AIG ਮਾਲਵਿੰਦਰ ਸਿੰਘ ਸਿੱਧੂ ਤੇ ਦੋ ਸਾਥੀਆਂ ਖਿਲਾਫ਼ ਜਬਰੀ ਵਸੂਲੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
Published : Nov 2, 2023, 4:18 pm IST
Updated : Nov 2, 2023, 4:18 pm IST
SHARE ARTICLE
AIG Malvinder Singh Sidhu
AIG Malvinder Singh Sidhu

ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ ਦੇ ਲੱਗੇ ਦੋਸ਼

AIG Malvinder Singh Sidhu  : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15, ਮਿਤੀ 06-10-2023 ਦੇ ਆਧਾਰ 'ਤੇ, ਵਿਜੀਲੈਂਸ ਬਿਊਰੋ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡਾਵਲੀ ਦੀ ਧਾਰਾ 384, 419, 420, ਅਤੇ 120-ਬੀ ਦੇ ਤਹਿਤ 30 ਅਕਤੂਬਰ, 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।

ਉਨ੍ਹਾ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਸਾਲ 2017 ਤੋਂ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਏ.ਆਈ.ਜੀ ਵਜੋਂ ਸੇਵਾ ਨਿਭਾਅ ਰਹੇ ਮਾਲਵਿੰਦਰ ਸਿੰਘ ਸਿੱਧੂ ਨੇ ਪਿਛਲੇ ਪੰਜ ਸਾਲਾਂ ਦੌਰਾਨ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਦੇ ਅੰਦਰ ਏ.ਆਈ.ਜੀ. ਜਾਂ ਆਈ.ਜੀ. ਦੇ ਅਹੁਦਿਆਂ 'ਤੇ ਕੰਮ ਨਹੀਂ ਕੀਤਾ। ਇਸ ਅਧਿਕਾਰੀ ਨੇ ਆਪਣੀ ਸਰਕਾਰੀ ਗੱਡੀ ਅਰਟਿਗਾ (ਪੀਬੀ 65 ਏਡੀ 1905) ਦੀ ਦੁਰਵਰਤੋਂ ਕੀਤੀ, ਜਦੋਂ ਕਿ ਤੇਲ ਅਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਕੀਤੇ ਜਾਂਦੇ ਰਹੇ। ਉਸਨੇ ਕਦੇ ਵੀ ਇਸ ਵਾਹਨ ਦੀ ਵਰਤੋਂ (ਲੌਗ ਬੁੱਕ) ਦਾ ਰਿਕਾਰਡ ਨਹੀਂ ਰੱਖਿਆ ਜੋ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ, ਜਾਂਚ ਵਿੱਚ ਅਜਿਹੀਆਂ ਘਟਨਾਵਾਂ ਦਾ ਪਰਦਾਫਾਸ਼ ਹੋਇਆ ਜਦੋਂ ਏ.ਆਈ.ਜੀ. ਸਿੱਧੂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਕੋਲ ਆਪਣੇ ਆਪ ਨੂੰ ਆਈ.ਜੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਝੂਠੀ ਪਛਾਣ ਦੱਸੀ। ਸਿੱਧੂ ਨੇ ਇਸ ਧੋਖੇਬਾਜ਼ ਪਛਾਣ ਦੀ ਵਰਤੋਂ ਕਰਦਿਆਂ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਹਾਸਲ ਕੀਤੀ ਅਤੇ ਆਪਣੇ ਮੋਬਾਈਲ ਫੋਨ ਨਾਲ ਉਸਦੇ ਸ਼ੁਰੂਆਤੀ ਪੰਨੇ ਦੀਆਂ ਫੋਟੋਆਂ ਖਿੱਚ ਲਈਆਂ।

ਇਸੇ ਤਰ੍ਹਾਂ ਏ.ਆਈ.ਜੀ. ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈ.ਡੀ. ਅਤੇ ਉਪਰੋਕਤ ਦੋਸ਼ੀ ਕੁਲਦੀਪ ਸਿੰਘ ਰਾਹੀਂ ਇੱਕ ਹੋਰ ਅਰਜ਼ੀ ਭੇਜ ਕੇ ਸਕੂਲ ਦੇ ਇੱਕ ਅਧਿਆਪਕ ਦਾ ਰਿਕਾਰਡ ਪ੍ਰਾਪਤ ਕੀਤਾ। ਸਕੂਲ ਵਿੱਚੋਂ ਲਏ ਗਏ ਇਨ੍ਹਾਂ ਅਧਿਆਪਕਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਨੂੰ ਨਾਲ ਲੈ ਕੇ ਸਕੂਲ ਪੁੱਜਾ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਿੰਸੀਪਲ ਨੇ ਇਸ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਅਧੀਨ ਇੱਕ ਹੋਰ ਮਾਮਲੇ ਵਿੱਚ ਮਲਵਿੰਦਰ ਸਿੰਘ ਸਿੱਧੂ ਨੇ ਉਪਰੋਕਤ ਬਲਬੀਰ ਸਿੰਘ ਰਾਹੀਂ ਸਬੰਧਤ ਅਧਿਕਾਰੀ ਵੱਲੋਂ ਇਤਰਾਜ਼ ਕਰਨ ਦੇ ਬਾਵਜੂਦ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਇਸ  ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਸ਼ਿਕਾਇਤ ਨੂੰ ਵਾਪਸ ਲੈਣ ਬਦਲੇ ਇਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਪ੍ਰਾਪਤ ਕੀਤੇ ਸਨ। ਇਸ ਤੋਂ ਬਾਅਦ ਇਸ ਜਾਂਚ ਨੂੰ ਪੂਰਾ ਕਰਨ ਲਈ ਪੀੜਤ ਨੂੰ ਉਸ ਦੇ ਵਿਭਾਗ ਤੋਂ ਹੋਰ ਸਮਾਂ ਦਿਵਾਉਣ ਲਈ ਉਕਤ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਦੋ ਲੱਖ ਰੁਪਏ ਦੀ ਰਿਸ਼ਵਤ ਹਾਸਲ ਕੀਤੀ। 

ਬੁਲਾਰੇ ਨੇ ਅੱਗੇ ਕਿਹਾ ਕਿ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਏ.ਆਈ.ਜੀ./ਆਈ.ਜੀ. ਦੱਸਦਿਆਂ ਬਲਬੀਰ ਸਿੰਘ ਨਾਲ ਮਿਲੀਭੁਗਤ ਕਰਕੇ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਵਿਭਾਗਾਂ ਵਿੱਚ ਕਈ ਵਿਅਕਤੀਆਂ ਦਾ ਰਿਕਾਰਡ ਹਾਸਲ ਕੀਤਾ, ਜਿਸ ਨਾਲ ਬਾਅਦ ਵਿੱਚ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਨਾ ਅਤੇ ਫਿਰ ਇਨ੍ਹਾਂ ਸ਼ਿਕਾਇਤਾਂ ਨੂੰ ਵਾਪਸ ਲੈਣ ਦੇ ਬਦਲੇ ਰਿਸ਼ਵਤ ਲੈੰਦੇ ਰਹੇ। ਉਨ੍ਹਾਂ ਕਿਹਾ ਇਸ ਜਾਂਚ ਦੀ ਗਹਿਨ ਤਫ਼ਤੀਸ਼ ਦੌਰਾਨ ਸੰਭਾਵਨਾ ਹੈ ਕਿ ਇੰਨਾਂ ਦੇ ਹੋਰ ਸਾਥੀ ਵੀ ਇਸ ਕੇਸ ਫਸ ਸਕਦੇ ਹਨ, ਜਿਸ ਬਾਰੇ ਪੂਰੀ ਡੂੰਘਾਈ ਨਾਲ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement