
ਮੰਤਰੀ ਬੇਵਸ ਦਿਖਾਈ ਦਿਤੇ : ਉਗਰਾਹਾਂ
ਪੰਜਾਬ ਦੀਆਂ 32 ਸੰਘਰਸ਼ਸ਼ੀਲ ਜਥੇਬੰਦੀਆਂ ਵਿਚੋਂ ਪ੍ਰਮੁੱਖ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਸਿਆ ਕਿ ਮੀਟਿੰਗ ਵਿਚ ਤਿੰਨ ਮੰਤਰੀ ਬੇਵੱਸ ਦਿਖਾਈ ਦਿਤੇ। ਲਗਦਾ ਹੈ ਉਨ੍ਹਾਂ ਨੂੰ ਮਸਲਾ ਹੱਲ ਕਰਨ ਲਈ ਪ੍ਰਧਾਨ ਮੰਤਰੀ ਦੀ ਝੰਡੀ ਨਹੀਂ ਮਿਲੀ। ਉਹ ਸਿਰਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਸਰਹੱਦਾਂ ਤੋਂ ਉਠਾਉਣ ਲਈ ਕਿਸੇ ਨਾ ਕਿਸੇ ਤਰ੍ਹਾਂ ਕਮੇਟੀਆਂ ਦੇ ਚੱਕਰ ਵਿਚ ਪਾ ਕੇ ਲਟਕਾਉਣ ਦੇ ਯਤਨ ਵਿਚ ਹਨ। ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣ ਦੇ ਯਤਨ ਵੀ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਇਕਜੁਟ ਹਨ। ਇਸ ਤੋਂ ਬਿਨਾਂ ਕਿਸਾਨ ਸਰਹੱਦਾਂ ਤੋਂ ਪਿੱਛੇ ਨਹੀਂ ਹਟਣਗੇ ਤੇ ਸਰਕਾਰ ਦੇ ਹਰ ਜਬਰ ਦੇ ਸਾਹਮਣੇ ਲਈ ਤਿਆਰ ਹਨ।image