ਪੰਜਾਬ ਦੀ GST ਪ੍ਰਾਪਤੀ 'ਚ 21.51% ਦਾ ਵਾਧਾ
Published : Nov 2, 2025, 5:28 pm IST
Updated : Nov 2, 2025, 5:28 pm IST
SHARE ARTICLE
Punjab's GST collection increases by 21.51%
Punjab's GST collection increases by 21.51%

ਸੂਬੇ ਨੂੰ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ GST ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਹੋਏ

ਚੰਡੀਗੜ੍ਹ: ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ ਸਾਲ 2024-25 ਵਿੱਚ ਅਕਤੂਬਰ 2024 ਤੱਕ ਵਾਧਾ ਦਰ ਸਿਰਫ 3.8 ਫੀਸਦੀ ਸੀ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਅਕਤੂਬਰ 2025 ਲਈ ਸੂਬੇ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2,359.16 ਕਰੋੜ ਰੁਪਏ ਰਹੀ, ਜੋ ਕਿ ਅਕਤੂਬਰ 2024 ਵਿੱਚ ਪ੍ਰਾਪਤ ਹੋਏ 2,061.23 ਕਰੋੜ ਰੁਪਏ ਦੇ ਮੁਕਾਬਲੇ ਇੱਕ ਮਹੱਤਵਪੂਰਨ ਵਾਧਾ ਹੈ। ਉਨ੍ਹਾ ਕਿਹਾ ਕਿ ਇਹ 298 ਕਰੋੜ ਰੁਪਏ ਦਾ ਵਾਧਾ ਸੂਬੇ ਦੇ ਲਗਾਤਾਰ ਆਰਥਿਕ ਗਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਤੰਬਰ 2025 ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. 2.0 ਸੁਧਾਰਾਂ ਤੋਂ ਬਾਅਦ ਹੋਈ ਹੈ, ਜਿਸ ਵਿੱਚ ਕਈ ਟੈਕਸ ਸਲੈਬਾਂ ਨੂੰ ਘਟਾਇਆ ਗਿਆ ਸੀ।

ਵਿੱਤ ਮੰਤਰੀ ਚੀਮਾ ਨੇ ਕਿਹਾ, "ਇਨ੍ਹਾਂ ਟੈਕਸ ਸਲੈਬਾਂ ਵਿੱਚ ਕਟੌਤੀਆਂ ਅਤੇ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਪੰਜਾਬ ਦੀ ਜੀ.ਐਸ.ਟੀ. ਆਮਦਨ ਵਿੱਚ ਵਾਧਾ ਹੋਇਆ ਹੈ, ਜੋ ਕਿ ਬਿਹਤਰ ਪਾਲਣਾ, ਕਰ ਚੋਰੀ ਵਿਰੋਧੀ ਪਹਿਲਕਦਮੀਆਂ, ਅਤੇ ਡਿਜੀਟਲ ਨਿਗਰਾਨੀ ਪ੍ਰਣਾਲੀਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਸੂਬੇ ਦੀ 21.5 ਫ਼ੀਸਦ ਦੀ ਵਾਧਾ ਦਰ ਕੌਮੀ ਔਸਤ 7 ਫ਼ੀਸਦ ਤੋਂ ਕਿਤੇ ਵੱਧ ਹੈ, ਜਿਸ ਨਾਲ ਸੂਬਾ ਉੱਤਰੀ ਭਾਰਤ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸ਼ਾਮਲ ਹੋ ਗਿਆ ਹੈ।"

ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਐਸ.ਟੀ. ਅਤੇ ਆਈ.ਜੀ.ਐਸ.ਟੀ. ਦੇ ਪੋਸਟ-ਸੈਟਲਮੈਂਟ ਅੰਕੜੇ ਅਕਤੂਬਰ 2025 ਤੱਕ ਪੰਜਾਬ ਦੀ ਵਿੱਤੀ ਤਾਕਤ ਦੀ ਹੋਰ ਵੀ ਪੁਸ਼ਟੀ ਕਰਦੇ ਹਨ, ਕਿਉਂਕਿ ਸਮੁੱਚੀ ਪ੍ਰਾਪਤੀਆਂ ਦੀ ਵਾਧਾ ਦਰ ਹਰਿਆਣਾ ਨੂੰ ਛੱਡ ਕੇ ਸਾਰੇ ਗੁਆਂਢੀ ਰਾਜਾਂ ਨੂੰ ਪਛਾੜ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਦੇ ਵਪਾਰ ਅਤੇ ਉਦਯੋਗ ਦੇ ਲਚਕੀਲੇਪਨ ਨੂੰ ਦਰਸਾਉਂਦਾ ਹੈ, ਖਾਸ ਤੌਰ 'ਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਇਸ ਸਮੇਂ ਦੌਰਾਨ ਸੂਬੇ ਦੇ ਲਗਭਗ ਅੱਧੇ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਨਤੀਜਿਆਂ ਦਾ ਸਿਹਰਾ ਆਬਕਾਰੀ ਅਤੇ ਕਰ ਵਿਭਾਗ ਦੇ ਡਾਟਾ ਵਿਸ਼ਲੇਸ਼ਣ, ਡਿਜੀਟਲ ਏਕੀਕਰਨ, ਸਖ਼ਤ ਫੀਲਡ ਲਾਗੂਕਰਨ ਅਤੇ ਰਣਨੀਤਕ ਫੋਕਸ ਨੂੰ ਦਿੱਤਾ। ਉਨ੍ਹਾਂ ਨੇ ਇਮਾਨਦਾਰ ਕਰਦਾਤਾਵਾਂ ਲਈ ਪਾਲਣਾ ਨੂੰ ਸੁਵਿਧਾਜਨਕ ਬਣਾਉਣ, ਕਰ ਚੋਰੀ 'ਤੇ ਸਖ਼ਤੀ ਕਰਨ, ਅਤੇ ਪਾਰਦਰਸ਼ੀ ਤੇ ਕੁਸ਼ਲ ਟੈਕਸ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਆਰਥਿਕ ਪੁਨਰ-ਸੁਰਜੀਤੀ ਨੂੰ ਅੱਗੇ ਵਧਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement