Amritsar: ਪੁਲਿਸ ਅਤੇ ਤਸਕਰਾਂ 'ਚ ਹੋਈ ਕਰਾਸ ਫਾਇਰਿੰਗ 'ਚ 2 ਤਸਕਰ ਜ਼ਖ਼ਮੀ
Published : Nov 2, 2023, 7:54 pm IST
Updated : Nov 2, 2023, 7:54 pm IST
SHARE ARTICLE
File Photo
File Photo

ਪੁਲਿਸ ਨੇ ਕਾਰ ਨੂੰ ਘੇਰ ਲਿਆ ਪਰ ਦੋਸ਼ੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ

Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮੁੱਠਭੇੜ ਅੰਮ੍ਰਿਤਸਰ-ਜਲੰਧਰ ਰੋਡ 'ਤੇ ਸਥਿਤ ਖਿਲਚੀਆਂ 'ਚ ਹੋਈ। ਸੂਚਨਾ ਅਨੁਸਾਰ ਜਦੋਂ ਪੁਲਿਸ ਨੇ ਕਾਰਵਾਈ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਫਿਲਹਾਲ ਜਖ਼ਮੀ ਤਸਕਰਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਥਾਣਾ ਖਿਲਚੀਆਂ ਅਧੀਨ ਪੈਂਦੇ ਚੰਡੀ ਪੈਲਸ ਨੇੜੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ ਹੋਈ। ਦੋਵੇਂ ਮੁਲਜ਼ਮ ਚੰਦੀ ਪੈਲੇਸ ਨੇੜੇ ਸਵਿਫਟ ਕਾਰ ਵਿਚ ਕਿਸੇ ਦਾ ਇੰਤਜ਼ਾਰ ਕਰ ਰਹੇ ਸਨ। ਜਾਣਕਾਰੀ ਮੁਤਾਬਕ ਪੁਲਿਸ ਨੇ ਕਾਰ ਨੂੰ ਘੇਰ ਲਿਆ ਪਰ ਦੋਸ਼ੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਜਵਾਬ ਵਿਚ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀ ਇੱਕ ਤਸਕਰ ਦੇ ਮੋਢੇ ਅਤੇ ਦੂਜੇ ਦੀ ਛਾਤੀ ਵਿਚ ਲੱਗੀ।ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਤਸਕਰਾਂ ਨੂੰ ਅਮਨਦੀਪ ਹਸਪਤਾਲ ਵਿਚ ਦਾਖਲ ਕਰਵਾਇਆ।

ਤਸਕਰਾਂ ਦੀ ਪਛਾਣ ਸੁਖਜਿੰਦਰ ਸਿੰਘ ਵਾਸੀ ਸਮਾਣਾ ਕਲਾਂ ਥਾਣਾ ਮੋਰਿੰਡਾ ਰੂਪ ਨਗਰ ਅਤੇ ਅਕਾਸ਼ਦੀਪ ਸਿੰਘ ਵਾਸੀ ਈਦ ਮੋਰਿੰਡਾ ਰੂਪ ਨਗਰ ਵਜੋਂ ਹੋਈ ਹੈ। ਦੋਵਾਂ ਤਸਕਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਵੇਂ ਪੁਲਿਸ ਹਿਰਾਸਤ 'ਚ ਅਮਨਦੀਪ ਹਸਪਤਾਲ 'ਚ ਜ਼ੇਰੇ ਇਲਾਜ ਹਨ।
ਡੀਐਸਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਤਸਕਰਾਂ ਕੋਲੋਂ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ ਜੋ ਕਿ ਰੂਪਨਗਰ 'ਚ ਰਜਿਸਟਰ ਹੈ। ਇਸ ਤੋਂ ਇਲਾਵਾ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ, ਜਿਸ ਤੋਂ ਮੁਲਜ਼ਮਾਂ ਨੇ ਪੁਲਿਸ 'ਤੇ ਫਾਇਰਿੰਗ ਕੀਤੀ ਸੀ।

For more news apart from The police surrounded the car but the accused started firing, stay tuned to Rozana Spokesman

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement