ਪੰਜਾਬ ਸਰਕਾਰ 1377 ਹੋਰ ਸਕੂਲਾਂ ਨੂੰ ਕਰੇਗੀ ਸਮਾਰਟ ਸਕੂਲਾਂ ਵਿੱਚ ਤਬਦੀਲ: ਵਿਜੈ ਇੰਦਰ ਸਿੰਗਲਾ
Published : Dec 2, 2020, 5:37 pm IST
Updated : Dec 2, 2020, 5:37 pm IST
SHARE ARTICLE
 Vijay Inder Singla
Vijay Inder Singla

ਇਹਨਾਂ ਸਕੂਲਾਂ ਦੀ ਡਿਜੀਟਾਈਜੇਸ਼ਨ ’ਤੇ  ਖਰਚੇ ਜਾਣਗੇ 357.34 ਕਰੋੜ ਰੁਪਏ: ਸਿੱਖਿਆ ਮੰਤਰੀ

ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਕਿਹਾ ਕਿ ਜਲਦੀ ਪੰਜਾਬ ਸਰਕਾਰ 1377 ਹੋਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਜਾ ਰਹੀ ਹੈ ਅਤੇ ਇਹਨਾਂ ਸਕੂਲਾਂ ਦੀ ਡਿਜੀਟਾਈਜੇਸ਼ਨ ’ਤੇ 357.34 ਕਰੋੜ ਰੁਪਏ ਖਰਚੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 7,823 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।

 Vijay Inder SinglaVijay Inder Singla

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਸੁਧਾਰ ਕਰਕੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਕੁੱਲ 19130 ਸਰਕਾਰੀ ਸਕੂਲਾਂ ਵਿੱਚੋਂ 41 ਫੀਸਦੀ ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ ਉਹਨਾਂ ਦੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਟੀਚਾ ਮਿੱਥਿਆ ਹੈ।

Captain Amarinder Singh Captain Amarinder Singh

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੁੱਲ 1377 ਸਕੂਲਾਂ ਵਿੱਚੋਂ 817 ਪੇਂਡੂ ਖੇਤਰਾਂ ਅਤੇ 560 ਰਾਜ ਦੇ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ, ਜਿੱਥੇ ਸਿੱਖਿਆ ਵਿਭਾਗ ਨੇ ਕ੍ਰਮਵਾਰ 209.77 ਕਰੋੜ ਰੁਪਏ ਅਤੇ 147.56 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਈ ਹੈ। ਉਹਨਾਂ ਦੱਸਿਆ ਕਿ ਇਹਨਾਂ ਸਕੂਲਾਂ ਵਿੱਚੋਂ 605 ਪ੍ਰਾਇਮਰੀ ਸਕੂਲ, 80 ਮਿਡਲ, 159 ਹਾਈ ਸਕੂਲ ਅਤੇ ਬਾਕੀ 533 ਸੀਨੀਅਰ ਸੈਕੰਡਰੀ ਸਕੂਲ ਹਨ। ਉਹਨਾਂ ਕਿਹਾ ਕਿ ਇਹਨਾਂ 1377 ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਇਸ ਵਿੱਤੀ ਸਾਲ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।

Smart School Smart School

ਸਿੰਗਲਾ ਨੇ ਦੱਸਿਆ ਕਿ ਅਪਗ੍ਰੇਡੇਸ਼ਨ ਪ੍ਰਕਿਰਿਆ ਦੌਰਾਨ ਇਹਨਾਂ ਸਕੂਲਾਂ ਵਿੱਚ ਵਾਧੂ ਕਲਾਸਰੂਮ, ਸੰਗਠਿਤ ਸਾਇੰਸ ਲੈਬਾਂ, ਲਾਇਬ੍ਰੇਰੀਆਂ, ਡਿਊਲ ਡੈਸਕ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ-ਵੱਖਰੇ ਪਖਾਨੇ, ਪੀਣ ਯੋਗ ਪਾਣੀ ਦੀ ਸੁਵਿਧਾ, ਉੱਚੀਆਂ ਚਾਰਦਿਵਾਰੀਆਂ, ਗਰੀਨ ਬੋਰਡ, ਪ੍ਰੋਜੈਕਟਰਾਂ, ਮਿਡ-ਡੇਅ-ਮੀਲ ਲਈ ਖਾਣਾ ਖਾਣ ਵਾਲੀ ਥਾਂ ਅਤੇ ਕਲਰ ਕੋਡਿੰਗ ਵਰਗੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਸਕੂਲਾਂ ਲਈ ਲੋੜੀਂਦੇ ਕੰਮਾਂ ਲਈ ਵਿਸ਼ੇਸ਼ ਮੁਰੰਮਤ ਅਤੇ ਰੱਖ-ਰਖਾਅ ਦਾ ਬਜਟ ਵੀ ਰੱਖਿਆ ਜਾਵੇਗਾ।

Smart SchoolSmart School

ਕੈਬਨਿਟ ਮੰਤਰੀ ਨੇ ਕਾਰਪੋਰੇਟ ਕੰਪਨੀਆਂ, ਐਨ.ਜੀ.ਓਜ਼, ਕਮਿਊਨਿਟੀ ਲੀਡਰਾਂ, ਪੰਚਾਇਤਾਂ, ਸੁਹਿਰਦ ਵਿਅਕਤੀਆਂ ਅਤੇ ਸਕੂਲ ਸਟਾਫ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਦੇ ਡਿਜੀਟਾਈਜੇਸ਼ਨ ਦੇ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਅਤੇ ਅਗਲੀਆਂ ਪੀੜੀਆਂ ਦੇ ਚੰਗੇਰੇ ਭਵਿੱਖ ਲਈ ਖੁੱਲੇ ਦਿਲ ਨਾਲ ਦਾਨ ਕਰਨ। ਉਹਨਾਂ ਅੱਗੇ ਕਿਹਾ ਕਿ ਰਾਜ ਸਰਕਾਰ, ਅਧਿਆਪਕਾਂ ਦੁਆਰਾ ਤਿਆਰ ਕੀਤੀਆਂ ਵੀਡੀਓਜ਼, ਖ਼ਾਨ ਅਕੈਡਮੀ ਦੇ ਲੈਕਚਰਾਂ ਤੇ ਟੈਲੀਵਿਜ਼ਨ ਰਾਹੀਂ ਈ-ਬੁੱਕਸ, ਐਜੂਸੈਟ ਲੈਕਚਰ, ਈ-ਕੰਟੈਂਟ ਅਤੇ ਆਨਲਾਈਨ ਕਲਾਸਾਂ ਜ਼ਰੀਏ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ।

Vijay Inder SinglaVijay Inder Singla

ਸਿੰਗਲਾ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਦੇ ਯਤਨਾਂ ਸਦਕਾ 2017 ਤੋਂ ਸਰਕਾਰੀ ਸਕੂਲਾਂ ਵਿੱਚ ਨਤੀਜਿਆਂ ਵਿੱਚ ਨਿਰੰਤਰ ਸੁਧਾਰ ਆਇਆ ਹੈ ਅਤੇ ਦਾਖਲੇ ਵਧੇ ਹਨ। ਸਕੂਲਾਂ ਦਾ ਡਿਜੀਟਲੀਕਰਨ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਸਹਾਇਤਾ ਕਰੇਗਾ। ਉਹਨਾਂ ਕੋਵਿਡ-19 ਮਹਾਂਮਾਰੀ ਦੌਰਾਨ ਵਿਸ਼ੇਸ਼ ਤੌਰ ’ਤੇ ਦਿੱਤੇ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਅਤੇ ਹੋਰ ਸਟਾਫ਼ ਦਾ ਧੰਨਵਾਦ ਕੀਤਾ ਕਿਉਂਕਿ ਉਹਨਾਂ ਆਨਲਾਈਨ ਸਿੱਖਿਆ, ਮਿਡ-ਡੇਅ ਮੀਲ  ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਘਰ ਜਾ ਕੇ ਕਿਤਾਬਾਂ ਵੰਡਣ ਨੂੰ ਯਕੀਨੀ ਬਣਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement