International Punjabi Language Olympiad 2023: ਪੰਜਾਬ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ
Published : Nov 2, 2023, 4:58 pm IST
Updated : Nov 2, 2023, 5:02 pm IST
SHARE ARTICLE
Punjab International Punjabi Language Olympiad 2023 Date News
Punjab International Punjabi Language Olympiad 2023 Date News

9 ਅਤੇ 10 ਦਸੰਬਰ 2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ ਓਲੰਪੀਆਡ

International Punjabi Language Olympiad 2023 Date: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿਤੀ ਗਈ।

ਉਨ੍ਹਾਂ ਦਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿਚ ਪੰਜਾਬ ਇਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿਚ ਫੈਲ ਗਿਆ।

ਭਾਸ਼ਾ ਮੰਤਰੀ ਨੇ ਦਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿਚ ਵੱਖ-ਵੱਖ ਮੁਲਕਾਂ ਵਿਚ ਵਸ ਗਏ ਹਨ ਅਤੇ ਹੁਣ ਉਨ੍ਹਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

ਬੈਂਸ ਨੇ ਦਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ  ਵਿਚ 40 ਮਿੰਟ ਵਿਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਓਲੰਪੀਆਡ ਵਿਚ ਅੱਠਵੀਂ ਅਤੇ ਨੌਵੀਂ ਜਮਾਤ ਵਿਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦਸਿਆ ਕਿ ਛੇ ਟਾਈਮ ਜ਼ੋਨਾਂ ਵਿਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ। ਇਸ ਓਲੰਪੀਆਡ ਵਿਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

(For more news apart from Punjab International Punjabi Language Olympiad 2023 Date News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement