ਪੰਜਾਬ ਕੈਬਨਿਟ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ 
Published : Dec 2, 2019, 3:10 pm IST
Updated : Dec 2, 2019, 3:10 pm IST
SHARE ARTICLE
Capt Amarinder Govt accepts employees’ demand for increase in state share in new pension scheme
Capt Amarinder Govt accepts employees’ demand for increase in state share in new pension scheme

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਸੂਬੇ ਦੇ ਮਾਸਿਕ ਮੈਚਿੰਗ ..

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਨਵੀਂ ਪੈਨਸ਼ਨ ਸਕੀਮ ਵਿਚ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਮੁਲਾਜ਼ਮ ਯੂਨੀਅਨ ਮੁੱਖ ਤੌਰ ‘ਤੇ ਇਸ ਦੀ ਮੰਗ ਕਰ ਰਹੇ ਸਨ। ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਇਹ 1 ਅਪ੍ਰੈਲ, 2019 ਤੋਂ ਪ੍ਰਭਾਵੀ ਹੋਵੇਗਾ।

Captain Amarinder SinghCaptain Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਸੂਬੇ ਦੇ ਮਾਸਿਕ ਮੈਚਿੰਗ ਯੋਗਦਾਨ ਨੂੰ ਮੁੱਢਲੀ ਤਨਖਾਹ + ਮਹਿੰਗਾਈ ਭੱਤੇ ਦੇ 10 ਫੀਸਦੀ ਤੋਂ ਵਧਾ ਕੇ 14 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ।

Pensioners lose rs 5845 annually due to lower interest ratesPension

ਇਹ 31 ਜਨਵਰੀ, 2019 ਨੂੰ ਵਿੱਤ ਮੰਤਰਾਲੇ, ਵਿੱਤ ਸੇਵਾਵਾਂ ਵਿਭਾਗ, ਭਾਰਤ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਕੂਲ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਪਹਿਲੀ ਜਨਵਰੀ 2004 ਨੂੰ ਜਾਂ ਇਸ ਤੋਂ ਬਾਅਦ ਭਰਤੀ ਕੀਤੇ ਗਏ ਤੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਣ ਵਾਲੇ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਡੈਥ-ਕਮ-ਰਿਟਾਇਰਮੈਂਟ ਗ੍ਰੈਚੂਟੀ ਦਾ ਲਾਭ ਦੇਣ ਲਈ ਵੀ ਸਹਿਮਤੀ ਜਤਾਈ ਹੈ।

CaptainCaptain

ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਕੁੱਲ ਗਿਣਤੀ 3,53,074 ਹੈ, ਜਿਨ੍ਹਾਂ ਵਿਚੋਂ 1,52,646 ਨਵੀਂ ਪੈਨਸ਼ਨ ਸਕੀਮ (ਐਨਪੀਐਸ) ਅਧੀਨ ਆਉਂਦੇ ਹਨ। ਵਿੱਤੀ ਸਾਲ 2018-19 ਦੌਰਾਨ ਐਨਪੀਐਸ ਅਧੀਨ ਆਉਂਦੇ ਮੁਲਾਜ਼ਮਾਂ ਲਈ ਸੂਬੇ ਦੁਆਰਾ ਪਾਏ ਯੋਗਦਾਨ ਦੇ ਕਾਰਨ ਸਾਲਾਨਾ ਖਰਚਾ 585 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2019-20 ਦੌਰਾਨ ਇਸ ਦੇ 645 ਕਰੋੜ ਰੁਪਏ ਹੋਣ ਦੀ ਉਮੀਦ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement