ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ: ਤਰੁਨਪ੍ਰੀਤ ਸਿੰਘ ਸੌਂਦ
Published : Nov 2, 2025, 6:40 pm IST
Updated : Nov 2, 2025, 6:40 pm IST
SHARE ARTICLE
Light and Sound Show to start from November 4: Tarunpreet Singh Saund
Light and Sound Show to start from November 4: Tarunpreet Singh Saund

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ।

ਸੌਂਦ ਨੇ ਦੱਸਿਆ ਕਿ 4 ਨਵੰਬਰ 2025 ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰਹਿਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ ਕੀਤੀ।

ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨਵੰਬਰ ਤੱਕ 4 ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਆਰੰਭਤਾ ਸ੍ਰੀਨਗਰ ਤੋਂ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement