
Husband death on Karva Chauth in Khanna: ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਸੀ ਪ੍ਰਵਾਰ
Husband death on Karva Chauth in Khanna: ਬੀਤੀ ਦਿਨੀਂ ਜਿਥੇ ਸਾਰਾ ਪੰਜਾਬ ਕਰਵਾ ਚੌਥ ਦੀਆਂ ਖੁਸ਼ੀਆਂ ਮਨਾ ਰਿਹਾ ਸੀ, ਉਥੇ ਖੰਨਾ 'ਚ ਇਕ ਘਰ ਵਿਚ ਚੀਕ ਚਿਹਾੜਾ ਮਚ ਗਿਆ। ਇਥੇ ਪਤਨੀ ਦਾ ਕਰਵਾ ਚੌਥ ਦਾ ਵਰਤ ਤੜਾਉਂਦੇ ਸਮੇਂ ਪਤੀ ਛੱਤ ਤੋਂ ਹੇਠਾਂ ਡਿੱਗ ਗਿਆ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲਖਵਿੰਦਰ ਰਾਮ ਵਜੋਂ ਹੋਈ।
ਇਹ ਵੀ ਪੜ੍ਹੋ: Fauji Murder in Ludhiana: ਲੁਧਿਆਣਾ 'ਚ ਛੁੱਟੀ 'ਤੇ ਆਏ ਸਾਬਕਾ ਫੌਜੀ ਦਾ ਕਤਲ
ਮਿਲੀ ਜਾਣਕਾਰੀ ਅਨੁਸਾਰ 42 ਸਾਲਾ ਲਖਵਿੰਦਰ ਰਾਮ ਜੋ ਕਿ ਮੂਲ ਰੂਪ ਤੋਂ ਬਿਹਾਰ ਦਾ ਵਸਨੀਕ ਸੀ ਅਤੇ ਖੰਨਾ ਵਿਖੇ ਆਪਣੇ ਪਰਿਵਾਰ ਸਮੇਤ ਕਿਰਾਏ ਦੇ ਮਕਾਨ ਅੰਦਰ ਰਹਿੰਦਾ ਸੀ। ਪਤਨੀ ਨੇ ਕਰਵਾ ਚੌਥ ਦਾ ਵਰਤ ਰੱਖਿਆ ਸੀ। ਚੰਨ ਨਿਕਲਣ ਦਾ ਸਮਾਂ ਸੀ। ਇਸੇ ਦੌਰਾਨ ਸਮੂਹ ਪਰਿਵਾਰ ਮਕਾਨ ਦੀ ਛੱਤ ਉਪਰ ਉਡੀਕ ਕਰ ਰਿਹਾ ਸੀ।
ਇਹ ਵੀ ਪੜ੍ਹੋ: Arvind Kejriwal News: ਆਬਕਾਰੀ ਨੀਤੀ ਮਾਮਲੇ 'ਚ CM ਕੇਜਰੀਵਾਲ ਅੱਜ ਈਡੀ ਸਾਹਮਣੇ ਹੋਣਗੇ ਪੇਸ਼
ਲਖਵਿੰਦਰ ਰਾਮ ਵੀ ਆਸਮਾਨ ਵੱਲ ਨਜ਼ਰਾਂ ਟਿਕਾ ਕੇ ਚੰਨ ਦੇ ਨਿਕਲਣ ਦੀ ਉਡੀਕ ਕਰ ਰਿਹਾ ਸੀ ਕਿ ਕਦੋਂ ਚੰਨ ਨਿਕਲੇ ਅਤੇ ਉਹ ਆਪਣੀ ਪਤਨੀ ਦਾ ਵਰਤ ਖੁੱਲ੍ਹਵਾਏ। ਗੱਲਾਂ ਕਰਦੇ ਕਰਦੇ ਲਖਵਿੰਦਰ ਰਾਮ ਛੱਤ ਤੋਂ ਥੱਲੇ ਆ ਡਿੱਗਿਆ। ਬਿਨ੍ਹਾਂ ਕਿਸੇ ਦੇਰੀ ਤੋਂ ਲਖਵਿੰਦਰ ਰਾਮ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿਤਾ। ਸਰਕਾਰੀ ਹਸਪਤਾਲ ਵਿਖੇ ਰਾਜ ਨੇ ਦੱਸਿਆ ਕਿ ਲਖਵਿੰਦਰ ਰਾਮ ਪਰਿਵਾਰ ਸਮੇਤ ਛੱਤ ਉਪਰ ਸੀ ਤਾਂ ਇਸੇ ਦੌਰਾਨ ਪੈਰ ਫਿਸਲ ਗਿਆ ਅਤੇ ਥੱਲੇ ਡਿੱਗ ਗਿਆ। ਜਿਸ ਨਾਲ ਉਸ ਦੀ ਮੌਤ ਹੋ ਗਈ। ਲਖਵਿੰਦਰ ਰਾਮ ਆਪਣੀ ਪਤਨੀ ਦਾ ਵਰਤ ਖੁੱਲ੍ਹਵਾਉਣ ਲਈ ਛੱਤ ਉਪਰ ਚੰਨ ਦੇਖ ਰਿਹਾ ਸੀ, ਇਸ ਦੌਰਾਨ ਘਟਨਾ ਵਾਪਰੀ।