ਖ਼ਬਰਾਂ |

ਤਾਜ਼ਾ |

Punjab Stubble Burning: ਪੰਜਾਬ ਵਿਚ ਦੀਵਾਲੀ ਮੌਕੇ ਲੋਕਾਂ ਨੇ ਧੜੱਲੇ ਨਾਲ ਫੂਕੀ ਪਰਾਲੀ, ਇਕੋ ਦਿਨ ਪਰਾਲੀ ਸਾੜਨ ਦੀਆਂ 587 ਘਟਨਾਵਾਂ ਵਾਪਰੀਆਂ
Published : Nov 2, 2024, 10:41 am IST
Updated : Nov 2, 2024, 3:34 pm IST
SHARE ARTICLE
587 incidents of stubble burning took place in Punjab on the same day
587 incidents of stubble burning took place in Punjab on the same day

Punjab Stubble Burning: ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਕਾਰਨ ਵੀ ਵਧਿਆ ਪ੍ਰਦੂਸ਼ਣ

587 incidents of stubble burning took place in Punjab on the same day: ਪੰਜਾਬ ’ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਲੋਕ ਮਨਾਹੀ ਦੇ ਬਾਵਜੂਦ ਵੀ ਧੜੱਲੇ ਨਾਲ ਪਰਾਲੀ ਨੂੰ ਅੱਗ ਲਗਾ ਰਹੇ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਇੱਕ ਦਿਨ ਅੰਦਰ ਹੀ ਪਰਾਲੀ ਸਾੜਨ ਦੀਆਂ 587 ਘਟਨਾਵਾਂ ਵਾਪਰੀਆਂ ਹਨ।

ਨਾਲ ਹੀ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਕਾਰਨ ਵੀ ਪ੍ਰਦੂਸ਼ਣ ’ਚ ਵਾਧਾ ਹੋਇਆ ਹੈ ਅਤੇ ਹਵਾ ਦਾ ਮਿਆਰ ਹੋਰ ਖਰਾਬ ਹੋ ਗਿਆ ਹੈ। ਅੰਮ੍ਰਿਤਸਰ ’ਚ ਹਵਾ ‘ਬਹੁਤ ਮਾੜੀ’ ਸ਼੍ਰੇਣੀ ’ਚ ਪੁੱਜ ਗਈ ਅਤੇ ਹਵਾ ਗੁਣਵੱਤਾ ਸੂਚਕਅੰਕ (ਏਕਿਊਆਈ) 352 ਦਰਜ ਕੀਤਾ ਹੈ।

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਅੰਕੜਾ ਆਉਂਦੇ ਦਿਨਾਂ ’ਚ ਹੋਰ ਵੱਧ ਸਕਦਾ ਹੈ ਕਿ ਕਿਉਂਕਿ ਕਣਕ ਬੀਜਣ ਦਾ ਸੀਜ਼ਨ (1 ਤੋਂ 15 ਨਵੰਬਰ) ਅੱਜ ਸ਼ੁਰੂ ਹੋ ਗਿਆ ਹੈ। ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਵਾਸਤੇ ਕਿਸਾਨ ਪਰਾਲੀ ਸਾੜਨ ਲੱਗੇ ਹਨ।

ਦੱਸ ਦੇਈਏ ਕਿ ਪੰਜਾਬ ’ਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 3537 ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ’ਚੋਂ 1071 ਘਟਨਾਵਾਂ ਪਿਛਲੇ ਦੋ ਦਿਨਾਂ ਅੰਦਰ ਦਰਜ ਕੀਤੀਆਂ ਗਈਆਂ ਹਨ ਜਦਕਿ 484 ਘਟਨਾਵਾਂ ਵੀਰਵਾਰ ਨੂੰ ਵਾਪਰੀਆਂ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement