4 ਨਵੰਬਰ ਨੂੰ ਸੁਣਾਈ ਜਾਵੇਗੀ।
ਸੀਬੀਆਈ ਦੀ ਇੱਕ ਅਦਾਲਤ ਨੇ 30 ਸਾਲ ਪੁਰਾਣੇ ਤਰਨਤਾਰਨ ਪੁਲਿਸ ਮੁਕਾਬਲੇ 'ਤੇ ਆਪਣਾ ਫੈਸਲਾ ਸੁਣਾਇਆ ਜਿਸ ਵਿੱਚ ਉਬੋਕੇ ਦਾ ਰਹਿਣ ਵਾਲਾ ਹਰਬੰਸ ਸਿੰਘ ਅਤੇ ਇੱਕ ਅਣਪਛਾਤਾ ਅੱਤਵਾਦੀ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ ਸਨ।