ਮੁੱਖ ਮੰਤਰੀ ਨੇ ਦਿੱਲੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫ਼ੀਕੇਸ਼ਨ 'ਤੇ ਹੈਰ
Published : Dec 2, 2020, 12:40 am IST
Updated : Dec 2, 2020, 12:40 am IST
SHARE ARTICLE
image
image

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫ਼ੀਕੇਸ਼ਨ 'ਤੇ ਹੈਰਾਨੀ ਜ਼ਾਹਰ ਕੀਤੀ

ਕਿਹਾ, 'ਆਪ' ਦੇ ਦੋਗਲੇਪਣ ਦਾ ਪਰਦਾਫ਼ਾਸ਼ ਹੋਇਆ, ਅਕਾਲੀਆਂ ਦੀ ਆਲੋਚਨਾ ਕਰਨ ਲਈ ਚੁੱਪੀ ਕਿਉਂ ਨਹੀਂ ਤੋੜਦੇ

ਚੰਡੀਗੜ੍ਹ, 1 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਆਮ ਆਦਮ ਪਾਰਟੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਦਾ ਦਾਅਵਾ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ 23 ਨਵੰਬਰ, 2020 ਨੂੰ ਗਜ਼ਟ ਨੋਟੀਫ਼ੀਕੇਸ਼ਨ ਜਾਰੀ ਕਰ ਕੇ ਬੇਰਹਿਮੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਸਪੱਸ਼ਟ ਤੌਰ 'ਤੇ ਅਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਰਾਜਸੀ ਚਾਲਾਂ ਖੇਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਨ੍ਹਾਂ ਦਿਨਾਂ ਵਿਚ ਆਪ ਕਿਸਾਨਾਂ ਦੇ ਹਿੱਤਾਂ ਵਿਰੁਧ ਭੁਗਤ ਰਹੀ ਸੀ। ਉਨ੍ਹਾਂ ਇਸ ਗੱਲ 'ਤੇ ਹੈਰਾਨੀ ਜ਼ਾਹਰ ਕੀਤੀ ਕਿ ਜਦੋਂ ਕਿਸਾਨ 'ਦਿੱਲੀ ਚੱਲੋ' ਦੀ ਤਿਆਰੀ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਇਸ ਸਮੇਂ ਦੌਰਾਨ ਨੋਟੀਫ਼ੀਕੇਸ਼ਨ ਜਾਰੀ ਕਰ ਕੇ ਕੌਮੀ ਰਾਜਧਾਨੀ ਵਿਚ ਅੰਨਦਾਤਾ ਦੀ ਮੌਤ ਦੇ ਵਾਰੰਟਾਂ ਉਤੇ ਦਸਤਖ਼ਤ ਕਰ ਦਿਤੇ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਉਤੇ ਹਰ ਵੇਲੇ ਕਿਸਾਨ ਯੂਨੀਅਨਾਂ ਦੀ ਹਮਾਇਤ ਦਾ ਖੇਖਣ ਕਰ ਕੇ ਉਨ੍ਹਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਣ ਲਈ ਭੰਡਦੇ ਹੋਏ ਪੁੱਛਿਆ, ''ਕੀ ਤੁਹਾਨੂੰ ਸ਼ਰਮ-ਹਯਾ ਹੈ?'' ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਸਿਰਫ ਰਾਜਸੀ ਡਰਾਮੇ ਕਰਨ ਵਿਚ ਲੱਗੀ ਹੋਈ ਹੈ।
  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਉਹ ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਦੀ ਤਰਜ਼ 'ਤੇ ਦਿੱਲੀ ਵਿਧਾਨ ਸਭਾ ਵਿਚ ਕੋਈ ਸੋਧ ਬਿਲ ਪਾਸ ਕਰਨ ਵਿਚ ਫੇਲ ਹੋਏ, ਹੁਣ ਉਹ ਇਸ ਗੱਲ ਉਤੇ ਉਤਰ ਆਏ ਹਨ ਕਿ ਦਿੱਲੀ ਵਿਚ ਖੇਤੀਬਾੜੀ ਕਾਨੂੰਨ ਅਧਿਕਾਰਤ ਤੌਰ 'ਤੇ ਨੋਟੀਫ਼ਾਈ ਕਰ ਦਿਤੇ ਜਿਥੇ ਆਪ ਸੱਤਾ ਵਿਚ ਹੈ। ਪਾਰਟੀ ਦੀ ਅਸਲ ਨੀਅਤ ਅਤੇ ਵਿਚਾਰਧਾਰਾ ਪਰਦਾਫਾਸ਼ ਹੋ ਗਈ।''

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement