ਲੋਕਾਂ ਨੂੰ ਮਿਲੀ ਸਿੱਧੀ ਵਿੱਤੀ ਰਾਹਤ, ਪੰਜਾਬ ਦਾ 18ਵਾਂ ਟੋਲ ਪਲਾਜ਼ਾ ਹੋਇਆ ਮੁਫ਼ਤ
Published : Nov 2, 2024, 11:07 am IST
Updated : Nov 2, 2024, 11:07 am IST
SHARE ARTICLE
18th toll plaza of Punjab became free
18th toll plaza of Punjab became free

ਭਗਵੰਤ ਸਿੰਘ ਮਾਨ ਸਰਕਾਰ ਦੇ ਮਹੱਤਵਪੂਰਨ ਕਦਮ ਨਾਲ ਸੜਕਾਂ ’ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਹੋਈ ਯਕੀਨੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਹੇਠ ਸੂਬੇ ’ਚ ਹੁਣ ਤਕ 18 ਟੋਲ ਪਲਾਜ਼ਾ ਬੰਦ ਹੋ ਚੁੱਕੇ ਹਨ। ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੂਰੇ ਸੂਬੇ ’ਚ ਯਾਤਰੀਆਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬਚਤ ਹੁੰਦੀ ਹੈ। ਤਾਜ਼ਾ ਹੁਕਮਾਂ ਹੇਠ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਬੰਦ ਕਰ ਦਿੱਤੇ ਗਏ।

ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ 'ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਹੁਣ ਤਕ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤਕ ਪਟਿਆਲਾ-ਸਮਾਣਾ ਰੋਡ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ ਰੋਡ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ, ਹੁਸ਼ਿਆਰਪੁਰ-ਟਾਂਡਾ ਰੋਡ, ਮੱਖੂ ਵਿਖੇ ਸਤਲੁਜ ਦਰਿਆ 'ਤੇ ਹਾਈ ਲੈਵਲ ਪੁਲ, ਮੋਗਾ-ਕੋਟਕਪੁਰਾ ਰੋਡ, ਫਿਰੋਜ਼ਪੁਰ-ਫਾਜ਼ਿਲਕਾ ਰੋਡ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ, ਦਾਖਾ-ਰਾਏਕੋਟ-ਬਰਨਾਲਾ ਰੋਡ, ਅਤੇ ਹੁਣ ਪਟਿਆਲਾ-ਨਾਭਾ-ਮਲੇਰਕੋਟਲਾ ਰੋਡ ਸਮੇਤ ਰਾਜ ਮਾਰਗਾਂ ਤੋਂ ਟੋਲ ਹਟਾਉਣ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਰਾਹਤ ਮਿਲਦੀ ਹੈ। 

ਇਸ ਕਦਮ ਨਾਲ ਪੰਜਾਬ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਭਲਾਈ, ਠੋਸ ਆਰਥਿਕ ਲਾਭ ਪ੍ਰਦਾਨ ਕਰਨ ਅਤੇ ਰਾਜ ਮਾਰਗਾਂ 'ਤੇ ਸਮੁੱਚੇ ਡਰਾਈਵਿੰਗ ਅਨੁਭਵ ਨੂੰ ਬਿਹਤਰ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਤਰਜੀਹ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement