
ਵੀਡੀਓ ਸਬੂਤਾਂ ਦੇ ਅਧਾਰ 'ਤੇ ਕੀਤਾ ਗਿਆ ਕੇਸ ਦਰਜ
ਮੁਹਾਲੀ :ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ, ਰਿਸ਼ਵਤ ਇਹ ਸਭ ਆਮ ਹੋ ਗਏ ਹਨ।
Bribe Case
ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਤੋਂ ਸਾਹਮਣੇ ਆਇਆ ਹੈ।
Bribe
ਜਿਥੇ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਡੀਓ ਸਬੂਤਾਂ ਦੇ ਅਧਾਰ 'ਤੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।