
ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰਾਪਰਟੀ ਕਾਰੋਬਾਰੀ ਦੀ ਧੀ ਨੂੰ ਕੀਤਾ ਗਿਆ ਸੀ ਅਗਵਾ
ਲੁਧਿਆਣਾ: ਦੋ ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ। ਦਰਅਸਲ ਸ਼ਹੀਦ ਭਗਤ ਸਿੰਘ ਨਗਰ ਵਿਚ ਕੁਝ ਲੋਕਾਂ ਵੱਲੋਂ ਪ੍ਰਾਪਰਟੀ ਕਾਰੋਬਾਰੀ ਦੀ ਦੋ ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕੀਤਾ ਗਿਆ ਸੀ।
Arrest
ਬੱਚੀ ਨੂੰ ਅਗਵਾ ਕਰਵਾਉਣ ਵਿਚ ਕਾਰੋਬਾਰੀ ਦਾ ਡਰਾਇਵਰ ਵੀ ਸ਼ਾਮਲ ਸੀ। ਬੱਚੀ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ ਨੇ ਕਾਰੋਬਾਰੀ ਕੋਲੋਂ ਦਸ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਮਾਮਲੇ ਵਿਚ ਹਾਲੇ ਵਿਚ ਤਿੰਨ ਹੋਰ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।