
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਕਿਹਾ
ਕੈਨੇਡਾ ਸ਼ਾਂਤੀਪੂਰਣ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਹਮੇਸ਼ਾ ਸਮਰਥਨ ਕਰੇਗਾ
ਟੋਰਾਂਟੋ, 1 ਦਸੰਬਰ : ਖੇਤੀਬਾੜੀ ਕਾਨੂੰਨ ਦੇ ਮੁੱਦੇ 'ਤੇ ਭਾਰਤ 'ਚ ਚੱਲ ਰਹੇ ਕਿਸਾਨਾਂ ਅੰਦੋਲਨ ਨੂੰ ਅੰਤਰ ਰਾਸ਼ਟਰੀ ਸੁਰਖੀਆਂ ਮਿਲ ਰਹੀਆਂ ਹਨ। ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਚ ਹੋਏ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੇ ਪ੍ਰਤੀਕਰਮ ਦਿਤਾ ਹੈ ਅਤੇ ਕਿਹਾ ਹੈ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਿਤ ਕੀਤਾ ਸੀ। ਇਸ ਦੌਰਾਨ, ਉਨ੍ਹਾਂ ਨੇ ਭਾਰਤ 'ਚ ਕਿਸਾਨਾਂ ਦੇ ਪ੍ਰਦਰਸ਼ਨ ਤੇ ਭਾਸ਼ਣ ਦਿਤਾ। ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਜੋ ਖ਼ਬਰਾਂ ਆ ਰਹੀਆਂ ਹਨ ਉਹ ਚਿੰਤਾਜਨਕ ਹਨ। ਸਾਨੂੰ ਤੁਹਾਡੇ ਪਰਵਾਰਕ ਮੈਂਬਰਾਂ ਦੀ ਚਿੰਤਾ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਹਮੇਸ਼ਾਂ
image