'ਆਪ' ਨੇ ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 72 ਘੰਟਿਆਂ 'ਚ ਇਕੱਠੇ ਕੀਤੇ 10 ਲੱਖ
Published : Dec 2, 2020, 3:53 pm IST
Updated : Dec 2, 2020, 3:53 pm IST
SHARE ARTICLE
Janak Raj
Janak Raj

ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਫ਼ੰਡ ਇਕੱਠਾ ਕਰਨ ਲਈ ਚਲਾਈ ਗਈ ਸੀ ਮੁਹਿੰਮ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪਹਿਲ ਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਟਰੈਕਟਰ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ। ਟਿਕਰੀ ਵਿਖੇ ਬੀਤੇ ਦਿਨੀਂ ਕਾਰ ਨੂੰ ਅੱਗ ਲੱਗਣ ਜਾਨ ਗਵਾਉਣ ਵਾਲੇ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੇ ਪਰਿਵਾਰ ਨਾਲ ਮੁਸੀਬਤ ਸਮੇਂ ਖੜਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਸੋਸ਼ਲ ਮੀਡੀਆ ਉੱਤੇ ਫ਼ੰਡ ਇਕੱਠਾ ਕਰਨ ਲਈ ਇੱਕ ਮੁਹਿੰਮ ਚਲਾਈ ਗਈ ਸੀ।

PhotoPhoto

ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ 72 ਘੰਟਿਆਂ ਅੰਦਰ ਦੁਪਹਿਰ ਬੁੱਧਵਾਰ ਤੱਕ 9 ਲੱਖ ਰੁਪਏ ਇਕੱਠੇ ਹੋਏ। ਇਸ ਦਰਦਨਾਕ ਹਾਦਸੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਪੀੜਿਤ ਪਰਿਵਾਰ ਦੇ ਨਾਲ ਘਰ ਪਹੁੰਚ ਕੇ ਹਮਦਰਦੀ ਪ੍ਰਗਟਾਈ।

Sarabjit kaur ManukeSarabjit kaur Manuke

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਦਫ਼ਤਰ ਤੋਂ ਬੁੱਧਵਾਰ ਨੂੰ ਜਾਰੀ ਇੱਕ ਬਿਆਨ ਰਾਹੀਂ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਵਿਚ ਦਿੱਲੀ-ਪੰਜਾਬ ਤੋਂ ਲੈ ਕੇ 'ਆਪ' ਨਾਲ ਜੁੜੇ ਹੋਏ ਐਨਆਰਆਈਜ਼ ਨੇ ਦਿਲ ਖੋਲ੍ਹ ਕੇ ਮਦਦ ਕੀਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਤਨ, ਮਨ ਅਤੇ ਧਨ ਨਾਲ ਮਦਦ ਕਰ ਰਹੀ ਹੈ।

Anmol Gagan MannAnmol Gagan Mann

ਅਨਮੋਲ ਗਗਨ ਮਾਨ ਨੇ ਦੱਸਿਆ ਕਿ ਕੇਂਦਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਨੀਵਾਰ ਦੀ ਰਾਤ ਨੂੰ ਬਹਾਦਰਗੜ੍ਹ-ਦਿੱਲੀ ਹੱਦ ਦੇ ਨੇੜੇ ਟਿਕਰੀ ਵਿਖੇ ਕਾਰ ਨੂੰ ਅੱਗ ਲੱਗਣ ਕਾਰਨ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੀ ਮੌਤ ਹੋ ਗਈ ਸੀ। ਜਨਕ ਰਾਜ ਸੰਘਰਸ਼ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਅਤੇ ਹੋਰ ਵਾਹਨਾਂ ਦੀ ਮੁਫ਼ਤ ਮੁਰੰਮਤ ਕਰਨ ਲਈ ਗਿਆ ਹੋਇਆ ਸੀ।

Aam Aadmi Party PunjabAam Aadmi Party Punjab

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਰੱਬ ਅੱਗੇ ਇਹ ਅਰਦਾਸ ਕਰਦੀ ਹੈ ਕਿ ਬਿਨਾਂ ਕਿਸੇ ਜਾਨੀ-ਮਾਲੀ ਨੁਕਸਾਨ ਦੇ ਕਿਸਾਨ ਸੰਘਰਸ਼ ਦੀ ਜਿੱਤ ਹੋਵੇ, ਪ੍ਰੰਤੂ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਰਕੇ ਕੋਈ ਅਣਹੋਣੀ ਵਾਪਰਦੀ ਹੈ ਤਾਂ 'ਆਪ' ਅੰਦੋਲਨਕਾਰੀ ਕਿਸਾਨਾਂ ਦੇ ਹਰ ਦੁੱਖ ਵਿਚ ਨਾਲ ਖੜ੍ਹੇਗੀ।

Aam Aadmi Party Aam Aadmi Party

ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇਸ਼ ਦੇ ਅੰਨਦਾਤਾ ਦੀ ਦਿਨ-ਰਾਤ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ-ਹਰਿਆਣਾ ਸਰਹੱਦ ਉੱਤੇ ਕੀਤੇ ਜਾ ਰਹੇ ਅੰਦੋਲਨ ਵਿਚ ਪਾਰਟੀ ਦੇ ਕੌਮੀ ਕਨਵੀਨਰ ਦੇ ਆਦੇਸ਼ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ, ਵਿਧਾਇਕ ਅਤੇ ਵਰਕਰ ਬਿਨਾਂ ਕਿਸੇ ਪਾਰਟੀ ਦੇ ਝੰਡੇ-ਬੈਨਰ ਤੋਂ ਪਾਰਟੀ ਦੇ ਸੇਵਾਦਾਰ ਦਿਨ-ਰਾਤ ਕੰਮ ਕਰ ਰਹੇ ਹਨ।

KejriwalArvind Kejriwal

ਉਨ੍ਹਾਂ ਕਿਹਾ ਕਿ ਦਿੱਲੀ ਦੇ ਅਰਵਿੰਦ ਕੇਜਰੀਵਾਲ ਕਿਸਾਨਾਂ ਦੀਆਂ ਹਰ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੇਵਾ ਭਾਵਨਾ ਨਾਲ ਲੱਗੀ ਹੋਈ ਹੈ।
'ਆਪ' ਆਗੂਆਂ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement