ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜ਼ੀ : ਲਾਲ ਚੰਦ ਕਟਾਰੂਚੱਕ
Published : Nov 2, 2022, 8:33 pm IST
Updated : Nov 2, 2022, 8:33 pm IST
SHARE ARTICLE
Vigorous campaign being waged to stop bogus billing of paddy/rice: Lal Chand Kataruchak
Vigorous campaign being waged to stop bogus billing of paddy/rice: Lal Chand Kataruchak

2 ਟਰੱਕ ਜ਼ਬਤ ਕਰਦੇ ਹੋਏ ਕੀਤੀ ਫੌਜਦਾਰੀ ਕਾਰਵਾਈ 

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜ਼ੀ ਲਿਆਂਦੇ ਹੋਏ, ਅੱਜ 2 ਟਰੱਕ ਜ਼ਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ। 

ਇਸ ਸਿਲਸਿਲੇ ਤਹਿਤ ਸੁਖਜੀਵਨ ਸਿੰਘ, ਸਕੱਤਰ ਮਾਰਕਿਟ ਕਮੇਟੀ ਸੰਗਤ ਦੁਆਰਾ ਮੈਸ: ਐਸ.ਕੇ ਬ੍ਰਦਰਜ਼ ਟਰੇਡਿੰਗ ਕੰਪਨੀ, ਅਕਰਬਪੁਰ ਉੱਤਰ ਪ੍ਰਦੇਸ਼, ਮੌਜੂਦਾ ਪਤਾ ਸੌਰਵ ਇੰਡਸਟਰੀਜ਼, ਦੁਕਾਨ ਨੰ 102, ਨਵੀਂ ਅਨਾਜ ਮੰਡੀ, ਹਾਂਸੀ, ਹਿਸਾਰ, ਹਰਿਆਣਾ ਵਲੋਂ ਬੀ.ਸੀ.ਐਲ ਇੰਡਸਟਰੀਜ਼ ਸੰਗਤ ਕਲਾਂ ਜਿਲਾ ਬਠਿੰਡਾ ਨੂੰ ਭੇਜੇ ਚੌਲਾਂ ਦੇ 2 ਟਰੱਕਾਂ, ਜਿੰਨਾਂ ਪਾਸ ਲੋੜੀਂਦੀ ਕਾਗਜਾਤ ਨਹੀਂ ਸਨ, ਨੂੰ ਅੰਤਰ-ਰਾਜੀ ਬੈਰੀਅਰ ਤੋਂ ਮੌਕੇ ਤੇ ਫੜਦਿਆਂ ਏ.ਐਸ.ਆਈ, ਸੰਗਤ ਦੇ ਹਵਾਲੇ ਕੀਤਾ ਗਿਆ ਅਤੇ ਉਸ ਵਿਰੁੱਧ ਆਈ ਪੀ ਸੀ ਦੀ ਧਾਰਾ 420, 120 ਬੀ ਥਾਣਾ ਸੰਗਤ ਜਿਲ੍ਹਾ ਬਠਿੰਡਾ ਵਿਖੇ ਐਫ ਆਈ ਆਰ ਨੰ. 0166 ਮਿਤੀ 01-11-2022 ਦਰਜ ਕਰਵਾਈ ਗਈ।

ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਿਆ ਜਾਵੇਗਾ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਯਕੀਨੀ ਬਣਾਉਣ ਦੇ ਨਾਲ ਉਨ੍ਹਾਂ ਪਾਸੋਂ ਬਰਾਮਦ ਚਾਵਲ ਜ਼ਬਤ ਕਰ ਲਿਆ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਨਰੇਸ਼ ਅਰੋੜਾ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੀ ਇਸ ਮੁਹਿੰਮ ਦੀ ਅਗਵਾਈ ਕਰਨ ਅਤੇ ਵਿਭਾਗ ਨਾਲ ਤਾਲਮੇਲ ਕਰਨ ਲਈ ਡਿਊਟੀ ਲਗਾਈ ਗਈ ਹੈ।  ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਪੂਰੀ ਚੌਕਸੀ ਨਾਲ ਝੋਨੇ ਦੀ ਬੋਗਸ ਬਿਲਿੰਗ/ ਚੋਲਾਂ ਦੀ ਰੀ-ਸਾਇਕਲਿੰਗ ਵਰਗੇ ਗੈਰ-ਕਾਨੂੰਨੀ ਕੰਮਾਂ ਦੀ ਰੋਕ-ਥਾਮ ਲਈ ਡਟਿਆ ਹੋਇਆ ਹੈ।

ਵਿਭਾਗ ਵੱਲੋਂ ਅਣ-ਅਧਿਕਾਰਤ ਤੌਰ ਤੇ ਦੂਜੇ ਰਾਜਾਂ ਤੋਂ ਪੰਜਾਬ ਰਾਜ ਵਿੱਚ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਦੇ ਜਿਲ੍ਹਾ ਪੱਧਰ ਤੇ ਮੋਬਾਇਲ ਵਿੰਗ ਰਾਜ ਦੀਆਂ ਮੰਡੀਆਂ ਵਿੱਚ ਆ ਰਹੇ/ਜਾਣ ਵਾਲੇ ਝੋਨੇ ਦੀ ਨਿਗਰਾਨੀ ਰੱਖਣ ਲਈ ਐਕਟੀਵੇਟ ਕੀਤੇ ਗਏ ਹਨ ਅਤੇ ਕਮਿਸ਼ਨਰ ਕਰ, ਪੰਜਾਬ ਨੂੰ ਪ੍ਰਾਈਵੇਟ ਖਰੀਦ ਕਰ ਰਹੇ ਮਿਲਰਾਂ/ਪ੍ਰਾਈਵੇਟ ਵਪਾਰੀਆਂ ਦੀਆਂ ਜੀ.ਐੱਸ.ਟੀ ਰਿਟਰਨਾਂ ਉੱਤੇ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement