ਵਿੱਤ ਮੰਤਰੀ ਨੇ ਵਿਕਾਸ ਕਾਰਜਾਂ ਲਈ 12.50 ਲੱਖ ਦੇ ਚੈੱਕ ਵੰਡੇ
Published : Dec 2, 2019, 9:27 am IST
Updated : Dec 2, 2019, 9:27 am IST
SHARE ARTICLE
Manpreet Badal
Manpreet Badal

ਜੀ.ਐਸ.ਟੀ ਤੇ ਨੋਟਬੰਦੀ ਕੇਂਦਰ ਦੇ ਗਲਤ ਫ਼ੈਸਲੇ, ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਨੂੰ 5 ਲੱਖ

ਬਠਿੰਡਾ (ਸੁਖਜਿੰਦਰ ਮਾਨ) : ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਬਠਿੰਡਾ ਸ਼ਹਿਰ ਵਿਧਾਨ ਸਭਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ, ਉਥੇ ਹੀ ਸ਼ਹਿਰ ਵਿਚ ਹੋਏ ਵੱਖ ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਵੀ ਕੀਤੀ। ਇਸ ਦੌਰਾਨ ਬੇਅੰਤ ਨਗਰ ਵਿਚ ਇਕ ਇਕੱਠ ਦੌਰਾਨ ਵਿੱਤ ਮੰਤਰੀ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਹੱਲਾ ਬੋਲਦਿਆਂ ਦੋਸ਼ ਲਗਾਇਆ ਕਿ ''ਪਹਿਲਾਂ ਨੋਟਬੰਦੀ ਤੇ ਫ਼ਿਰ ਜੀ.ਐਸ.ਟੀ ਲਾਗੂ ਕਰ ਕੇ ਦੇਸ਼ ਦੇ ਅਰਥਚਾਰੇ ਨੂੰ ਵੱਡੀ ਸੱਟ ਮਾਰੀ ਹੈ।''

PM Narendra ModiPM Narendra Modi

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਲਗਾਤਾਰ ਦੇਸ਼ ਦੀ ਆਰਥਿਕ ਹਾਲਤ ਮਾੜੀ ਹੋ ਰਹੀ ਹੈ। ਦੇਸ਼ ਵਿਚ ਬੇਰੁਜ਼ਗਾਰੀ ਦਿਨੋਂ ਦਿਨ ਵਧ ਰਹੀ ਹੈ ਤੇ ਮਹਿੰਗਾਈ ਦੀ ਮਾਰ ਲੋਕਾਂ ਨੂੰ ਪੈ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਜੀ.ਐਸ.ਟੀ ਦੇ ਪੈਸੇ ਨਹੀਂ ਦਿਤੇ ਜਾ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ ਪਰ ਫ਼ਿਰ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਬਿਹਤਰ ਕਰਨ ਦੇ ਯਤਨ ਕਰ ਰਹੀ ਹੈ।

Punjab GovtPunjab Govt

ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ ਜੋ ਭਵਿਖ ਵਿਚ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਕੂਲਾਂ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਵਲ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਰਹਿੰਦੇ ਕੰਮ ਇਕ ਇਕ ਕਰ ਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਸ਼ਹਿਰ ਦੇ ਵਿਕਾਸ ਲਈ 12.50 ਲੱਖ ਦੇ ਚੈੱਕ ਵੀ ਤਕਸੀਮ ਕੀਤੇ।

Manpreet Badal Manpreet Badal

ਉਨ੍ਹਾਂ ਦਾਣਾ ਮੰਡੀ ਵਿਚ ਰੱਖੇ ਇਕ ਸਮਾਗਮ ਦੌਰਾਨ ਗੁਰੂ ਸੇਵਾ ਵੈਲਫ਼ੇਅਰ ਸੋਸਾਇਟੀ ਨੂੰ ਸਮਾਜ ਭਲਾਈ ਦੇ ਕੰਮਾਂ ਲਈ 2.50 ਲੱਖ ਰੁਪਏ ਦਾ ਚੈੱਕ ਦਿਤਾ। ਇਸ ਤੋਂ ਬਾਅਦ ਸਤਿਗੁਰ ਕਬੀਰ ਮਾਨਵ ਸੇਵਾ ਸੰਮਤੀ ਬਠਿੰਡਾ ਨੂੰ ਸਤਿਗੁਰ ਕਬੀਰ ਧਰਮਸ਼ਾਲਾ ਦੀ ਮੁਰੰਮਤ ਲਈ 2 ਲੱਖ ਰੁਪਏ, ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਨੂੰ ਮੀਟਿੰਗ ਹਾਲ ਦੀ ਉਸਾਰੀ ਲਈ 5 ਲੱਖ ਰੁਪਏ, ਭਾਈ ਜਗਤਾ ਜੀ ਫੀਜਿ ਜੈ ਮਾਂ ਦੁਰਗਾ ਚੈਰੀਟੇਬਲ ਟਰੱਸਟ ਨੂੰ ਵੀ ਸਮਾਜ ਭਲਾਈ ਦੇ ਕੰਮਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਦਿਤੇ।

Punjab CongressPunjab Congress

ਸ਼ਾਮ ਸਮੇਂ ਉਨ੍ਹਾਂ ਪੁਲਿਸ ਪਬਲਿਕ ਸਕੂਲ ਵਿਚ ਬਾਸਕਟਬਾਲ ਦੇ ਮੈਚ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫ਼ੁਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਬੱਚਿਆਂ ਨੂੰ ਖੇਡਾਂ ਵਲ ਪ੍ਰੇਰਿਤ ਕਰਨ ਲਈ ਟੂਰਨਾਮੈਂਟ ਤੇ ਕਬੱਡੀ ਕੱਪ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ ਅਗਰਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਣ, ਸੀਨੀਅਰ ਆਗੂ ਪਵਨ ਮਾਨੀ, ਪਿਰਥੀਪਾਲ ਸਿੰਘ ਜਲਾਲ, ਹਰਪਾਲ ਸਿੰਘ ਬਾਜਵਾ ਆਦਿ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:23 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:21 AM

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 10:00 AM
Advertisement