Sukhpal Singh Khaira: ਕਾਂਗਰਸੀ ਵਿਧਾਇਕ ਖਹਿਰਾ ਨੂੰ ਨਹੀਂ ਮਿਲੀ ਰਾਹਤ, 6 ਨਵੰਬਰ ਨੂੰ ਹੋਵੇਗਾ ਫ਼ੈਸਲਾ
Published : Nov 2, 2023, 3:35 pm IST
Updated : Nov 2, 2023, 3:35 pm IST
SHARE ARTICLE
Sukhpal Singh Khaira
Sukhpal Singh Khaira

28 ਸਤੰਬਰ ਨੂੰ ਐਨ.ਡੀ.ਪੀ.ਐਸ. ਕੇਸ ਵਿਚ ਹੋਈ ਸੀ ਖਹਿਰਾ ਦੀ ਗ੍ਰਿਫ਼ਤਾਰੀ

Sukhpal Singh Khaira - ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲ ਸਕੀ। ਸੁਖਪਾਲ ਖਹਿਰਾ ਦੀ ਜ਼ਮਾਨਤ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਪਣਾ ਫ਼ਸੈਲਾ ਸੁਣਾਉਣਾ ਸੀ  ਪਰ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਹ ਕਹਿ ਕੇ ਕੁਝ ਸਮਾਂ ਮੰਗਿਆ ਕਿ ਜ਼ਰੂਰੀ ਦਸਤਾਵੇਜ਼ ਮਿਲ ਗਏ ਹਨ। ਇਸ ਤੋਂ ਬਾਅਦ ਮਾਣਯੋਗ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।  

ਵਿਧਾਇਕ ਸੁਖਪਾਲ ਸਿੰਘ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ, ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫ਼ੈਸਲਾ ਸੁਣਾਉਣਾ ਸੀ। ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਖਹਿਰਾ ਨੂੰ 6 ਨਵੰਬਰ ਨੂੰ ਰਾਹਤ ਮਿਲ ਜਾਵੇਗੀ।  

ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਮਾਮਲੇ ਵਿਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਇਸ ਗ੍ਰਿਫ਼ਤਾਰੀ ਨੂੰ ਬਦਲੇ ਦਾ ਹਮਲਾ ਦੱਸਿਆ ਸੀ। ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ 'ਚ ਜੰਗਲ ਰਾਜ ਅਤੇ ਬਦਲੇ ਦਾ ਰਾਜ ਚੱਲ ਰਿਹਾ ਹੈ ਕਿਉਂਕਿ ਮੈਂ CM ਭਗਵੰਤ ਮਾਨ ਦਾ ਵਿਰੋਧ ਕਰਦਾ ਸੀ, ਇਸ ਲਈ ਮੇਰੇ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। 

ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਣਯੋਗ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ। ਜਿਸ 'ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਅਤੇ 2 ਨਵੰਬਰ ਦੀ ਤਰੀਕ ਦੇ ਦਿੱਤੀ ਪਰ ਅੱਜ ਵੀ ਰਾਹਤ ਨਹੀਂ ਦਿੱਤੀ ਗਈ। ਸੁਖਪਾਲ ਸਿੰਘ ਖਹਿਰਾ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਖ਼ਤੀ ਨਾਲ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਮਾਂ ਲੈਣ ਦੇ ਬਾਵਜੂਦ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਪਰ ਸਰਕਾਰੀ ਵਕੀਲ ਦੇ ਵਾਰ-ਵਾਰ ਬੇਨਤੀ ਕਰਨ ਅਤੇ ਲੋੜੀਂਦੇ ਦਸਤਾਵੇਜ਼ ਮਿਲਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਅਗਲੀ ਤਰੀਕ ਤੱਕ ਦਸਤਾਵੇਜ਼ ਪੇਸ਼ ਕਰ ਦਿੱਤੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।  


 

Tags: #punjab

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement