Pseb News : ਸੋਮਵਾਰ ਤੋਂ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ ਸਕੂਲ
Pseb News : ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਵੇਗਾ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ ਪਰ ਸਕੂਲ ਲੱਗਣ ਦਾ ਪਹਿਲਾ ਦਿਨ ਸੋਮਵਾਰ ਹੋਵੇਗਾ, ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ। ਪੰਜਾਬ ਭਰ ’ਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਪੰਜਾਬ ਵਿਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।
1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।
(For more news apart from Changed timings of schools in Punjab, decision taken due to growing cold News in Punjabi, stay tuned to Rozana Spokesman)