ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਾ ਕੇ ਹੀ ਦਮ ਲਵਾਂਗੇ : ਉਗਰਾਹਾਂ
Published : Dec 2, 2020, 12:44 am IST
Updated : Dec 2, 2020, 12:44 am IST
SHARE ARTICLE
image
image

ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਾ ਕੇ ਹੀ ਦਮ ਲਵਾਂਗੇ : ਉਗਰਾਹਾਂ

ਹਰਭਜਨ ਮਾਨ ਤੇ ਕੰਵਰ ਗਰੇਵਾਲ ਸਣੇ ਕਈ ਕਲਾਕਾਰ ਦਿੱਲੀ ਪੁੱਜੇ

ਚੰਡੀਗੜ੍ਹ, ਬਠਿੰਡਾ, 1 ਦਸੰਬਰ (ਨੀਲ ਭਲਿੰਦਰ ਸਿੰਘ, ਸੁਖਜਿੰਦਰ ਮਾਨ) : ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਬਿਜਲੀ ਸੋਧ ਬਿਲ 2020 ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇਕ ਕਰੋੜ ਰੁਪਏ ਦਾ ਜੁਰਮਾਨਾ ਕਰਨ ਵਾਲਾ ਆਰਡੀਨੈਂਸ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰਖਿਆ ਜਾਵੇਗਾ। ਇਹ ਐਲਾਨ ਅੱਜ ਬੀਕੇਯੂ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਟਿਗਰੀ ਬਾਰਡਰ ਉਤੇ ਲੱਗੇ ਮੋਰਚੇ 'ਚ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਆਖਿਆ ਕਿ ਉਹ ਕਿਸਾਨੀ ਫ਼ਸਲਾਂ ਲਈ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਹੀ ਲੈਣ ਨਹੀਂ ਆਏ ਸਗੋਂ ਕਿਸਾਨ ਵਿਰੋਧੀ ਕਾਨੂੰਨਾਂ ਤੇ ਨੀਤੀਆਂ ਨੂੰ ਰੱਦ ਕਰਵਾਉਣ ਦੇ ਨਾਲ-ਨਾਲ ਸਾਰੇ ਸੂਬਿਆਂ ਵਿਚ ਸਾਰੀਆਂ ਫ਼ਸਲਾਂ ਲਈ ਇਸ ਘੱਟੋ-ਘੱਟ ਖ਼ਰੀਦ ਮੁੱਲ 'ਤੇ ਮੁਕੰਮਲ ਖ਼ਰੀਦ ਨੂੰ ਕਾਨੂੰਨੀ ਸੰਵਿਧਾਨਕ ਦਰਜਾ ਦਿਵਾਉਣ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਨੂੰ  ਵੀ ਕਾਨੂੰਨੀ ਦਰਜਾ ਦਿਵਾਉਣ ਲਈ ਮੈਦਾਨ 'ਚ ਨਿੱਤਰੇ ਹਨ। ਉਨ੍ਹਾਂ ਆਖਿਆ ਕਿ ਉਹ ਵਿਸ਼ਾਲ ਜਨਤਕ ਤਾਕਤ ਦੇ ਜ਼ੋਰ ਲੰਮਾਂ ਦਮ ਰਖ ਕੇ ਲੜਨ ਦੀ ਤਿਆਰੀ ਨਾਲ ਦਿੱਲੀ ਦੇ ਬਾਰਡਰ 'ਤੇ ਪੁੱਜੇ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲ ਅਤੇ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ ਜਿਸ ਨੇ ਇਕ ਪਾਸੇ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਅਤੇ ਦੂਜੇ ਪਾਸੇ ਉਨ੍ਹਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦਾ ਹੱਲਾ ਬੋਲ ਰਖਿਆ ਹੈ। ਅੱਜ ਦੀ ਸਟੇਜ ਤੋਂ ਉੱਘੇ ਕਲਾਕਾਰ ਹਰਭਜਨ ਮਾਨ, ਕੰਵਰ ਗਰੇਵਾਲ, ਹਰਫ਼ ਚੀਮਾਂ, ਮਲਕੀਤ ਸਿੰਘ ਰੌਣੀ, ਕਰਮਜੀਤ ਅਨਮੋਲ ਤੋਂ ਇਲਾਵਾ ਇਕੱਤਰ ਸਿੰਘ ਦੀ ਨਿਰਦੇਸ਼ਨਾ ਵਾਲੀ ਨਾਟਕ ਟੀਮ ਵਲੋਂ ਆਪੋ-ਅਪਣੇ ਵਿਚਾਰ, ਗੀਤ ਅਤੇ ਨਾਟਕ ਪੇਸ਼ ਕੀਤੇ ਗਏ। ਇਸ ਮੌਕੇ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਰਾਜਸਥਾਨ ਦੇ ਕਿਸਾਨ ਆਗੂ ਰਕੇਸ਼ ਬਿਸ਼ਨੋਈ ਤੇ ਗ਼ੁਲਾਬ ਸਿੰਘ, ਹਰਿਆਣਾ ਦੇ ਆਗੂ ਫ਼ਲ ਸਿੰਘ, ਜਨਵਾਦੀ ਇਸਤਰੀ ਸਭਾ ਦੀ ਆਗੂ ਰਾਜ ਕੁਮਾਰੀ ਤੋਂ ਇਲਾਵਾ ਬੀਕੇਯੂ (ਏਕਤਾ ਉਗਰਾਹਾਂ) ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਪਰਮਜੀਤ ਕੌਰ ਪਿੱਥੋ, ਰਾਮ ਸਿੰਘ ਭੈਣੀ ਬਾਘਾ, ਅਮਰੀਕ ਸਿੰਘ ਗੰਢੂਆਂ, ਰਾਜਵਿੰਦਰ ਸਿੰਘ ਰਾਮਨਗਰ ਤੇ ਜਨਕ ਸਿੰਘ ਭੁਟਾਲ ਨੇ ਵੀ ਸੰਬੋਧਨ ਕੀਤਾ।

ਇਸ ਖ਼ਬਰ ਨਾਲ ਸਬੰਧਤ ਫੋਟੋ 1 ਬੀਟੀਆਈ 06 ਵਿਚ ਭੇਜੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement